
ਲੁਧਿਆਣੇ ਦੇ ਭਮੱਦੀ ਪਿੰਡ ਨਾਲ ਸੀ ਸਬੰਧਿਤ
Punjabi Udayveer Singh commits suicide in Canada Bhamaddi : ਅੱਜ ਦੇ ਦੌਰ ਵਿੱਚ ਹਰ ਕੋਈ ਚਾਹੇ ਮੁੰਡਾ ਹੋਵੇ ਜਾਂ ਕੁੜੀ ਬਾਹਰ ਜਾ ਕੇ ਪੜਾਈ ਕਰਨਾ ਚਾਹੁੰਦੇ ਹਨ ਤੇ ਮਾਪੇ ਉਹਨਾਂ ਦੀ ਇੱਛਾ ਨੂੰ ਲੱਖਾਂ ਰੁਪਏ ਖ਼ਰਚ ਕੇ ਪੂਰਾ ਵੀ ਕਰ ਦਿੰਦੇ ਹਨ ਪਰ ਕਿਸੇ ਨੂੰ ਇਹ ਨਹੀਂ ਪਤਾ ਹੁੰਦਾ ਕਿ ਬੇਗਾਨੇ ਦੇਸ਼ ਵਿੱਚ ਉਹਨਾਂ ਨਾਲ ਅਣਹੋਣੀ ਘਟਨਾ ਵਾਪਰ ਜੇ ਗਈ।
ਅਜਿਹੀ ਹੀ ਖ਼ਬਰ ਕੈਨੇਡਾ ਤੋਂ ਆਈ ਹੈ ਜਿਥੇ ਪੰਜਾਬੀ ਨੌਜਵਾਨ ਨੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਉਦੈਵੀਰ ਸਿੰਘ (Udayveer Singh) ਵਜੋਂ ਹੋਈ ਹੈ। ਜੋ ਕਿ ਲੁਧਿਆਣਾ ਦੇ ਪਿੰਡ ਭੱਮਦੀ (Bhamaddi Ludhiana) ਨਾਲ ਸਬੰਧਿਤ ਸੀ। ਮਿਲੀ ਜਾਣਕਾਰੀ ਅਨੁਸਾਰ ਉਦੈਵੀਰ 2022 ਵਿੱਚ ਉਚੇਰੀ ਪੜ੍ਹਾਈ ਲਈ ਕੈਨੇਡਾ ਗਿਆ ਸੀ।ਉਦੈਵੀਰ ਆਪਣੀ ਪੜ੍ਹਾਈ ਪੂਰੀ ਕਰਕੇ ਸਰੀ ਬੀਸੀ ਕੈਨੇਡਾ ਵਿੱਚ ਵਰਕ ਪਰਮਿਟ 'ਤੇ ਰਹਿ ਰਿਹਾ ਸੀ।
ਮਿਲੀ ਜਾਣਕਾਰੀ ਮੁਤਾਬਕ, ਉਸ ਨੇ ਕਿਸੇ ਕਾਰ ਡੀਲਰ ਤੋਂ ਮਹਿੰਗੀ ਸਪੋਰਟਸ ਕਾਰ ਖ਼ਰੀਦੀ ਸੀ ਅਤੇ ਉਸ ਤੋਂ ਕਿਸ਼ਤ ਨਹੀ ਭਰੀ ਗਈ ਅਤੇ ਕਾਰ ਡੀਲਰ ਵੱਲੋਂ ਉਸ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਜਿਸ ਤੋਂ ਦੁਖੀ ਹੋ ਕੇ ਉਸ ਨੇ ਪਾਰਕ ਵਿਚ ਫ਼ਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਪੁੱਤ ਦੀ ਮੌਤ ਦੀ ਖ਼ਬਰ ਮਿਲਣ ਤੋਂ ਬਾਅਦ ਮਾਪਿਆਂ ਦਾ ਰੋ-ਰੋ ਬੁਰਾ ਹਾਲ ਹੈ।
(For more news apart from “Punjabi Udayveer Singh commits suicide in Canada Bhamaddi, ” stay tuned to Rozana Spokesman.)