Canada News: ਬਠਿੰਡਾ ਦਾ ਨੌਜਵਾਨ ਕੈਨੇਡਾ ’ਚ ਬਣਿਆ ਪੁਲਿਸ ਅਫ਼ਸਰ
Published : Apr 21, 2025, 7:07 am IST
Updated : Apr 21, 2025, 7:07 am IST
SHARE ARTICLE
Bathinda youth becomes police officer in Canada
Bathinda youth becomes police officer in Canada

ਲਗਨ ਤੇ ਮਿਹਨਤ ਨਾਲ ਗੁਰਵੀਰ ਸਿੰਘ ਜੱਸਲ ਨੇ ਹਾਸਲ ਕੀਤਾ ਮੁਕਾਮ

 

Bathinda youth becomes police officer in Canada: ਇਕ ਪਾਸੇ ਕੈਨੇਡਾ ਵਿਚ ਰੋਜ਼ਗਾਰ ਦੇ ਮੌਕੇ ਖਤਮ ਹੋਣ ਦੀ ਚਰਚਾ ਹੈ। ਦੂਜੇ ਪਾਸੇ ਬਠਿੰਡਾ ਦੇ ਇਕ ਨੌਜਵਾਨ ਨੇ ਆਪਣੀ ਮਿਹਨਤ ਅਤੇ ਲਗਨ ਨਾਲ ਕੈਨੇਡੀਅਨ ਪੁਲਸ ਵਿਚ ਇਕ ਅਫਸਰ ਵਜੋਂ ਸ਼ਾਮਲ ਹੋ ਕੇ ਇਸ ਖੇਤਰ ਦਾ ਨਾਂ ਰੌਸ਼ਨ ਕੀਤਾ ਹੈ। ਬਠਿੰਡਾ ਵਾਸੀ ਅੰਮ੍ਰਿਤਪਾਲ ਸਿੰਘ ਜੱਸਲ ਅਤੇ ਹਰਦੀਪ ਕੌਰ ਜੱਸਲ ਦੇ ਇਸ ਹੋਣਹਾਰ ਪੁੱਤਰ ਨੂੰ ਕੈਨੇਡਾ ਦੀ ਮੈਨੀਟੋਬਾ ਫਸਟ ਨੇਸ਼ਨ ਪੁਲਸ ਸਰਵਿਸ ਵਿਚ ਇਕ ਅਧਿਕਾਰੀ ਵਜੋਂ ਨਿਯੁਕਤ ਕੀਤਾ ਗਿਆ ਹੈ।

ਗੁਰਵੀਰ ਸਿੰਘ ਜੱਸਲ ਦੇ ਪਿਤਾ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਗੁਰਵੀਰ ਸਿੰਘ ਨੇ ਬਚਪਨ ਤੋਂ ਹੀ ਸਖਤ ਮਿਹਨਤ ਕੀਤੀ ਹੈ ਅਤੇ ਉਸ ਨੇ ਆਪਣੀ ਲਗਨ ਨਾਲ ਇਹ ਮੁਕਾਮ ਹਾਸਲ ਕੀਤਾ ਹੈ। ਦੂਜੇ ਪਾਸੇ ਗੁਰਵੀਰ ਸਿੰਘ ਨੇ ਇਸਨੂੰ ਆਪਣੇ ਮਾਪਿਆਂ ਦਾ ਆਸ਼ੀਰਵਾਦ ਅਤੇ ਪ੍ਰਮਾਤਮਾ ਦੀ ਕਿਰਪਾ ਦੱਸਿਆ ਅਤੇ ਕਿਹਾ ਕਿ ਉਹ ਆਪਣੀ ਡਿਊਟੀ ਈਮਾਨਦਾਰੀ ਅਤੇ ਲਗਨ ਨਾਲ ਨਿਭਾਏਗਾ। ਉਸਦੇ ਸਾਰੇ ਰਿਸ਼ਤੇਦਾਰਾਂ ਅਤੇ ਦੋਸਤਾਂ ਨੇ ਇਸ ਪ੍ਰਾਪਤੀ ਲਈ ਪਰਿਵਾਰ ਨੂੰ ਵਧਾਈ ਦਿੱਤੀ।

SHARE ARTICLE

ਏਜੰਸੀ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement