ਉਚੇਰੀ ਪੜ੍ਹਾਈ ਲਈ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਹਾਰਟ ਅਟੈਕ ਨਾਲ ਮੌਤ

By : GAGANDEEP

Published : Nov 21, 2022, 9:37 am IST
Updated : Nov 21, 2022, 10:18 am IST
SHARE ARTICLE
photo
photo

ਮਾਪਿਆਂ ਦਾ ਸੀ ਇਕਲੌਤਾ ਪੁੱਤ

 

ਫਿਰੋਜ਼ਪੁਰ: ਅੱਜ ਦੇ ਦੌਰ ਵਿੱਚ ਹਰ ਕੋਈ ਚਾਹੇ ਮੁੰਡਾ ਹੋਵੇ ਜਾਂ ਕੁੜੀ ਬਾਹਰ ਜਾ ਕੇ ਪੜਾਈ ਕਰਨਾ ਚਾਹੁੰਦੇ ਹਨ ਤੇ ਮਾਪੇ  ਉਹਨਾਂ ਦੀ ਇੱਛਾ ਨੂੰ ਲੱਖਾਂ ਰੁਪਏ ਖਰਚ ਕੇ ਪੂਰਾ ਵੀ ਕਰ ਦਿੰਦੇ ਹਨ ਪਰ ਕਿਸੇ ਨੂੰ ਇਹ ਨਹੀਂ ਪਤਾ ਹੁੰਦਾ ਕਿ ਬੇਗਾਨੇ ਦੇਸ਼ ਵਿੱਚ ਉਹਨਾਂ ਨਾਲ ਅਣਹੋਣੀ ਘਟਨਾ ਵਾਪਰ ਜੇ ਗਈ।

ਅਜਿਹੀ ਹੀ ਖ਼ਬਰ ਕੈਨੇਡਾ ਤੋਂ ਆਈ ਹੈ। ਜਿਥੇ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਅਰਸ਼ਦੀਪ ਸਿੰਘ ਖੋਸਾ (22) ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਕੋਟ ਕਰੋੜ ਕਲਾਂ ਦਾ ਰਹਿਣ ਵਾਲਾ ਸੀ।

ਅਰਸ਼ਦੀਪ ਸਿੰਘ ਇਕ ਸਾਲ ਪਹਿਲਾਂ ਪੰਜਾਬ ਤੋਂ ਕੈਨੇਡਾ ਸਟੂਡੈਂਟ ਵੀਜ਼ੇ ਉਤੇ ਗਿਆ ਸੀ ਤੇ ਬੀਤੀ 18 ਨਵੰਬਰ ਨੂੰ ਦਿਲ ਦਾ ਦੌਰਾ ਪੈਣ ਨਾਲ ਉਸ ਦੀ ਮੌਤ ਹੋ ਗਈ। ਅਰਸ਼ਦੀਪ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਪੁੱਤ ਦੀ ਮੌਤ ਦੀ ਖਬਰ ਮਿਲਦਿਆਂ ਹੀ ਪਰਿਵਾਰ ਤੇ ਪਿੰਡ ਵਿਚ ਸੋਗ ਦਾ ਮਾਹੌਲ ਹੈ। ਅਰਸ਼ਦੀਪ ਦੇ ਦੋਸਤਾਂ ਰਿਸ਼ਤੇਦਾਰਾਂ ਵੱਲੋਂ ਉਸ ਦੀ ਮ੍ਰਿਤਕ ਦੇਹ ਨੂੰ ਪੰਜਾਬ ਲਿਆਉਣ ਦੀ ਮੰਗ ਕੀਤੀ ਜਾ ਰਹੀ ਹੈ।


 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement