
ਇਕਬਾਲ ਸਿੰਘ ਦੀ ਸਿਹਤ ਵਿਗੜਨ ਕਾਰਨ ਗਈ ਜਾਨ
Punjabi Die In Dubai: ਪੰਜਾਬ ਤੋਂ ਰੋਜ਼ੀ ਰੋਟੀ ਕਮਾਉਣ ਗਏ ਵਿਦੇਸ਼ਾਂ ਵਿੱਚ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਉੱਥੇ ਹੀ ਤਹਿਸੀਲ ਬਾਬਾ ਬਕਾਲਾ ਸਾਹਿਬ ਦੇ ਪਿੰਡ ਸਠਿਆਲਾ ਦੇ ਜੰਮਪਲ ਇਕਬਾਲ ਸਿੰਘ ਜੋ ਕਿ ਰੋਟੀ ਰੋਜ਼ੀ ਕਮਾਉਣ ਦੁਬਈ ਗਿਆ ਸੀ। ਇਕਬਾਲ ਸਿੰਘ ਦੁਬਈ ਦੇ ਸ਼ਹਿਰ ਸਾਰਜਾਹ ਵਿਚ ਕੰਮ ਕਰਦਾ ਸੀ ਜਿਥੇ ਅਚਾਨਕ ਉਸ ਦੀ ਸਿਹਤ ਵਿਗੜ ਜਾਣ ਕਾਰਨ ਮੌਤ ਹੋ ਗਈ। ਜਿਸ ਦੀ ਮ੍ਰਿਤਕ ਦੇਹ ਨੂੰ ਏਅਰਲਾਈਨਜ ਰਾਹੀਂ ਅੰਮ੍ਰਿਤਸਰ ਏਅਰਪੋਰਟ ’ਤੇ ਲਿਆਂਦਾ ਗਿਆ।
ਇਸ ਦੌਰਾਨ ਪਰਿਵਾਰ ਨੇ ਮ੍ਰਿਤਕ ਦੇਹ ਨੂੰ ਜੱਦੀ ਪਿੰਡ ਸਠਿਆਲਾ ਵਿਖੇ ਲਿਆ ਕੇ ਨਮ ਅੱਖਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ। ਇਸ ਸਬੰਧੀ ਮ੍ਰਿਤਕ ਇਕਬਾਲ ਸਿੰਘ ਦੇ ਰਿਸ਼ਤੇਦਾਰ ਸੁਰਮੁੱਖ ਸਿੰਘ ਬਿੱਟੂ ਨੇ ਦੱਸਿਆ ਕਿ ਮ੍ਰਿਤਕ ਵਿਆਹਿਆ ਹੋਇਆ ਹੈ ਅਤੇ ਇਕ ਚਾਰ ਸਾਲ ਦਾ ਬੇਟਾ ਵੀ ਹੈ। ਮ੍ਰਿਤਕ ਇਕਬਾਲ ਸਿੰਘ ਦੇ ਮਾਤਾ ਪਿਤਾ ਦਾ ਬਹੁਤ ਸਾਲਾਂ ਪਹਿਲਾਂ ਦਿਹਾਂਤ ਹੋ ਗਿਆ ਸੀ ਤੇ ਉਸ ਦੇ ਨਾਨਕੇ ਪਰਿਵਾਰ ਨੇ ਉਸ ਨੂੰ ਪੜ੍ਹਾਇਆ-ਲਿਖਾਇਆ ਸੀ ਤੇ ਵਿਦੇਸ਼ ਭੇਜਿਆ ਸੀ।