ਪਰਮਜੀਤ ਪੰਮਾ (43) ਵਜੋਂ ਹੋਈ ਮ੍ਰਿਤਕ ਦੀ ਪਛਾਣ
Punjabi youth dies in Italy: ਇਟਲੀ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਮਿਲਾਨ ਵਿਚ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਇਕ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਪਰਮਜੀਤ ਪੰਮਾ (43) ਵਜੋਂ ਹੋਈ ਹੈ। ਮੁੱਢਲੀ ਜਾਣਕਾਰੀ ਮੁਤਾਬਕ ਸਾਈਕਲ ਸਵਾਰ ਪਰਮਜੀਤ ਦੀ ਛੋਟੇ ਟਰੱਕ ਨਾਲ ਟੱਕਰ ਹੋ ਗਈ।
ਹਾਦਸੇ ਵਿਚ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਪਰਮਜੀਤ ਪੰਮਾ ਸ਼ਹੀਦ ਭਗਤ ਸਿੰਘ ਦੇ ਪਿੰਡ ਹੇੜੀਆਂ ਨਾਲ ਸਬੰਧਤ ਸੀ ਤੇ ਚੰਗੇ ਭਵਿੱਖ ਲਈ 2-3 ਸਾਲ ਪਹਿਲਾਂ ਹੀ ਵਿਦੇਸ਼ ਗਿਆ ਸੀ। ਪ੍ਰਸ਼ਾਸਨ ਵੱਲੋਂ ਹਾਦਸੇ ਦੇ ਅਸਲ ਕਾਰਨਾਂ ਦੀ ਗੰਭੀਰਤਾ ਨਾਲ ਜਾਂਚ-ਪੜਤਾਲ ਕੀਤੀ ਜਾ ਰਹੀ ਹੈ।
