
Boha News: ਬੁਢਲਾਡਾ ਦੇ ਬੋਹਾ ਨਾਲ ਸੀ ਸਬੰਧਿਤ
A Punjabi died in a road accident in Canada Boha News: ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ( Punjabi youth) ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ। ਅਜਿਹੀ ਹੀ ਇਕ ਹੋਰ ਮੰਦਭਾਗੀ ਖਬਰ ਕੈਨੇਡਾ ਤੋਂ ਸਾਹਮਣੇ ਆਈ ਹੈ। ਜਿਥੇ ਪੰਜਾਬੀ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਡਾਊਨਟਾਊਨ ਵਿਕਟੋਰੀਆ ਵਿੱਚ 3 ਵਾਹਨਾਂ ਦੀ ਟੱਕਰ ਦੌਰਾਨ ਵਾਪਰੇ ਭਿਆਨਕ ਹਾਦਸੇ ਵਿੱਚ ਰਜਿੰਦਰ ਸਿੰਘ (24) ਪੁੱਤਰ ਹਰਬੰਸ ਸਿੰਘ ਵਾਸੀ ਬੋਹਾ (Boha) ਦੀ ਮੌਤ ਹੋ ਗਈ।
ਰਾਜਿੰਦਰ ਸਿੰਘ ਆਪਣੀ ਕਾਰ ਸਮੇਤ ਡਗਲਸ ਅਤੇ ਹੰਬੋਲਟ ਸੜਕਾਂ ਦੇ ਖੇਤਰ ਵਿੱਚ ਬੱਤੀਆਂ ’ਤੇ ਰੁਕਿਆ ਹੋਇਆ ਸੀ। ਪੁਲਿਸ ਆਈ.ਆਈ.ਓ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਪਿਕਅੱਪ ਚਾਲਕ ਨੂੰ ਕੋਰਟਨੀ ਸਟਰੀਟ ਨੇੜੇ ਡਗਲਸ ਦੇ 900 ਬਲਾਕ ਵਿੱਚ ਰੋਕਣ ਦੀ ਕੋਸ਼ਿਸ਼ ਕੀਤੀ ਗਈ। ਰਿਪੋਰਟ ਤੋਂ ਬਾਅਦ ਪਤਾ ਲੱਗਾ ਕਿ ਉਹ ਗਲਤ ਤਰੀਕੇ ਨਾਲ ਗੱਡੀ ਚਲਾ ਰਿਹਾ ਸੀ।
ਡਰਾਈਵਰ ਨਾ ਰੁਕਿਆ ਅਤੇ ਫਿਰ ਤੇਜ਼ ਰਫਤਾਰ ਨਾਲ ਬੱਸ ਸਮੇਤ ਹੋਰ ਵਾਹਨਾਂ ਨਾਲ ਟਕਰਾ ਗਿਆ। ਡਰਾਈਵਰ ਨੂੰ ਗ੍ਰਿਫ਼ਤਾਰ ਕਰਕੇ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਇਸ ਘਟਨਾ ਕਾਰਨ ਬੇਲੇਵਿਲ ਅਤੇ ਕੋਰਟਨੀ ਗਲੀਆਂ ਵਿਚਕਾਰ ਸੜਕੀ ਆਵਾਜਾਈ ਪੂਰੀ ਤਰ੍ਹਾਂ ਬੰਦ ਹੋ ਗਈ। ਇਸ ਦਿਲ ਦਹਿਲਾ ਦੇਣ ਵਾਲੀ ਘਟਨਾ ਦੀ ਸੂਚਨਾ ਮਿਲਦਿਆਂ ਹੀ ਬੋਹਾ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ।