
Punjabi Girl died in Canada: ਉਚੇਰੀ ਪੜ੍ਹਾਈ ਲਈ 10 ਮਹੀਨੇ ਪਹਿਲਾਂ ਦੀ ਵਿਦੇਸ਼ ਗਈ ਸੀ ਮ੍ਰਿਤਕ
Punjabi died in a road accident in Canada Sukka Chida batala: ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ( Punjabi youth) ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ।
ਇਹ ਵੀ ਪੜ੍ਹੋ: ਉਚੇਰੀ ਪੜ੍ਹਾਈ ਲਈ ਕੈਨੇਡਾ ਗਏ 19 ਸਾਲਾਂ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ
ਅਜਿਹੀ ਹੀ ਇਕ ਹੋਰ ਮੰਦਭਾਗੀ ਖਬਰ ਕੈਨੇਡਾ ਤੋਂ ਸਾਹਮਣੇ ਆਈ ਹੈ। ਜਿਥੇ ਇਕ ਪੰਜਾਬਣ ਲੜਕੀ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਲਖਵਿੰਦਰ ਕੌਰ ਕੋਮਲ ਪੁੱਤਰੀ ਬਲਵਿੰਦਰ ਸਿੰਘ ਵਾਸੀ ਪਿੰਡ ਸੁੱਖਾ ਚਿੱੜਾ, ਬਟਾਲਾ ਵਜੋਂ ਹੋਈ ਹੈ। ਕੋਮਲ 10 ਮਹੀਨੇ ਪਹਿਲਾਂ ਹੀ ਉਚੇਰੀ ਪੜ੍ਹਾਈ ਲਈ ਬਰੈਂਪਟਨ ਗਈ ਸੀ।
ਇਹ ਵੀ ਪੜ੍ਹੋ: ਉਚੇਰੀ ਪੜ੍ਹਾਈ ਲਈ ਕੈਨੇਡਾ ਗਈ ਲੜਕੀ ਦੀ ਸੜਕ ਹਾਦਸੇ 'ਚ ਹੋਈ ਮੌਤ
ਮਿਲੀ ਜਾਣਕਾਰੀ ਅਨੁਸਾਰ ਕਾਲਜ ਤੋਂ ਛੁੱਟੀਆਂ ਹੋਣ ਕਾਰਨ ਕੋਮਲ ਆਪਣੇ ਦੋਸਤਾਂ ਦਾ ਨਾਲ ਕਾਰ 'ਤੇ ਸਵਾਰ ਹੋ ਕੇ ਕਿਸੇ ਕੰਮ ਲਈ ਜਾ ਰਹੇ ਸਨ ਅਚਾਨਕ ਕਾਰ ਕੰਟਰੋਲ ਤੋਂ ਬਾਹਰ ਹੋ ਕੇ ਦਰੱਖਤਾਂ ਨਾਲ ਜਾ ਟਕਰਾਈ ਅਤੇ 8 ਫੁੱਟ ਡੂੰਘੇ ਟੋਏ 'ਚ ਜਾ ਡਿੱਗੇ। ਹਾਦਸੇ ਵਿਚ ਕੋਮਲ ਸਮੇਤ ਤਿੰਨ ਹੋਰ ਲੜਕੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਕਾਰ ਚਾਲਕ ਅਤੇ ਉਸ ਦੇ ਨਾਲ ਬੈਠਾ ਨੌਜਵਾਨ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ ਹਨ। ਲੜਕੀ ਕੋਮਲ ਦੀ ਮੌਤ ਨਾਲ ਪਿੰਡ ਸੁੱਖਾ ਚਿੱੜਾ 'ਚ ਸੋਗ ਦੀ ਲਹਿਰ ਦੌੜ ਗਈ ਹੈ ਅਤੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ ਹੈ।
ਤਾਜ਼ਾ ਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
ਇਸ ਮੌਕੇ ਸਮਾਜ ਸੇਵੀ ਬਲਦੇਵ ਸਿੰਘ ਬੱਲਾ ਸੁੱਖਾ ਚਿੱੜਾ ਨੇ ਦੱਸਿਆ ਕਿ ਮ੍ਰਿਤਕ ਲੜਕੀ ਦਾ ਪਿਤਾ ਦਿਹਾੜੀਦਾਰ ਹੈ। ਉਸ ਨੇ ਬਹੁਤ ਹੀ ਮਿਹਨਤ ਕਰਕੇ ਅਤੇ ਕੁਝ ਕਰਜ਼ਾ ਚੁੱਕ ਆਪਣੀ ਧੀ ਦਾ ਭਵਿੱਖ ