ਜਾਨ ਤਲੀ 'ਤੇ ਧਰ ਕੇ ਮਿਲਖਾ ਸਿੰਘ ਦੀ ਧੀ ਅਮਰੀਕਾ ਵਿਚ ਬਚਾ ਰਹੀ ਲੋਕਾਂ ਦੀ ਜਾਨ
Published : Apr 22, 2020, 8:27 pm IST
Updated : Apr 22, 2020, 8:36 pm IST
SHARE ARTICLE
Photo
Photo

ਐਮਰਜੈਂਸੀ ਵਾਰਡ ਵਿਚ ਕਰ ਰਹੀ ਹੈ ਡਿਊਟੀ

ਨਵੀਂ ਦਿੱਲੀ: ਪੂਰੀ ਦੁਨੀਆ ਵਿਚ ਡਾਕਟਰ ਕੋਰੋਨਾ ਮਰੀਜਾਂ ਦੀ ਸੇਵਾ ਵਿਚ ਜੁਟੇ ਹੋਏ ਹਨ। ਅਜਿਹੇ ਵਿਚ ਭਾਰਤ ਦੇ ਸਾਬਕਾ ਓਲੰਪੀਅਨ ਮਿਲਖਾ ਸਿੰਘ ਦੀ ਧੀ ਵੀ ਅਮਰੀਕਾ ਵਿਚ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਮੁਕਤ ਕਰਨ ਲਈ ਸੇਵਾਵਾਂ ਨਿਭਾਅ ਰਹੀ ਹੈ। ਇਸ ਦੀ ਜਾਣਕਾਰੀ ਖੁਦ ਮਿਲਖਾ ਸਿੰਘ ਨੇ ਦਿੱਤੀ ਹੈ।

File PhotoFile Photo

ਮਿਲਖਾ ਸਿੰਘ ਨੇ ਦੱਸਿਆ ਕਿ ਉਹਨਾਂ ਦੀ ਧੀ ਮੋਨਾ ਮਿਲਖਾ ਸਿੰਘ ਨਿਊਯਾਰਕ ਵਿਚ ਡਾਕਟਰ ਹੈ। ਉਹਨਾਂ ਨੇ ਕਿਹਾ ਕਿ ਉਹਨਾਂ ਨੂੰ ਅਪਣੀ ਧੀ ‘ਤੇ ਮਾਣ ਹੈ। ਉਹਨਾਂ ਦਾ ਕਹਿਣਾ ਹੈ ਕਿ ਉਹ ਰੋਜ਼ਾਨਾ ਅਪਣੀ ਧੀ ਨਾਲ ਗੱਲ ਕਰਦੇ ਹਨ ਅਤੇ ਉਹਨਾਂ ਨੂੰ ਅਪਣੀ ਦੀ ਧੀ ਵੀ ਚਿੰਤਾ ਰਹਿੰਦੀ ਹੈ। ਮੋਨਾ ਮਿਲਖਾ ਸਿੰਘ ਨਿਊਯਾਰਕ ਦੇ ਮੈਟ੍ਰੋਪਾਲੀਟਨ ਹਸਪਤਾਲ ਸੈਂਟਰ ਵਿਚ ਡਾਕਟਰ ਹੈ।

File PhotoFile Photo

ਉਹ ਕੋਰੋਨਾ ਵਾਇਰਸ ਦੇ ਮਰੀਜਾਂ ਦਾ ਇਲਾਜ ਕਰ ਰਹੀ ਹੈ। ਦੱਸ ਦਈਏ ਕਿ ਹੁਣ ਤੱਕ ਅਮਰੀਕਾ ਵਿਚ ਕੋਰੋਨਾ ਵਾਇਰਸ ਨਾਲ ਦੁਨੀਆ ਵਿਚ ਸਭ ਤੋਂ ਜ਼ਿਆਦਾ (40 ਹਜ਼ਾਰ ਤੋਂ ਜ਼ਿਆਦਾ) ਲੋਕਾਂ ਦੀ ਮੌਤ ਹੋ ਚੁੱਕੀ ਹੈ।  54 ਸਾਲਾ ਮੋਨਾ ਮਿਲਖਾ ਸਿੰਘ ਨੇ ਪਟਿਆਲਾ ਤੋਂ ਐਮਬੀਬੀਐਸ ਕੀਤੀ ਸੀ ਅਤੇ 90 ਦੇ ਦਹਾਕੇ ਵਿਚ ਉਹ ਅਮਰੀਕਾ ਚਲੀ ਗਈ ਸੀ।

Milkha SinghPhoto

ਉਹਨਾਂ ਦੇ ਭਰਾ ਮਸ਼ਹੂਰ ਗੋਲਫਰ ਜੀਵ ਮਿਲਖਾ ਸਿੰਘ ਨੇ ਕਿਹਾ ਕਿ ਉਹਨਾਂ ਨੂੰ ਅਪਣੀ ਭੈਣ ‘ਤੇ ਮਾਣ ਹੈ ਕਿ ਉਹ ਇਸ ਮੁਸ਼ਕਿਲ ਸਮੇਂ ਵਿਚ ਮਰੀਜ਼ਾਂ ਦੀ ਸੇਵਾ ਕਰ ਰਹੀ ਹੈ। ਜ਼ਿਕਰਯੋਗ ਹੈ ਕਿ ਦੁਨੀਆ ਭਰ ਵਿਚ ਕੋਰੋਨਾ ਵਾਇਰਸ ਦਾ ਪ੍ਰਕੋਪ ਜਾਰੀ ਹੈ। ਹੁਣ ਤੱਕ ਦੁਨੀਆ ਵਿਚ 25 ਲੱਖ ਤੋਂ ਜ਼ਿਆਦਾ ਲੋਕ ਇਸ ਵਾਇਰਸ ਨਾਲ ਪੀੜਤ ਹੋ ਚੁੱਕੇ ਹਨ ਜਦਕਿ 1 ਲੱਖ 78 ਹਜ਼ਾਰ ਲੋਕਾਂ ਦੀ ਮੌਤ ਹੋ ਚੁੱਕੀ ਹੈ।

File PhotoFile Photo

ਇਸ ਦੌਰਾਨ ਕੋਰੋਨਾ ਪੀੜਤਾਂ ਦੀ ਸੇਵਾ ਕਰਕੇ ਪੰਜਾਬ ਦੀ ਧੀ ਮੋਨਾ ਮਿਲਖਾ ਸਿੰਘ ਅਪਣੇ ਪਰਿਵਾਰ ਅਤੇ ਪੰਜਾਬ ਦਾ ਨਾਂਅ ਰੌਸ਼ਨ ਕਰ ਰਹੀ ਹੈ। ਹੁਣ ਤੱਕ ਭਾਰਤ ਵਿਚ 19,984 ਲੋਕਾ ਕਰੋਨਾ ਵਾਇਰਸ ਦੇ ਪ੍ਰਭਾਵ ਹੇਠ ਆ ਚੁੱਕੇ ਹਨ ਅਤੇ 640 ਲੋਕਾਂ ਦੀ ਇਸ ਖਤਰਨਾਕ ਮਹਾਂਮਾਰੀ ਦੇ ਕਾਰਨ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ 3,870 ਲੋਕ ਅਜਿਹੇ ਵੀ ਹਨ ਜੋ ਇਸ ਵਾਇਰਸ ਨੂੰ ਮਾਤ ਦੇਣ ਤੋਂ ਬਾਅਦ ਠੀਕ ਹੋ ਚੁੱਕੇ ਹਨ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Flood News : Sutlej River ਦੇ ਪਾਣੀ ਨੇ ਡੋਬੇ ਸੈਂਕੜੇ ਪਿੰਡ, 'ਕੋਠੀਆਂ ਟੁੱਟ-ਟੁੱਟ ਪਾਣੀ 'ਚ ਡਿੱਗ ਰਹੀਆਂ'

01 Sep 2025 3:21 PM

Punjab Flood : ਮਿੰਟਾਂ-ਸਕਿੰਟਾਂ 'ਚ ਤੋੜ ਦਿੱਤਾ ਧੁੱਸੀ ਬੰਨ੍ਹ, ਹੜ੍ਹ ਦੀ ਤਬਾਹੀ ਦੇਖ ਕੇ ਬਜ਼ੁਰਗ ਫੁੱਟ-ਫੁੱਟ ਰੋਇਆ

01 Sep 2025 3:20 PM

Punjab Flood Emotional Video : ਮੀਂਹ ਨਾਲ ਚੋਂਦੀ ਛੱਤ ਥੱਲੇ ਬੈਠੀ ਬਜ਼ੁਰਗ ਮਾਤਾ, ਹਾਲਾਤ ਦੱਸਦਿਆਂ ਰੋ ਪਈ

29 Aug 2025 3:12 PM

Flood News : Madhopur ਹੈੱਡ ਵਰਕਸ ਦੇ ਕਿਉਂ ਟੁੱਟੇ Flood Gate? ਹੁਣ ਕਿੰਝ ਕਾਬੂ ਹੋਵੇਗਾ Ravi River ਦਾ ਪਾਣੀ ?

29 Aug 2025 3:11 PM

kartik baggan murder Case : ਦੇਖੋ ਕਿਵੇਂ ਕੀਤਾ ਗਿਆ Ludhiana Influencer Kartik Baggan ਦਾ murder

28 Aug 2025 2:56 PM
Advertisement