
ਵਿਦੇਸ਼ੀ ਧਰਤੀ ’ਤੇ ਇਕ ਹੋਰ ਪੰਜਾਬੀ ਨੌਜਵਾਨ ਦੀ ਹੱਤਿਆ ਕਰਨ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ।
ਬਰਨਾਲਾ: ਵਿਦੇਸ਼ੀ ਧਰਤੀ ’ਤੇ ਇਕ ਹੋਰ ਪੰਜਾਬੀ ਨੌਜਵਾਨ ਦੀ ਹੱਤਿਆ ਕਰਨ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਫ਼ਿਲਪੀਨਜ਼ ਦੀ ਰਾਜਧਾਨੀ ਮਨੀਲਾ ਵਿਖੇ ਲੁਟੇਰਿਆਂ ਨੇ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ।
Punjabi youth shot dead in Manila
ਮ੍ਰਿਤਕ ਨੌਜਵਾਨ ਪ੍ਰਗਟ ਸ਼ਰਮਾ ਬਰਨਾਲਾ ਦੇ ਪਿੰਡ ਜੋਧਪੁਰ ਦਾ ਰਹਿਣ ਵਾਲਾ ਸੀ। ਉਹ ਲੰਬੇ ਸਮੇਂ ਤੋਂ ਅਪਣੀ ਪਤਨੀ ਤੇ ਬੱਚਿਆਂ ਸਮੇਤ ਮਨੀਲਾ ਵਿਚ ਰਹਿ ਰਿਹਾ ਸੀ। ਇੱਥੇ ਉਹ ਫਾਈਨਾਂਸ ਦਾ ਕੰਮ ਕਰਦਾ ਸੀ।