ਪੰਨੂ ਕਤਲ ਦੀ ਸਾਜ਼ਸ਼ ’ਤੇ ਭਾਰਤ ਨਾਲ ਗੱਲਬਾਤ ਸਨਮਾਨਯੋਗ ਅਤੇ ਅਸਰਦਾਰ ਰਹੀ: ਅਮਰੀਕੀ NSA
Published : Jul 21, 2024, 10:51 pm IST
Updated : Jul 21, 2024, 10:51 pm IST
SHARE ARTICLE
Jake Sullivan
Jake Sullivan

ਗੱਲਬਾਤ ਦੀ ਕਿਸਮ ਬਾਰੇ ਜਨਤਕ ਤੌਰ ’ਤੇ ਗੱਲ ਕਰਨ ਦਾ ਕੋਈ ਮਹੱਤਵ ਨਹੀਂ, ਇਹ ਇਕ ਸੰਵੇਦਨਸ਼ੀਲ ਮੁੱਦਾ ਹੈ : ਜੇਕ ਸੁਲੀਵਾਨ

ਵਾਸ਼ਿੰਗਟਨ: ਅਮਰੀਕਾ ਦੇ ਕੌਮੀ ਸੁਰੱਖਿਆ ਸਲਾਹਕਾਰ (NSA) ਜੇਕ ਸੁਲੀਵਾਨ ਨੇ ਕਿਹਾ ਹੈ ਕਿ ਸਿੱਖ ਵੱਖਵਾਦੀ ਗੁਰਪਤਵੰਤ ਸਿੰਘ ਪੰਨੂੰ ਨੂੰ ਮਾਰਨ ਦੀ ਸਾਜ਼ਸ਼ ਦੇ ਦੋਸ਼ਾਂ ’ਤੇ ਭਾਰਤ ਨਾਲ ਗੱਲਬਾਤ ‘ਸਨਮਾਨਤਜਨਕ’ ਅਤੇ ‘ਅਸਰਦਾਰ’ ਰਹੀ ਹੈ ਕਿਉਂਕਿ ਇਹ ਬੰਦ ਦਰਵਾਜ਼ਿਆਂ ਦੇ ਪਿੱਛੇ ਹੋ ਰਹੀ ਹੈ। ਭਾਰਤ ਸਰਕਾਰ ਦਾ ਇਕ ਅਧਿਕਾਰੀ ਕਥਿਤ ਤੌਰ ’ਤੇ ਇਸ ਸਾਜ਼ਸ਼ ਵਿਚ ਸ਼ਾਮਲ ਸੀ। 

ਪਿਛਲੇ ਸਾਲ ਨਵੰਬਰ ’ਚ ਅਮਰੀਕੀ ਫੈਡਰਲ ਪ੍ਰੋਸੀਕਿਊਟਰਾਂ ਨੇ ਭਾਰਤੀ ਨਾਗਰਿਕ ਨਿਖਿਲ ਗੁਪਤਾ ’ਤੇ ਨਿਊਯਾਰਕ ’ਚ ਗੁਰਪਤਵੰਤ ਸਿੰਘ ਪੰਨੂੰ ਦੀ ਹੱਤਿਆ ਦੀ ਸਾਜ਼ਸ਼ ’ਚ ਭਾਰਤ ਸਰਕਾਰ ਦੇ ਇਕ ਕਰਮਚਾਰੀ ਨਾਲ ਸਹਿਯੋਗ ਕਰਨ ਦਾ ਦੋਸ਼ ਲਗਾਇਆ ਸੀ। ਗੁਪਤਾ ਨੂੰ ਪਿਛਲੇ ਸਾਲ ਜੂਨ ਵਿਚ ਚੈੱਕ ਗਣਰਾਜ ਵਿਚ ਗ੍ਰਿਫਤਾਰ ਕੀਤਾ ਗਿਆ ਸੀ ਅਤੇ 14 ਜੂਨ ਨੂੰ ਅਮਰੀਕਾ ਹਵਾਲੇ ਕਰ ਦਿਤਾ ਗਿਆ ਸੀ। 

ਉਨ੍ਹਾਂ ਕਿਹਾ, ‘‘ਅਸੀਂ ਇਸ ਮੁੱਦੇ ’ਤੇ ਭਾਰਤ ਨਾਲ ਰਚਨਾਤਮਕ ਗੱਲਬਾਤ ਕੀਤੀ ਹੈ। ਅਸੀਂ ਇਹ ਸਪੱਸ਼ਟ ਕਰ ਦਿਤਾ ਹੈ ਕਿ ਅਸੀਂ ਇਸ ’ਤੇ ਕੀ ਖੜ੍ਹੇ ਹਾਂ ਅਤੇ ਅਸੀਂ ਕੀ ਵੇਖਣਾ ਚਾਹੁੰਦੇ ਹਾਂ। ਮੈਨੂੰ ਲਗਦਾ ਹੈ ਕਿ ਇਹ (ਗੱਲਬਾਤ) ਸਨਮਾਨਜਨਕ ਅਤੇ ਪ੍ਰਭਾਵਸ਼ਾਲੀ ਰਹੀ ਹੈ ਕਿਉਂਕਿ ਇਹ ਬੰਦ ਦਰਵਾਜ਼ਿਆਂ ਦੇ ਪਿੱਛੇ ਹੋ ਰਹੀ ਹੈ।’’ 

ਸੁਲੀਵਾਨ ਸ਼ੁਕਰਵਾਰ ਨੂੰ ਕੋਲੋਰਾਡੋ ਵਿਚ ਐਸਪੇਨ ਸਕਿਓਰਿਟੀ ਫੋਰਮ ਵਿਚ ਪੰਨੂੰ ਦੀ ਹੱਤਿਆ ਦੀ ਕੋਸ਼ਿਸ਼ ਨਾਲ ਜੁੜੇ ਦੋਸ਼ਾਂ ਬਾਰੇ ਇਕ ਸਵਾਲ ਦੇ ਜਵਾਬ ਵਿਚ ਬੋਲ ਰਹੇ ਸਨ। 

ਭਾਰਤ ਨੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ ਪਰ ਉਨ੍ਹਾਂ ਦੀ ਜਾਂਚ ਲਈ ਅੰਦਰੂਨੀ ਜਾਂਚ ਟੀਮ ਦਾ ਗਠਨ ਕੀਤਾ ਹੈ। ਭਾਰਤ ਨਾਲ ਗੱਲਬਾਤ ਬਾਰੇ ਸੁਲੀਵਾਨ ਨੇ ਕਿਹਾ, ‘‘ਮੈਨੂੰ ਨਹੀਂ ਲਗਦਾ ਕਿ ਉਨ੍ਹਾਂ ਗੱਲਬਾਤ ਦੀ ਕਿਸਮ ਬਾਰੇ ਜਨਤਕ ਤੌਰ ’ਤੇ ਗੱਲ ਕਰਨ ਦਾ ਕੋਈ ਮਹੱਤਵ ਹੈ। ਇਹ ਇਕ ਸੰਵੇਦਨਸ਼ੀਲ ਮੁੱਦਾ ਹੈ। ਅਸੀਂ ਇਸ ’ਤੇ ਕੰਮ ਕਰ ਰਹੇ ਹਾਂ... ਅਸੀਂ ਇਸ ਮੁੱਦੇ ’ਤੇ ਭਾਰਤ ਨਾਲ ਰਚਨਾਤਮਕ ਵਿਚਾਰ ਵਟਾਂਦਰੇ ਕੀਤੇ ਹਨ।’’

SHARE ARTICLE

ਏਜੰਸੀ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement