
ਪਿਛਲੇ13 ਸਾਲ ਤੋਂ ਰਹਿ ਰਿਹਾ ਸੀ ਲਿਬਨਾਨ
ਮਾਹਿਲਪੁਰ : ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ( Punjabi youth) ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ।
PHOTO
ਅਜਿਹਾ ਹੀ ਮਾਮਲਾ ਲਿਬਨਾਨ ਤੋਂ ਸਾਹਮਣੇ ਆਇਆ ਹੈ। ਜਿਥੇ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਤ 'ਚ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਅਵਤਾਰ ਚੰਦ ਤਾਰਾ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਹੁਸ਼ਿਆਰ ਦੇ ਪਿੰਡ ਭਾਰਟਾ ਦਾ ਰਹਿਣ ਵਾਲਾ ਸੀ। ਮ੍ਰਿਤਕ ਦੇ ਭਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਸ ਦਾ ਛੋਟਾ ਭਰਾ ਅਵਤਾਰ ਚੰਦ ਤਾਰਾ ਆਪਣੇ ਪਰਿਵਾਰ ਵਿਚ ਸਭ ਤੋਂ ਛੋਟਾ ਸੀ ਅਤੇ 13 ਸਾਲ ਪਹਿਲਾਂ ਘਰ ਦੀ ਆਰਥਿਕ ਹਾਲਤ ਸੁਧਾਰਨ ਲਈ ਵਿਦੇਸ਼ ਗਿਆ ਸੀ।
PHOTO
ਉਨ੍ਹਾਂ ਦੱਸਿਆ ਕਿ ਪਹਿਲਾਂ ਤਾਂ ਉਸ ਦਾ ਕੰਮ ਠੀਕ ਸੀ ਪਰ ਕੋਰੋਨਾ ਕਾਲ ਤੋਂ ਕੰਮ ਘਟ ਗਿਆ ਅਤੇ ਉਹ ਵੀ ਗੈਰ-ਕਾਨੂੰਨੀ ਢੰਗ ਨਾਲ ਰਹਿ ਰਿਹਾ ਸੀ। ਉਨ੍ਹਾਂ ਦੱਸਿਆ ਕਿ ਵੀਰਵਾਰ ਸਵੇਰੇ ਫੋਨ ਕਰਕੇ ਉਨ੍ਹਾਂ ਨੂੰ ਦੱਸਿਆ ਗਿਆ ਕਿ ਬੁੱਧਵਾਰ ਦੀ ਸ਼ਾਮ ਅਵਤਾਰ ਚੰਦ ਦੀ ਦਿਲ ਦੀ ਗਤੀ ਰੁਕਣ ਕਾਰਨ ਮੌਤ ਹੋ ਗਈ ਹੈ ਅਤੇ ਲਾਸ਼ ਸੜਕ ’ਤੇ ਪਈ ਮਿਲੀ। ਪੁੱਤ ਦੀ ਮੌਤ ਦੀ ਖਬਰ ਮਿਲਣ ਤੋਂ ਬਾਅਦ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ।
PHOTO