Canada News: ਕੈਨੇਡਾ ਵਲੋਂ ਪੈਰਿਸ ਉਲੰਪਿਕ ’ਚ ਖੇਡੇਗੀ ਪੰਜਾਬ ਦੀ ਧੀ ਜੈਸਿਕਾ
Published : Jul 19, 2024, 9:24 am IST
Updated : Jul 19, 2024, 9:24 am IST
SHARE ARTICLE
Canada News: Punjab's daughter Jessica will play for Canada in the Paris Olympics
Canada News: Punjab's daughter Jessica will play for Canada in the Paris Olympics

Canada News: ਪੰਜਾਬਣ ਉਲੰਪਿਕ ਖੇਡਾਂ 2024 ਲਈ ਕੈਨੇਡਾ ਦੀ ਵਾਟਰ ਪੋਲੋ ਟੀਮ ’ਚ ਖੇਡੇਗੀ

 

Canada News: ਪੰਜਾਬ ਦੀ ਧੀ ਜੈਸਿਕਾ ਕੈਨੇਡਾ ਵਲੋਂ ਉਲੰਪਿਕ ਖੇਡੇਗੀ, ਉਸ ਦੀ ਚੋਣ ਉਲੰਪਿਕ ਖੇਡਾਂ 2024 ਲਈ ਕੈਨੇਡਾ ਦੀ ਵਾਟਰ ਪੋਲੋ ਟੀਮ ਲਈ ਹੋਈ ਹੈ। ਇੰਜ ਪੰਜਾਬ ਦੀ ਇਕ ਹੋਰ ਧੀ ਨੇ ਵਿਦੇਸ਼ੀ ਧਰਤੀ ’ਤੇ ਪੰਜਾਬੀਆਂ ਦਾ ਸਿੱਕਾ ਜਮਾਇਆ ਹੈ। 

ਪੜ੍ਹੋ ਇਹ ਖ਼ਬਰ :  Sports News: ਮੋਗਾ ਦੇ ਸੰਦੀਪ ਸਿੰਘ ਕੈਲਾ ਨੇ ਬਣਾਇਆ 10ਵਾਂ ਵਿਸ਼ਵ ਰਿਕਾਰਡ

ਕੈਨੇਡਾ ਦੇ ਓਟਾਵਾ ਦੀ ਜੰਮਪਲ ਪੰਜਾਬਣ ਜੈਸਿਕਾ ਓਲੰਪਿਕ 2024 ਲਈ ਕੈਨੇਡਾ ਦੀ ਮਹਿਲਾ ਵਾਟਰ ਪੋਲੋ ਟੀਮ ਦੀ ਮੈਂਬਰ ਚੁਣੀ ਗਈ ਹੈ। ਟੋਕੀਉ 2020 ਉਲੰਪਿਕ ਖੇਡਾਂ ਲਈ ਉਹ ਕੈਨੇਡੀਅਨ ਟੀਮ ਵਿਚ ਇਕ ਬਦਲ ਵਜੋਂ ਵੀ ਮੌਜੂਦ ਰਹੀ ਸੀ ਜਦਕਿ ਇਸ ਵਾਰ ਜੈਸਿਕਾ ਨੇ ਇਕ ਹੋਰ ਪੁਲਾਂਘ ਪੁੱਟਦਿਆਂ ਕੈਨੇਡਾ ਵਲੋਂ ਪੈਰਿਸ ਉਲੰਪਿਕ 2024 ਖੇਡਣ ਵਾਲੀ ਵਾਟਰ ਪੋਲੋ ਟੀਮ ਵਿਚ ਮੁੱਖ ਸਥਾਨ ਬਣਾਇਆ ਹੈ, ਜੋ ਪੰਜਾਬ ਲਈ ਵੀ ਮਾਣ ਵਾਲੀ ਗੱਲ ਹੈ।

ਪੜ੍ਹੋ ਇਹ ਖ਼ਬਰ :  Earthquake News: ਭੂਚਾਲ ਦੇ ਝਟਕਿਆਂ ਨਾਲ ਹਿੱਲੀ ਧਰਤੀ, ਡਰੇ ਲੋਕ ਘਰਾਂ ਵਿਚੋਂ ਭੱਜੇ ਬਾਹਰ

ਜ਼ਿਕਰਯੋਗ ਹੈ ਕਿ ਜੈਸਿਕਾ ਦਾ ਜਨਮ ਬੇਸ਼ੱਕ ਕੈਨੇਡਾ ਦੀ ਧਰਤੀ ’ਤੇ ਹੋਇਆ ਪਰ ਉਸਦੀਆਂ ਜੜ੍ਹਾਂ ਸਿੱਧੀਆਂ ਪੰਜਾਬ ਨਾਲ ਜੁੜੀਆਂ ਹਨ। ਜੈਸਿਕਾ ਕੈਨੇਡਾ ਦੀ ਆਰ.ਸੀ.ਐਮ.ਪੀ. ਅਧਿਕਾਰੀ ਅਜੀਤ ਕੌਰ ਟਿਵਾਣਾ ਦੀ ਧੀ ਹੈ। ਪੰਜਾਬ ਦੇ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਸੱਭ ਤੋਂ ਵੱਡੇ ਪਿੰਡ ਚਨਾਰਥਲ ਕਲਾਂ ਦੀ ਜੰਮਪਲ ਅਜੀਤ ਕੌਰ ਟਿਵਾਣਾ ਕੈਨੇਡਾ ਵਿਚ ਏਸ਼ੀਆ ਦੀ ਪਹਿਲੀ ਉਹ ਲੜਕੀ ਹੈ, ਜੋ ਆਰ.ਸੀ.ਐਮ.ਪੀ. ਅਧਿਕਾਰੀ ਵਜੋਂ ਤਾਇਨਾਤ ਹੋਈ ਸੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਹੁਣ ਉਸ ਦੀ ਬੇਟੀ ਅਤੇ ਰਿਟਾ. ਫ਼ੌਜ ਅਧਿਕਾਰੀ ਤੇ ਨਾਮਵਰ ਲੇਖਕ ਸ. ਅਮਰਜੀਤ ਸਿੰਘ ਸਾਥੀ ਦੀ ਦੋਹਤੀ ਜੈਸਿਕਾ ਨੇ ਕੈਨੇਡਾ ’ਚ ਵੱਡੀ ਮੱਲ ਮਾਰ ਕੇ ਪੰਜਾਬ ਦਾ ਨਾਮ ਹੋਰ ਰੌਸ਼ਨ ਕੀਤਾ ਹੈ।

(For more Punjabi news apart from Punjab's daughter Jessica will play for Canada in the Paris Olympics, stay tuned to Rozana Spokesman)

SHARE ARTICLE

ਏਜੰਸੀ

Advertisement

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM
Advertisement