Jalandhar News: ਚਾਚੇ ਨੂੰ ਰੋਟੀ ਦੇਣ ਜਾ ਰਹੇ ਭਤੀਜੇ ਨੂੰ ਟਰੱਕ ਨੇ ਕੁਚਲਿਆ, ਮੌਤ
Published : May 20, 2024, 11:17 am IST
Updated : May 20, 2024, 11:36 am IST
SHARE ARTICLE
The truck crushed the young man Jalandhar News
The truck crushed the young man Jalandhar News

Jalandhar News: ਸਕੂਲ ਵਿਚ ਪੜ੍ਹਦਾ ਸੀ ਮ੍ਰਿਤਕ ਬੱਚਾ

The truck crushed the young man Jalandhar News: ਜਲੰਧਰ ਵਿੱਚ ਕਾਲਾ ਸਿੰਘਾ ਪੁਲੀ ਨੇੜੇ ਇੱਕ ਤੇਜ਼ ਰਫ਼ਤਾਰ ਟਰੱਕ ਨੇ 14 ਸਾਲਾ ਲੜਕੇ ਨੂੰ ਕੁਚਲ ਦਿੱਤਾ। ਇਸ ਦਰਦਨਾਕ ਹਾਦਸੇ 'ਚ ਬੱਚੇ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਬਸਤੀ ਸ਼ੇਖ ਵਾਸੀ ਰੌਣਿਤ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਡਵੀਜ਼ਨ ਨੰਬਰ 5 ਦੀ ਪੁਲਿਸ ਮੌਕੇ 'ਤੇ ਪਹੁੰਚ ਗਈ। ਪੁਲਿਸ ਨੇ ਰੌਣਿਤ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਲੋਕਾਂ ਨੇ ਹਾਦਸੇ ਤੋਂ ਬਾਅਦ ਭੱਜਣ ਵਾਲੇ ਟਰੱਕ ਚਾਲਕ ਨੂੰ ਫੜ ਲਿਆ ਅਤੇ ਉਸ ਦੀ ਕੁੱਟਮਾਰ ਕੀਤੀ।

ਇਹ ਵੀ ਪੜ੍ਹੋ: Lok Sabha Election: ਉਮੀਦਵਾਰ ਕਰਮਜੀਤ ਅਨਮੋਲ ਦੇ ਹੱਕ 'ਚ ਗਰਜੇ CM ਭਗਵੰਤ ਮਾਨ, ਲੋਕਾਂ ਦਾ ਹੋਇਆ ਭਾਰੀ ਇਕੱਠ

ਮ੍ਰਿਤਕ ਦੇ ਭਰਾ ਤਜਿੰਦਰ ਕੁਮਾਰ ਨੇ ਦੱਸਿਆ ਕਿ ਉਹ ਬਸਤੀ ਸ਼ੇਖ ਵਿੱਚ ਪਰਿਵਾਰ ਸਮੇਤ ਰਹਿੰਦਾ ਸੀ। ਮੇਰਾ ਭਰਾ ਸਵੇਰੇ ਚਾਚੇ ਨੂੰ ਰੋਟੀ ਦੇਣ ਘਰੋਂ ਨਿਕਲਿਆ ਸੀ। ਇੱਕ ਟਰੱਕ ਡਰਾਈਵਰ ਨੇ ਟਰੱਕ ਮੇਰੇ ਭਰਾ ਉਪਰ ਚੜਾ ਦਿਤਾ। ਜਦੋਂ ਕਾਫੀ ਦੇਰ ਤੱਕ ਮੇਰਾ ਭਰਾ ਘਰ ਨਹੀਂ ਪਰਤਿਆ ਤਾਂ ਮਾਂ ਨੂੰ ਚਿੰਤਾ ਹੋਣ ਲੱਗੀ। ਇਸ ਤੋਂ ਬਾਅਦ ਤਜਿੰਦਰ ਨੇ ਆਪਣੇ ਭਰਾ ਨੂੰ ਫੋਨ ਕੀਤਾ ਪਰ ਉਸ ਨੇ ਫੋਨ ਨਹੀਂ ਚੁੱਕਿਆ।

