ਸਮਾਣਾ ਦੇ ਨੌਜਵਾਨ ਦਾ ਅਮਰੀਕਾ ਵਿਚ ਗੋਲੀ ਮਾਰ ਕੇ ਕਤਲ

By : GAGANDEEP

Published : Mar 19, 2026, 9:16 am IST
Updated : Mar 19, 2026, 9:51 am IST
SHARE ARTICLE
Samana youth shot dead in America
Samana youth shot dead in America

3 ਸਾਲ ਪਹਿਲਾਂ ਵਰਕ ਪਰਮਿਟ ਤੇ ਗਿਆ ਸੀ ਵਿਦੇਸ਼

 ਸਮਾਣਾ ਦੇ ਪਿੰਡ ਫਤਿਹਪੁਰ ਦੇ ਨੌਜਵਾਨ ਦਾ ਅਮਰੀਕਾ ’ਚ ਗੋਲ਼ੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਦੀ ਪਛਾਣ  ਗੁਰਦਾਸ ਸਿੰਘ (21) ਵਜੋਂ ਹੋਈ। ਮ੍ਰਿਤਕ ਕਰੀਬ ਤਿੰਨ ਸਾਲ ਪਹਿਲਾਂ ਅਮਰੀਕਾ ਗਿਆ ਸੀ। ਮ੍ਰਿਤਕ ਦੇ ਪਿਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ 50 ਲੱਖ ਰੁਪਏ ਇਕੱਠੇ ਕਰਕੇ ਆਪਣੇ ਇਕਲੌਤੇ ਪੁੁੱਤ ਨੂੰ ਵਰਕ ਪਰਮਿਟ ’ਤੇ ਅਮਰੀਕਾ ਭੇਜਿਆ ਸੀ। ਹੁਣ ਉਹ ਉਥੇ ਪੀਆਰ ਹੋ ਗਿਆ ਸੀ। ਪਰ ਬੀਤੇ ਕੱਲ੍ਹ ਉਨ੍ਹਾਂ ਨੂੰ ਉਨ੍ਹਾਂ ਦੇ ਭਤੀਜੇ ਨੇ ਫੋਨ ’ਤੇ ਦੱਸਿਆ ਕਿ ਕਿਸੇ ਨੇ ਗੁਰਦਾਸ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ।

ਦੱਸਿਆ ਜਾ ਰਿਹਾ ਹੈ ਕਿ ਘਟਨਾ ਸਮੇਂ ਗੁਰਦਾਸ ਸਿੰਘ ਪਾਰਕਿੰਗ ਵਿੱਚ ਆਪਣੀ ਗੱਡੀ ਵਿੱਚ ਬੈਠਾ ਹੋਇਆ ਸੀ, ਉਦੋਂ ਹੀ ਅਚਾਨਕ ਗੋਲੀ ਚੱਲੀ ਨੌਜਵਾਨ ਦੇ ਵੱਜੀ। ਗੋਲੀ ਲੱਗਣ ਕਾਰਨ ਗੁਰਦਾਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਘਟਨਾ ਦੀ ਜਾਣਕਾਰੀ ਪਰਿਵਾਰ ਨੂੰ ਵਿਦੇਸ਼ ਵਿੱਚ ਰਹਿੰਦੇ ਉਸਦੇ ਰਿਸ਼ਤੇਦਾਰਾਂ ਵੱਲੋਂ ਦਿੱਤੀ ਗਈ।

ਨੌਜਵਾਨ ਦੀ ਮੌਤ ਨਾਲ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ ਅਤੇ ਪਿੰਡ ਵਿੱਚ ਵੀ ਗਹਿਰਾ ਦੁੱਖ ਪਸਰ ਗਿਆ ਹੈ। ਪਰਿਵਾਰ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਗੁਰਦਾਸ ਸਿੰਘ ਦੀ ਮ੍ਰਿਤਕ ਦੇਹ ਜਲਦੀ ਤੋਂ ਜਲਦੀ ਭਾਰਤ ਲਿਆਂਦੀ ਜਾਵੇ, ਤਾਂ ਜੋ ਉਹ ਆਪਣੇ ਪੁੱਤਰ ਦੇ ਅੰਤਿਮ ਦਰਸ਼ਨ ਕਰ ਸਕਣ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement