ਸਿੱਖ ਆਗੂ ਰਜਿੰਦਰ ਸਿੰਘ ਅਤੇ ਸਾਥੀ ਗੁਰਮੀਤ ਸਿੰਘ ਵਜੋਂ ਹੋਈ ਮ੍ਰਿਤਕਾਂ ਦੀ ਪਛਾਣ
ਮਿਲਾਨ (ਦਲਜੀਤ ਮੱਕੜ): ਇਟਲੀ ਤੋਂ ਬਹੁਤ ਹੀ ਦਰਦਨਾਕ ਖਬਰ ਸਾਹਮਣੇ ਆਈ ਹੈ, ਇਥੇ ਸਿੱਖ ਆਗੂ ਅਤੇ ਗੁਰਦੁਆਰਾ ਮਾਤਾ ਸਾਹਿਬ ਕੌਰ ਦੇ ਪ੍ਰਬੰਧਕ ਭਾਈ ਰਜਿੰਦਰ ਸਿੰਘ ਰੰਮੀ ਤੇ ਉਸ ਦੇ ਸਾਥੀ ਦਾ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ। ਇਹ ਘਟਨਾ ਸ਼ੁੱਕਰਵਾਰ ਰਾਤ ਕਰੀਬ 12 ਵਜੇ ਵਾਪਰੀ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਉਸ ਵੇਲੇ ਵਾਪਰੀ ਜਦੋਂ ਰਜਿੰਦਰ ਸਿੰਘ ਰੰਮੀ ਤੇ ਉਸ ਦਾ ਸਾਥੀ ਸ਼ੁੱਕਰਵਾਰ ਰਾਤ 12 ਵਜੇ ਕਰੀਬ ਦੀਆਂ ਨਗਰ ਕੀਰਤਨ ਦੀਆਂ ਤਿਆਰੀਆਂ ਕਰਕੇ ਗੁਰਦੁਆਰੇ ਦੇ ਬਾਹਰ ਆਪਣੀ ਦੁਕਾਨ ਅੱਗੇ ਖੜ੍ਹੇ ਸਨ।
ਅਚਾਨਕ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾਈਆਂ ਗਈਆਂ, ਜਿਸ ਨਾਲ ਹਫੜਾ-ਦਫੜੀ ਮਚ ਗਈ ਅਤੇ ਗੋਲੀਆਂ ਲੱਗਣ ਕਾਰਨ ਰਜਿੰਦਰ ਸਿੰਘ ਰਮੀ ਅਤੇ ਗੁਰਮੀਤ ਸਿੰਘ ਕਲਹੇੜੀ ਦੀ ਮੌਕੇ 'ਤੇ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਨਗਰ ਕੀਰਤਨ ਰੱਦ ਕਰ ਦਿੱਤਾ ਗਿਆ ਹੈ ਪੁਲਿਸ ਵੱਲੋਂ ਪੁੱਛਗਿੱਛ ਅਤੇ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ ।
