Punjabi Youth Died in Italy: ਦਿਮਾਗ ਦੀ ਨਾੜੀ ਫਟਣ ਕਰ ਕੇ ਪੰਜਾਬੀ ਨੌਜਵਾਨ ਦੀ ਇਟਲੀ 'ਚ ਮੌਤ 
Published : Mar 22, 2024, 1:34 pm IST
Updated : Mar 22, 2024, 1:34 pm IST
SHARE ARTICLE
Jatinder Singh
Jatinder Singh

26 ਸਾਲਾਂ ਜਤਿੰਦਰ ਸਿੰਘ ਪੰਜਾਬ ਦੇ ਪਿੰਡ ਰਸਨਹੇੜੀ ਤਹਿਸੀਲ ਖਰੜ ਨਾਲ ਸੰਬੰਧਿਤ ਸੀ

Punjabi Youth Died in Italy: ਮਿਲਾਨ  - ਵਿਦੇਸ਼ਾਂ ਵਿਚ ਆਏ ਦਿਨ ਕਿਸੇ ਨਾ ਕਿਸੇ ਪੰਜਾਬੀ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਉਂਦੀ ਰਹਿੰਦੀ ਹੈ। ਅਜਿਹੀ ਹੀ ਮੰਦਭਾਗੀ ਘਟਨਾ ਇਟਲੀ ਤੋਂ ਸਾਹਮਣੇ ਆਈ ਹੈ। ਜਿੱਥੇ ਪੰਜਾਬੀ ਨੌਜਵਾਨ ਦੀ ਦਿਮਾਗ ਦੀ ਨਾੜੀ ਫਟਣ ਨਾਲ ਮੌਤ ਹੋਣ ਦੀ ਖ਼ਬਰ ਆਈ ਹੈ। ਮ੍ਰਿਤਕ ਦੀ ਪਹਿਚਾਣ ਜਤਿੰਦਰ ਸਿੰਘ ਵਜੋਂ ਹੋਈ ਹੈ।  

26 ਸਾਲਾਂ ਜਤਿੰਦਰ ਸਿੰਘ ਪੰਜਾਬ ਦੇ ਪਿੰਡ ਰਸਨਹੇੜੀ ਤਹਿਸੀਲ ਖਰੜ ਨਾਲ ਸੰਬੰਧਿਤ ਸੀ। ਜਾਣਕਾਰੀ ਮੁਤਾਬਕ ਮ੍ਰਿਤਕ ਜਤਿੰਦਰ ਸਿੰਘ ਬਨਿਓਲੋ ਸਨਵੀਤੋ ਜ਼ਿਲ੍ਹਾ ਮਾਨਤੋਵਾ ਵਿਖੇ ਰਹਿੰਦਾ ਸੀ ਅਤੇ ਫੈਕਟਰੀ 'ਚ ਕੰਮ ਕਰਦਾ ਸੀ। ਮ੍ਰਿਤਕ ਦੇ ਪਿਤਾ ਸ਼ਰਨਜੀਤ ਸਿੰਘ ਜੋ ਕਿ ਇਟਲੀ ਵਿਚ ਰਹਿੰਦੇ ਹਨ, ਉਹਨਾਂ ਨੇ ਹੀ ਜਤਿੰਦਰ ਸਿੰਘ ਨੂੰ ਇਟਲੀ ਬੁਲਾਇਆ ਸੀ।

ਹਾਂਲਾਂਕਿ ਸ਼ਰਨਜੀਤ ਸਿੰਘ ਵੀ ਕਾਫ਼ੀ ਸਮੇਂ ਤੋਂ ਬੀਮਾਰ ਚੱਲ ਰਹੇ ਹਨ,  ਮ੍ਰਿਤਕ ਦੇ ਦੋਸਤ ਜਗਤਾਰ ਸਿੰਘ  ਨੇ ਦੱਸਿਆ ਕਿ ਜਤਿੰਦਰ ਸਿੰਘ ਦਾ ਸਸਕਾਰ ਪੰਜਾਬ ਵਿਚ ਹੀ ਕੀਤਾ ਜਾਵੇਗਾ। ਉਹਨਾਂ ਇਟਲੀ ਦੀਆਂ ਸਮਾਜਿਕ, ਧਾਰਮਿਕ ਜੱਥੇਬੰਦੀਆਂ ਨੂੰ ਅਪੀਲ ਕੀਤੀ ਕਿ ਮ੍ਰਿਤਕ ਜਤਿੰਦਰ ਸਿੰਘ ਦੀ ਦੇਹ ਨੂੰ ਭਾਰਤ ਭੇਜਣ ਲਈ ਆਰਥਿਕ ਮਦਦ ਕੀਤੀ ਜਾਵੇ।

SHARE ARTICLE

ਏਜੰਸੀ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement