Canada News: ਕੈਨੇਡਾ ਵਿਚ ਘਟੇਗੀ ਪੰਜਾਬੀ ਐਮ.ਪੀਜ਼ ਦੀ ਗਿਣਤੀ, ਸਿਰਫ ਕੈਨੇਡੀਅਨ ਸਿਟੀਜ਼ਨ ਹੀ ਕਰ ਸਕਣਗੇ ਨਾਮਜ਼ਦਗੀ ਪ੍ਰਕਿਰਿਆ 'ਚ ਸ਼ਮੂਲੀਅਤ
Published : Jul 22, 2024, 7:09 am IST
Updated : Jul 22, 2024, 8:31 am IST
SHARE ARTICLE
Participation of only Canadian citizens should be ensured during nomination Canada News
Participation of only Canadian citizens should be ensured during nomination Canada News

Canada News: ਚੋਣ ਕਮਿਸ਼ਨ ਨੇ ਕਿਹਾ, ਨਾਮਜ਼ਦਗੀ ਦੌਰਾਨ ਸਿਰਫ਼ ਕੈਨੇਡੀਅਨ ਨਾਗਰਿਕਾਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾਵੇ

Participation of only Canadian citizens should be ensured during nomination Canada News: ਕੈਨੇਡਾ ਵਿਚ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਲੜਨ ਦੀ ਯੋਜਨਾ ਬਣਾ ਰਹੇ ਪੰਜਾਬੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਵਿਦੇਸ਼ੀ ਦਖ਼ਲ ਰੋਕਣ ਦੇ ਇਰਾਦੇ ਨਾਲ ਇਲੈਕਸ਼ਨਜ਼ ਕੈਨੇਡਾ ਵਲੋਂ ਸੁਝਾਅ ਦਿਤਾ ਗਿਆ ਕਿ ਉਮੀਦਵਾਰਾਂ ਦੀ ਨਾਮਜ਼ਦਗੀ ਦੌਰਾਨ ਸਿਰਫ਼ ਕੈਨੇਡੀਅਨ ਨਾਗਰਿਕਾਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾਵੇ ਅਤੇ ਬਾਕੀਆਂ ਨੂੰ ਇਸ ਪ੍ਰਕਿਰਿਆ ਤੋਂ ਦੂਰ ਰਖਿਆ ਜਾਵੇ। 

ਮੁੱਖ ਚੋਣ ਅਫ਼ਸਰ ਸਟੀਫ਼ਨ ਪੈਰੋ ਵਲੋਂ ਸਿਫ਼ਾਰਸ਼ ਦਾ ਖਰੜਾ ਤਿਆਰ ਕੀਤਾ ਗਿਆ ਹੈ ਜੋ ਆਉਣ ਵਾਲੇ ਸਮੇਂ ਦੌਰਾਨ ਵਿਦੇਸ਼ੀ ਦਖ਼ਲ ਦੀ ਪੜਤਾਲ ਕਰ ਰਹੇ ਕਮਿਸ਼ਨ ਨੂੰ ਸੌਂਪਿਆ ਜਾਵੇਗਾ। ਮਾਹਰਾਂ ਦਾ ਕਹਿਣਾ ਹੈ ਕਿ ਤਜਵੀਜ਼ਸ਼ੁਦਾ ਤਬਦੀਲੀਆਂ ਸੰਭਾਵਤ ਉਮੀਦਵਾਰਾਂ ਵਾਸਤੇ ਮੁਸ਼ਕਲਾਂ ਪੈਦਾ ਕਰ ਸਕਦੀਆਂ ਹਨ ਅਤੇ ਸਿਆਸੀ ਪਾਰਟੀਆਂ ਦੀਆਂ ਅੰਦਰੂਨੀ ਨੀਤੀਆਂ ਵੀ ਪ੍ਰਭਾਵਤ ਹੋਣਗੀਆਂ। ਦੂਜੇ ਪਾਸੇ ਸੱਭ ਤੋਂ ਵੱਡਾ ਫ਼ਾਇਦਾ ਇਹ ਹੋਵੇਗਾ ਕਿ ਨਾਮਜ਼ਦਗੀ ਮੁਕਾਬਲਿਆਂ ਦੌਰਾਨ ਚੋਣਵੇਂ ਵੋਟਰ ਹੀ ਸ਼ਾਮਲ ਹੋ ਸਕਣਗੇ ਅਤੇ ਬੇਨਿਯਮੀਆਂ ਦਾ ਖ਼ਤਰਾ ਤਕਰੀਬਨ ਖ਼ਤਮ ਕੀਤਾ ਜਾ ਸਕਦਾ ਹੈ। 

ਪ੍ਰਕਿਰਿਆ ਵਿਚ ਸ਼ਮੂਲੀਅਤ ਸੀ.ਬੀ.ਸੀ. ਦੀ ਰਿਪੋਰਟ ਮੁਤਾਬਕ ਸਿਆਸੀ ਪਾਰਟੀਆਂ ਦੀ ਐਡਵਾਇਜ਼ਰੀ ਕਮੇਟੀ ਦੀ ਜੂਨ ਵਿਚ ਹੋਈ ਮੀਟਿੰਗ ਦੌਰਾਨ ਕਈ ਅਹਿਮ ਪਹਿਲੂਆਂ ’ਤੇ ਗੌਰ ਕੀਤਾ ਗਿਆ। ਜ਼ਿਕਰਯੋਗ ਹੈ ਕਿ ਐਡਵਾਈਜ਼ਰੀ ਕਮੇਟੀ ਰਜਿਸਟਰਡ ਸਿਆਸੀ ਪਾਰਟੀਆਂ ਦਾ ਇਕ ਫ਼ੋਰਮ ਹੈ ਜੋ ਚੋਣਾਂ ਦੇ ਸਬੰਧ ਵਿਚ ਮੁੱਖ ਚੋਣ ਅਫ਼ਸਰ ਨਾਲ ਰਾਬਤਾ ਕਾਇਮ ਕਰਦਾ ਹੈ। ਪਿਛਲੇ ਸਾਲ ਐਡਵਾਈਜ਼ਰੀ ਕਮੇਟੀ ਦੀ ਹੋਈ ਮੀਟਿੰਗ ਦੌਰਾਨ ਨਾਮਜ਼ਦਗੀ ਮੁਕਾਬਲਿਆਂ ਵਿਚ ਕਿਸੇ ਵੱਡੀ ਤਬਦੀਲੀ ਤੋਂ ਇਨਕਾਰ ਕੀਤਾ ਗਿਆ ਪਰ ਇਸ ਸਾਲ ਮਈ ਵਿਚ ਵਿਦੇਸ਼ੀ ਦਖ਼ਲ ਬਾਰੇ ਜਾਂਚ ਕਮਿਸ਼ਨ ਵਲੋਂ ਪੇਸ਼ ਅੰਤਰਮ ਰਿਪੋਰਟ ਵਿਚ ਨਾਮਜ਼ਦਗੀ ਮੁਕਾਬਲਿਆਂ ਨੂੰ ਹੀ ਵਿਦੇਸ਼ੀ ਦਖ਼ਲ ਦਾ ਸੰਭਾਵਤ ਰਾਹਤ ਮੰਨਿਆ ਗਿਆ।   (ਏਜੰਸੀ)
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement