
ਪਿਛਲੇ 14 ਸਾਲਾਂ ਤੋਂ ਇਟਲੀ ਰਹਿ ਰਿਹਾ ਸੀ ਮ੍ਰਿਤਕ ਨੌਜਵਾਨ
ਨਵਾਂ ਸ਼ਹਿਰ : ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ( Punjabi youth) ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ( Death of a Punjabi youth) ਵਿਚ ਜਾ ਪੈਂਦੇ ਹਨ। ਅਜਿਹਾ ਹੀ ਮਾਮਲਾ ਇਟਲੀ ਤੋਂ ਸਾਹਮਣੇ ਆਇਆ ਹੈ। ਜਿਥੇ ਪੰਜਾਬੀ ਨੌਜਵਾਨ ( Death of a Punjabi youth) ਦੀ ਭੇਦਭਰੇ ਹਾਲਾਤ 'ਚ ਮੌਤ ਹੋਈ।
Death of a Punjabi youth
ਮ੍ਰਿਤਕ ਦੀ ਪਹਿਚਾਣ ਮਨਜਿੰਦਰ ਸਿੰਘ ਪੁੱਤਰ ਸੰਤੋਖ ਸਿੰਘ ਜੋ ਕਿ ਹਲਕਾ ਬੰਗਾ ਅਧੀਨ ਪੈਂਦੇ ਪਿੰਡ ਲੰਗੇਰੀ ਦੇ ਦੀ ਰਹਿਣ ਵਾਲਾ ਸੀ। ਪੁੱਤ ਦੀ ਮੌਤ ਦੀ ਖਬਰ ਮਿਲਣ ਤੋਂ ਬਾਅਦ ਪਰਿਵਾਰਿਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਮ੍ਰਿਤਕ ਨੌਜਵਾਨ ( Death of a Punjabi youth) ਦੇ ਮਾਪਿਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਨਜਿੰਦਰ ਸਿੰਘ ਪਿਛਲੇ 14 ਸਾਲਾਂ ਤੋਂ ਇਟਲੀ ਰਹਿ ਰਿਹਾ ਸੀ ਪਰ ਉਹ ਪਿਛਲੀ 5 ਮਈ ਤੋਂ ਗੁੰਮ ਹੋ ਗਿਆ ਸੀ।
Death of a Punjabi youth
ਉਸ ਦਾ ਨਾਂ ਤਾਂ ਸਾਨੂੰ ਕੋਈ ਫ਼ੋਨ ਆ ਰਿਹਾ ਸੀ ਤੇ ਨਾ ਹੀ ਉਹ ਕਿਸੇ ਨਾਲ ਕੋਈ ਗੱਲ ਕਰ ਰਿਹਾ ਸੀ। ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਇਟਲੀ ਰਹਿੰਦੇ ਹੋਰ ਰਿਸ਼ਤੇਦਾਰਾਂ ਨੂੰ ਮਨਜਿੰਦਰ ਦੀ ਭਾਲ ਕਰਨ ਲਈ ਕਿਹਾ।
Death
ਇਟਲੀ ਰਹਿੰਦੇ ਰਿਸ਼ਤੇਦਾਰਾਂ ਵੱਲੋਂ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਅਤੇ ਪੁਲਿਸ ਵੱਲੋਂ ਚਲਾਏ ਸਰਚ ਅਭਿਆਨ ਦੌਰਾਨ ਨੌਜਵਾਨ ਦੀ ਟੁੱਟੀ ਹੋਈ ਸਾਈਕਲ ਬਰਾਮਦ ਹੋਈ। ਇਸ ਤੋਂ ਕੁਝ ਹੀ ਦੂਰੀ ‘ਤੇ ਪੁਲਿਸ ਨੇ ਨੌਜਵਾਨ ਦੀ ਲਾਸ਼ ਬਰਾਮਦ ਕੀਤੀ ਜੋ ਕਿ ਮੀਂਹ ਕਾਰਨ ਖਰਾਬ ਹੋ ਗਈ ਸੀ । ਪੁਲਿਸ ਵੱਲੋਂ ਰਿਸ਼ਤੇਦਾਰਾਂ ਨੂੰ ਦੱਸਿਆ ਕਿ ਪੋਸਟ ਮਾਰਟਮ ਤੋਂ ਬਾਅਦ ਹੀ ਮੌਤ ਦੇ ਅਸਲੀ ਕਾਰਨਾਂ ਦਾ ਪਤਾ ਲੱਗ ਸਕੇਗਾ।