ਇਹ ਵੀ ਪੜ੍ਹੋ: Lok Sabha Election: ਸੰਯੁਕਤ ਕਿਸਾਨ ਮੋਰਚੇ ਦੀ ਸ਼ਿਕਾਇਤ ਤੇ

ਕਈ ਵਾਰ ਫੋਨ ਕਰਨ ਤੋਂ ਬਾਅਦ ਕਿਸੇ ਵਿਅਕਤੀ ਨੇ ਫੋਨ ਚੁੱਕਿਆ ਅਤੇ ਦੱਸਿਆ ਕਿ ਭਰਾ ਦਾ ਐਕਸੀਡੈਂਟ ਹੋ ਗਿਆ ਹੈ ਅਤੇ ਤੁਸੀਂ ਤੁਰੰਤ ਮੌਕੇ 'ਤੇ ਪਹੁੰਚੋ। ਤਜਿੰਦਰ ਨੇ ਦੱਸਿਆ ਕਿ ਜਦੋਂ ਉਹ ਮੌਕੇ 'ਤੇ ਪਹੁੰਚੇ ਤਾਂ ਭਰਾ ਦੀ ਮੌਤ ਹੋ ਚੁੱਕੀ ਸੀ। ਤਜਿੰਦਰ ਨੇ ਦੱਸਿਆ ਕਿ ਭਰਾ ਸਤਨਾਮ ਧਰਮ ਸਕੂਲ ਵਿੱਚ ਪੜ੍ਹਦਾ ਸੀ। ਉਸ ਦੀ ਉਮਰ 14 ਸਾਲ ਦੇ ਕਰੀਬ ਸੀ। ਤਜਿੰਦਰ ਨੇ ਦੱਸਿਆ ਕਿ ਰੌਣਿਤ ਆਪਣੀ ਐਕਟਿਵਾ ਲੈ ​​ਕੇ ਘਰੋਂ ਨਿਕਲਿਆ ਸੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਰੌਣਿਤ ਦੀ ਮੌਤ ਦਾ ਪਤਾ ਲੱਗਦਿਆਂ ਹੀ ਸਾਰਾ ਪਰਿਵਾਰ ਅਤੇ ਇਲਾਕਾ ਨਿਵਾਸੀ ਮੌਕੇ 'ਤੇ ਇਕੱਠੇ ਹੋ ਗਏ। ਜਿਸ ਤੋਂ ਬਾਅਦ ਕਾਲਾ ਸਿੰਘਾ ਰੋਡ ਚੁੰਗੀ ਨੇੜੇ ਉਨ੍ਹਾਂ ਨੇ ਹੰਗਾਮਾ ਕਰ ਦਿੱਤਾ। ਹੰਗਾਮੇ ਦੌਰਾਨ ਮੌਕੇ ’ਤੇ ਪੁੱਜੇ ਥਾਣਾ ਡਵੀਜ਼ਨ ਨੰਬਰ 5 ਦੇ ਐਸਐਚਓ ਭਾਰਤ ਭੂਸ਼ਣ ਨੇ ਪਰਿਵਾਰ ਨੂੰ ਕਿਸੇ ਤਰ੍ਹਾਂ ਸ਼ਾਂਤ ਕੀਤਾ ਅਤੇ ਮਾਮਲੇ ਵਿੱਚ ਬਣਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ।

(For more Punjabi news apart from CM Bhagwant Mann held a road show in favor of the candidate Karamjit Anmol, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Mohali 3b2 Honey Trap : 3B2 ਵਿਚ ਵੇਖੋ ਕਿਵੇਂ ਹੋ ਰਿਹੈ ਨੇ ਗੰਦੇ ਕੰਮ! ਗੱਡੀਆਂ ਨੂੰ ਰੋਕ ਕੇ ਕਰ ਰਹੇ ਅਸ਼ਲੀਲ ਇਸ਼ਾਰੇ

30 Oct 2025 3:10 PM

lyricist King Grewal Interview: ਇਸ ਲਿਖਾਰੀ ਦੇ ਲਿਖੇ ਗੀਤ ਗਾਏ ਸੀ Rajvir jawanda ਨੇ | Rajvir jawanda Song

30 Oct 2025 3:09 PM

ਗੁਟਕਾ ਸਾਹਿਬ ਹੱਥ 'ਚ ਫ਼ੜ ਕੇ ਸਹੁੰ ਖਾਣ ਦੇ ਮਾਮਲੇ 'ਤੇ ਪਹਿਲੀ ਵਾਰ ਬੋਲੇ ਕੈਪਟਨ

30 Oct 2025 3:08 PM

Mansa Parents Sell Child News : ਮਾਂ-ਬਾਪ ਨੇ 1.80 ਲੱਖ 'ਚ ਵੇਚਤਾ ਆਪਣਾ ਬੱਚਾ, ਮਾਪੇ ਗ੍ਰਿਫ਼ਤਾਰ | Mansa News

25 Oct 2025 3:11 PM

Death of Bride girl before marriage in Faridkot:ਸ਼ਗਨਾਂ ਵਾਲੇ ਘਰ 'ਚ ਵਿਛੇ ਸੱਥਰ|Faridkot Bride Death News

25 Oct 2025 3:10 PM
Advertisement