
America News: 2 ਦਿਨ ਪਹਿਲਾਂ ਹੀ ਮਿਲਿਆ ਸੀ ਕੰਮ
Punjabi youth death in America: ਅਮਰੀਕਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਨੌਜਵਾਨ ਦੀ ਸਮੁੰਦਰ ਵਿਚ ਡੁੱਬਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ 22 ਸਾਲਾ ਨੌਜਵਾਨ ਮਨਪ੍ਰੀਤ ਸਿੰਘ ਵਜੋਂ ਹੋਈ ਹੈ। ਮਨਪ੍ਰੀਤ ਮਾਪਿਆਂ ਦਾ ਇਕਲੌਤਾ ਪੁੱਤ ਸੀ ਅਤੇ 6 ਸਾਲ ਪਹਿਲਾਂ ਅਮਰੀਕਾ ਗਿਆ ਸੀ।
ਇਹ ਵੀ ਪੜ੍ਹੋ: Ludhiana News: ਲੁਧਿਆਣਾ 'ਚ ਨਕਲੀ ਪੁਲਿਸ ਮੁਲਾਜ਼ਮ ਗ੍ਰਿਫਤਾਰ, ਪਿਸਤੌਲ ਦੇ ਜ਼ੋਰ 'ਤੇ ਸਪਾ ਸੈਂਟਰ ਤੋਂ ਮੰਗੇ 5 ਹਜ਼ਾਰ ਰੁਪਏ
ਮਿਲੀ ਜਾਣਕਾਰੀ ਅਨੁਸਾਰ 2 ਦਿਨ ਪਹਿਲਾਂ ਹੀ ਮਨਪ੍ਰੀਤ ਨੂੰ ਨਵੀਂ ਜਗ੍ਹਾ 'ਤੇ ਨੌਕਰੀ ਮਿਲੀ ਸੀ। ਮਨਪ੍ਰੀਤ ਦੇ ਪਿਤਾ ਬਲਜੀਤ ਸਿੰਘ ਨੇ ਦੱਸਿਆ ਕਿ ਪੁੱਤ ਨੂੰ ਨਵੀਂ ਥਾਂ ਨੌਕਰੀ ਮਿਲੀ ਸੀ। ਇਹ ਖਬਰ ਸੁਣ ਕੇ ਪਰਿਵਾਰ ਦੇ ਸਾਰੇ ਮੈਂਬਰ ਖੁਸ਼ ਸਨ ਪਰ ਬੀਤੀ ਰਾਤ ਅਮਰੀਕਾ ਤੋਂ ਮਨਪ੍ਰੀਤ ਦੇ ਦੋਸਤ ਦਾ ਫੋਨ ਆਇਆ ਕਿ ਮਨਪ੍ਰੀਤ ਦੀ ਪਾਣੀ 'ਚ ਡੁੱਬਣ ਕਾਰਨ ਮੌਤ ਹੋ ਗਈ ਹੈ। ਇਸ ਖਬਰ ਨਾਲ ਪ੍ਰਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਗਿਆ।
ਇਹ ਵੀ ਪੜ੍ਹੋ: Punjab News: ਰਾਜਾ ਵੜਿੰਗ ਨੇ ਭਾਜਪਾ ਤੋਂ ਚੋਣਾਂ 'ਚ ਬਦਲਾ ਲੈਣ ਦਾ ਦਿੱਤਾ ਸੱਦਾ; ਮਹੱਤਵਪੂਰਨ ਖੇਤੀ ਸੁਧਾਰਾਂ ਦਾ ਵਾਅਦਾ ਕੀਤਾ
ਪੂਰੇ ਇਲਾਕੇ 'ਚ ਸੋਗ ਦੀ ਲਹਿਰ ਦੌੜ ਗਈ ਹੈ ਕਿਉਂਕਿ ਕੁਝ ਮਹੀਨੇ ਪਹਿਲਾਂ ਹੀ ਅਮਰੀਕਾ 'ਚ ਇਕ ਟਰੱਕ ਹਾਦਸੇ 'ਚ ਇਸੇ ਪਿੰਡ ਦੇ ਦੋ ਦੋਸਤਾਂ ਦੀ ਵੀ ਮੌਤ ਹੋ ਗਈ ਸੀ। ਪਿਛਲੇ ਦੋ ਮਹੀਨਿਆਂ ਵਿੱਚ ਪਿੰਡ ਟੇਰਕੀਆਣਾ ਦੇ ਚਾਰ ਨੌਜਵਾਨਾਂ ਦੀ ਵਿਦੇਸ਼ ਵਿੱਚ ਮੌਤ ਹੋ ਚੁੱਕੀ ਹੈ, ਜਿਨ੍ਹਾਂ ਵਿੱਚੋਂ ਤਿੰਨ ਨੌਜਵਾਨ ਅਮਰੀਕਾ ਵਿੱਚ ਸਨ। ਪਰਿਵਾਰ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਮਨਪ੍ਰੀਤ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਂਦਾ ਜਾਵੇ ਤਾਂ ਜੋ ਉਹ ਆਪਣੇ ਹੱਥਾਂ ਨਾਲ ਉਸਦਾ ਅੰਤਿਮ ਸੰਸਕਾਰ ਕਰ ਸਕੇ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
(For more Punjabi news apart from Punjabi youth death in America, stay tuned to Rozana Spokesman)