
ਇਸ ਘਟਨਾ ਵਿਚ 8 ਲੋਕਾਂ ਦੀ ਮੌਤ ਹੋ ਗਈ ਹੈ ਅਤੇ 14 ਲੋਕ ਜ਼ਖਮੀ ਦੱਸੇ ਜਾ ਰਹੇ ਹਨ।
ਯੂਰਪ - ਰੂਸ ਦੇ ਪੇਰਮ ਸ਼ਹਿਰ ਦੀ ਯੂਨੀਵਰਸਿਟੀ ਵਿਚ ਹੋਈ ਗੋਲੀਬਾਰੀ ਦੀ ਘਟਨਾ ਉੱਤੇ ਭਾਰਤੀ ਦੂਤਘਰ ਨੇ ਇਕ ਬਿਆਨ ਦਿੱਤਾ ਹੈ। ਉਹਨਾਂ ਕਿਹਾ ਕਿ ਰੂਸ ਦੀ ਪਰਮ ਸਟੇਟ ਯੂਨੀਵਰਸਿਟੀ ਉੱਤੇ ਹੋਏ ਭਿਆਨਕ ਹਮਲੇ ਤੋਂ ਉਹ ਹੈਰਾਨ ਹੈ। ਅਸੀਂ ਜਾਨੀ ਨੁਕਸਾਨ ‘ਤੇ ਡੂੰਘੀ ਹਮਦਰਦੀ ਪ੍ਰਗਟ ਕਰਦੇ ਹਾਂ ਅਤੇ ਜ਼ਖਮੀਆਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕਰਦੇ ਹਾਂ।
ਇਹ ਵੀ ਪੜ੍ਹੋ - ਮਾਨਹਾਣੀ ਕੇਸ: ਕੰਗਣਾ ਰਣੌਤ ਹੋਈ ਅਦਾਲਤ 'ਚ ਪੇਸ਼, 15 ਨਵੰਬਰ ਨੂੰ ਅਗਲੀ ਸੁਣਵਾਈ
Russia university shooting Accident
ਦੂਤਾਵਾਸ ਸਥਾਨਕ ਅਧਿਕਾਰੀਆਂ, ਭਾਰਤੀ ਵਿਦਿਆਰਥੀਆਂ ਦੇ ਪ੍ਰਤੀਨਿਧਾਂ ਦੇ ਸੰਪਰਕ ਵਿਚ ਹੈ। ਸਾਰੇ ਭਾਰਤੀ ਵਿਦਿਆਰਥੀ ਸੁਰੱਖਿਅਤ ਹਨ। ਦੱਸ ਦਈਏ ਕਿ ਰੂਸ ਦੀ ਯੂਨੀਵਰਸਿਟੀ ਵਿਚ ਇੱਕ ਵੱਡੀ ਘਟਨਾ ਵਾਪਰੀ ਹੈ। ਦਰਅਸਲ ਰੂਸ ਯੂਨੀਵਰਸਿਟੀ ਵਿਚ ਇੱਕ ਵਿਦਿਆਰਥੀ ਨੇ ਲੋਕਾਂ ‘ਤੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਕਾਰਨ ਇਸ ਘਟਨਾ ਵਿਚ 8 ਲੋਕਾਂ ਦੀ ਮੌਤ ਹੋ ਗਈ ਹੈ ਅਤੇ 14 ਲੋਕ ਜ਼ਖਮੀ ਦੱਸੇ ਜਾ ਰਹੇ ਹਨ।
Russia university shooting Accident
ਇਹ ਵੀ ਪੜ੍ਹੋ - ਰਣਦੀਪ ਸੁਰਜੇਵਾਲਾ ਦਾ ਬਿਆਨ, ‘2022 ਦੀਆਂ ਚੋਣਾਂ ’ਚ ਸਿੱਧੂ ਤੇ CM ਚੰਨੀ ਹੋਣਗੇ ਪਾਰਟੀ ਦਾ ਚਿਹਰਾ’
ਜਾਂਚਕਰਤਾਵਾਂ ਦੇ ਅਨੁਸਾਰ, ਰੂਸ ਦੀ ਪੇਰਮ ਸਿਟੀ ਵਿਚ ਇੱਕ ਵਿਦਿਆਰਥੀ ਨੇ ਲੋਕਾਂ ਉੱਤੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵੀ ਵਾਇਰਲ ਹੋ ਰਿਹਾ ਹੈ, ਜਿਸ ‘ਚ ਯੂਨੀਵਰਸਿਟੀ ਦੀ ਘਟਨਾ ਦੱਸੀ ਜਾ ਰਹੀ ਹੈ, ਵੀਡੀਓ ‘ਚ ਦੇਖਿਆ ਜਾ ਰਿਹਾ ਹੈ ਕਿ ਲੋਕ ਆਪਣੀ ਜਾਨ ਬਚਾਉਣ ਲਈ ਖਿੜਕੀਆਂ ਤੋਂ ਛਾਲਾਂ ਮਾਰ ਰਹੇ ਹਨ।
ਦੱਸਿਆ ਜਾ ਰਿਹਾ ਹੈ ਕਿ ਇੱਕ ਅਣਪਛਾਤਾ ਵਿਅਕਤੀ ਪੀਐਸਯੂ ਦੀ ਇਮਾਰਤ ਵਿਚ ਦਾਖਲ ਹੋਇਆ ਅਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਹਥਿਆਰਾਂ ਨਾਲ ਲੈਸ ਵਿਅਕਤੀ ਕਰੀਬ 11 ਵਜੇ ਯੂਨੀਵਰਸਿਟੀ ਕੈਂਪਸ ਪਹੁੰਚਿਆ ਅਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ ਅਤੇ ਘਟਨਾ ਤੋਂ ਬਾਅਦ ਫਰਾਰ ਹੋ ਗਿਆ।