ਸਰੀ 'ਚ ਜ਼ੀਰਾ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ
Published : Mar 22, 2026, 8:59 am IST
Updated : Mar 22, 2026, 8:59 am IST
SHARE ARTICLE
Zira youth dies of heart attack in Surrey
Zira youth dies of heart attack in Surrey

4 ਸਾਲ ਪਹਿਲਾਂ ਪੜ੍ਹਾਈ ਲਈ ਗਿਆ ਸੀ ਵਿਦੇਸ਼

ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ, ਇਥੇ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਅਨਮੋਲ ਵਰਮਾ ਵਜੋਂ ਹੋਈ ਹੈ। ਜੋ ਕਿ 4 ਸਾਲ ਪਹਿਲਾਂ ਪੜ੍ਹਾਈ ਲਈ ਵਿਦੇਸ਼ ਗਿਆ ਸੀ। ਮ੍ਰਿਤਕ ਅਜੇ ਕੁਆਰਾ ਸੀ।

ਜਾਣਕਾਰੀ ਅਨੁਸਾਰ ਕੱਚਾ ਗਾਦੜੀਵਾਲਾ ਰੋਡ ਜ਼ੀਰਾ ਦੇ ਰਹਿਣ ਵਾਲੇ ਧਰਮ ਵੀਰ ਕੁਮਾਰ ਦੇ ਬੇਟੇ ਨਵਦੀਪ ਵਰਮਾ ਅਤੇ ਅਨਮੋਲ ਵਰਮਾ 4 ਸਾਲ ਪਹਿਲਾਂ ਕੈਨੇਡਾ ਪੜ੍ਹਾਈ ਕਰਨ ਲਈ ਗਏ ਸਨ। ਕੰਮ ਤੋਂ ਪਰਤ ਕੇ ਦੋਵੇਂ ਭਰਾ ਰੋਟੀ ਖਾ ਕੇ ਸੌਂ ਗਏ, ਸਵੇਰੇ ਜਦੋਂ ਉਸ ਦੇ ਵੱਡੇ ਭਰਾ ਨਵਦੀਪ ਵਰਮਾ ਨੇ ਆਪਣੇ ਛੋਟੇ ਭਰਾ ਅਨਮੋਲ ਵਰਮਾ ਨੂੰ ਕੰਮ ’ਤੇ ਜਾਣ ਲਈ ਉਠਾਇਆ ਤਾਂ ਉਸ ਦੀ ਸਾਈਲੈਂਟ ਹਾਰਟ ਅਟੈਕ ਨਾਲ ਮੌਤ ਹੋ ਚੁੱਕੀ ਸੀ।

ਪਰਿਵਾਰ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਬੇਟੇ ਦੀ ਲਾਸ਼ ਪੰਜਾਬ ’ਚ ਲਿਆਉਣ ਲਈ ਮਦਦ ਕੀਤੀ ਜਾਵੇ। ਇਸ ਦੁੱਖ ਭਰੀ ਘੜੀ ਵਿਚ ਜ਼ਿਲ੍ਹਾ  ਕਾਂਗਰਸ ਕਮੇਟੀ ਦੇ ਪ੍ਰਧਾਨ ਕੁਲਬੀਰ ਸਿੰਘ ਜੀਰਾ ਨੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।


 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement