ਖ਼ਬਰਾਂ |

ਤਾਜ਼ਾ |

Punjab News: ਪੰਜਾਬੀ ਨੌਜਵਾਨ ਦਾ ਅਮਰੀਕਾ 'ਚ ਗੋਲੀਆਂ ਮਾਰ ਕੇ ਕਤਲ
Published : Feb 20, 2024, 12:02 pm IST
Updated : Feb 20, 2024, 12:02 pm IST
SHARE ARTICLE
Punjabi youth shot dead in America
Punjabi youth shot dead in America

9 ਮਹੀਨੇ ਪਹਿਲਾਂ ਗਿਆ ਸੀ ਵਿਦੇਸ਼; ਦੋਸਤ ਉਤੇ ਹੀ ਲੱਗੇ ਇਲਜ਼ਾਮ

Punjab News: ਜ਼ਿਲ੍ਹਾ ਨਵਾਂ ਸ਼ਹਿਰ ਦੇ ਥਾਣਾ ਸਿਟੀ ਬੰਗਾ ਅਧੀਨ ਪੈਂਦੇ ਇਕ ਪਿੰਡ ਦੇ ਨੌਜਵਾਨ ਦੀ ਅਮਰੀਕਾ ਵਿਚ ਗੋਲੀਆਂ ਮਾਰ ਕੇ ਹਤਿਆ ਕਰ ਦਿਤੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ 26 ਸਾਲਾ ਹਰਪ੍ਰੀਤ ਸਿੰਘ ਦਾ ਅਮਰੀਕਾ ਦੇ ਕੈਲੀਫੋਰਨੀਆ ਸ਼ਹਿਰ ਵਿਚ ਉਸ ਦੇ ਹੀ ਦੋਸਤ ਵਲੋਂ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ ਹੈ।

ਹਰਪ੍ਰੀਤ ਦੇ ਕਤਲ ਦੀ ਸੂਚਨਾ ਮਿਲਦਿਆਂ ਹੀ ਜਿਥੇ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ ਹੈ, ਉਥੇ ਹੀ ਪਰਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।ਪਰਵਾਰਕ ਮੈਂਬਰਾਂ ਨੇ ਦਸਿਆ ਕਿ ਹਰਪ੍ਰੀਤ ਸਿੰਘ ਪਿਛਲੇ ਸਾਲ ਮਈ ਵਿਚ ਡੌਂਕੀ ਲਗਾ ਕੇ ਅਮਰੀਕਾ ਗਿਆ ਸੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਹਰਪ੍ਰੀਤ ਸਿੰਘ ਦੇ ਪਰਵਾਰ ਵਿਚ ਉਸ ਦੇ ਮਾਤਾ, ਪਿਤਾ, ਦੋ ਭੈਣਾਂ ਅਤੇ ਇਕ ਭਰਾ ਹੈ। ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲਾ ਵਿਅਕਤੀ ਵੀ ਜ਼ਿਲ੍ਹਾ ਨਵਾਂ ਸ਼ਹਿਰ ਦੇ ਪਿੰਡ ਕੱਟਾਂ ਦਾ ਦਸਿਆ ਜਾ ਰਿਹਾ ਹੈ ਅਤੇ ਮੁਲਜ਼ਮ ਹਰਪ੍ਰੀਤ ਸਿੰਘ ਦਾ ਪੁਰਾਣਾ ਦੋਸਤ ਸੀ। ਪਰਵਾਰਕ ਮੈਂਬਰਾਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਉਨ੍ਹਾਂ ਦੇ ਪੁੱਤ ਦੀ ਦੇਹ ਉਸ ਦੇ ਜੱਦੀ ਪਿੰਡ ਲਿਆਂਦੀ ਜਾਵੇ ਤਾਂ ਜੋ ਆਖਰੀ ਵਾਰ ਪਰਵਾਰ ਉਸ ਨੂੰ ਦੇਖ ਸਕੇ।

(For more Punjabi news apart from Punjab News: Punjabi youth shot dead in America, stay tuned to Rozana Spokesman)

Location: India, Punjab, Nawan Shahr

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement