
ਪਾਕਿਸਤਾਨੀ ਫ਼ੌਜ ਨੇ ਜੰਮੂ ਕਸ਼ਮੀਰ ਦੇ ਪੁੰਛ ਜ਼ਿਲ੍ਹੇ ਵਿਚ ਅਗਲੀਆਂ ਚੌਕੀਆਂ ਅਤੇ ਕੰਟਰੋਲ ਰੇਖਾ ਨਾਲ ਲੱਗੇ ਹੋਏ ਪਿੰਡਾਂ ਵਿਚ ਜ਼ਬਰਦਸਤ ਗੋਲੀਬਾਰੀ ਕੀਤੀ
ਜੰਮੂ, 21 ਅਪ੍ਰੈਲ: ਪਾਕਿਸਤਾਨੀ ਫ਼ੌਜ ਨੇ ਜੰਮੂ ਕਸ਼ਮੀਰ ਦੇ ਪੁੰਛ ਜ਼ਿਲ੍ਹੇ ਵਿਚ ਅਗਲੀਆਂ ਚੌਕੀਆਂ ਅਤੇ ਕੰਟਰੋਲ ਰੇਖਾ ਨਾਲ ਲੱਗੇ ਹੋਏ ਪਿੰਡਾਂ ਵਿਚ ਜ਼ਬਰਦਸਤ ਗੋਲੀਬਾਰੀ ਕੀਤੀ। ਰਖਿਆ ਬੁਲਾਰੇ ਨੇ ਦਸਿਆ, ‘ਸਵੇਰੇ 11.20 ਵਜੇ ਪਾਕਿਸਤਾਨ ਨੇ ਕੰਟਰੋਲ ਰੇਖਾ ਲਾਗਲੇ ਕਰਣੀ ਸੈਕਟਰ ਵਿਚ ਬਿਨਾਂ ਕਿਸੇ ਉਕਸਾਵੇ ਗੋਲੀਬੰਦੀ ਦੀ ਉਲੰਘਣਾ ਕਰਦਿਆਂ ਛੋਟੇ ਹਥਿਆਰਾਂ ਨਾਲ ਗੋਲੀਬਾਰੀ ਕੀਤੀ ਅਤੇ ਮੋਰਟਾਰ ਸੁਟਣੇ ਸ਼ੁਰੂ ਕਰ ਦਿਤੇ।’ ਉਨ੍ਹਾਂ ਕਿਹਾ ਕਿ ਭਾਰਤੀ ਫ਼ੌਜ ਉਨ੍ਹਾਂ ਨੂੰ ਮੂੰਹਤੋੜ ਜਵਾਬ ਦੇ ਰਹੀ ਹੈ ਅਤੇ ਆਖ਼ਰੀ ਖ਼ਬਰ ਤਕ ਦੋਹਾਂ ਪਾਸਿਆਂ ਤੋਂ ਗੋਲੀਬਾਰੀ ਜਾਰੀ ਸੀ।
File photo
ਬੁਲਾਰੇ ਮੁਤਾਬਕ ਦੋਹਾਂ ਪਾਸਿਆਂ ਤੋਂ ਕਿਸੇ ਦੇ ਜ਼ਖ਼ਮੀ ਹੋਣ ਦੀ ਕੋਈ ਖ਼ਬਰ ਨਹੀਂ ਹੈ। ਪਾਕਿਸਤਾਨ ਪਿਛਲੇ 15 ਦਿਨਾਂ ਤੋਂ ਜੰਮੂ ਕਸ਼ਮੀਰ ਵਿਚ ਲਗਾਤਾਰ ਗੋਲੀਬਾਰੀ ਕਰ ਰਿਹਾ ਹੈ। ਪਿਛਲੇ ਹਫ਼ਤੇ ਕੰਟਰੋਲ ਰੇਖਾ ਲਾਗੇ ਰਾਜੌਰੀ, ਪੁੰਛ ਅਤੇ ਕੁਪਵਾੜਾ ਵਿਚ ਪਾਕਿਸਤਾਨ ਦੀ ਗੋਲੀਬਾਰੀ ਨਾਲ ਤਿੰਨ ਆਮ ਨਾਗਰਿਕਾਂ ਦੀ ਮੌਤ ਹੋ ਗਈ ਸੀ ਜਿਸ ਕਾਰਨ ਆਮ ਲੋਕ ਕਾਫ਼ੀ ਡਰੇ ਹੋਏ ਹਨ। (ਏਜੰਸੀ)