Punjabi Died in London: ਲੰਡਨ ਵਿਚ ਲਾਪਤਾ ਪੰਜਾਬੀ ਨੌਜਵਾਨ ਦੀ ਹੋਈ ਮੌਤ; ਝੀਲ ਕੋਲੋਂ ਮਿਲੀ ਲਾਸ਼
Published : Dec 19, 2023, 12:55 pm IST
Updated : Dec 19, 2023, 12:55 pm IST
SHARE ARTICLE
Missing Punjabi youth died in London
Missing Punjabi youth died in London

2 ਸਾਲ ਪਹਿਲਾਂ UK ਗਿਆ ਸੀ ਨੌਜਵਾਨ ਗੁਰਸ਼ਮਨ ਸਿੰਘ

Punjabi Died in London: ਲੰਡਨ ਵਿਚ ਬੀਤੇ ਦਿਨੀਂ ਲਾਪਤਾ ਹੋਏ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਉਸ ਦੀ ਲਾਸ਼ ਝੀਲ ਦੇ ਕੋਲੋਂ ਮਿਲੀ ਹੈ। ਨੌਜਵਾਨ ਗੁਰਸ਼ਮਨ ਸਿੰਘ ਭਾਟੀਆ ਪਿਛਲੇ ਸਾਲ ਹੀ ਪੂਰਬੀ ਲੰਡਨ ਵਿਚ ਪੜ੍ਹਾਈ ਕਰਨ ਗਿਆ ਸੀ। ਉਸ ਨੂੰ ਆਖ਼ਰੀ ਵਾਰ ਪੂਰਬੀ ਲੰਡਨ ਦੇ ਕੈਨਰੀ ਵਾਰਫ਼ ਵਿਖੇ ਦੇਖਿਆ ਗਿਆ ਸੀ।

ਪਰਿਵਾਰਕ ਮੈਂਬਰਾਂ ਮੁਤਾਬਕ ਗੁਰਸ਼ਮਨ 15 ਦਸੰਬਰ (ਜਨਮ ਦਿਨ ਵਾਲੇ ਦਿਨ) ਤੋਂ ਲਾਪਤਾ ਸੀ। ਗੁਰਸ਼ਮਨ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਉਸ ਦਾ ਪਰਿਵਾਰ ਲੰਡਨ ਲਈ ਰਵਾਨਾ ਹੋ ਗਿਆ ਹੈ। ਇਸ ਤੋਂ ਇਲਾਵਾ ਮ੍ਰਿਤਕ ਦੇ ਰਿਸ਼ਤੇਦਾਰਾਂ ਵਿਚ ਸੋਗ ਦੀ ਲਹਿਰ ਹੈ। ਉਹ ਲੰਡਨ ਵਿਚ ਲੌਫਬਰੋ ਯੂਨੀਵਰਸਿਟੀ ’ਚ ਪੋਸਟ ਗ੍ਰੈਜੂਏਸ਼ਨ ਕਰ ਰਿਹਾ ਸੀ। ਉਸ ਦੇ ਲਾਪਤਾ ਹੋਣ ਦੀ ਖ਼ਬਰ ਤੋਂ ਬਾਅਦ ਪੂਰਾ ਪਰਿਵਾਰ ਪਰੇਸ਼ਾਨ ਸੀ।

ਬੀਤੇ ਦਿਨੀਂ ਜੀਐਸ ਭਾਟੀਆ ਬਾਰੇ ਜਾਣਕਾਰੀ ਸੋਸ਼ਲ ਮੀਡੀਆ ਉੁਪਰ ਸਾਂਝੀ ਕਰਦਿਆਂ ਭਾਜਪਾ ਆਗੂ ਮਨਜਿੰਦਰ ਸਿਰਸਾ ਨੇ ਵੀ ਵਿਦੇਸ਼ ਮੰਤਰਾਲੇ ਤੋਂ ਮਦਦ ਦੀ ਮੰਗ ਕੀਤੀ ਸੀ।

(For more news apart from Missing Punjabi youth died in London, stay tuned to Rozana Spokesman)

Tags: london

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM
Advertisement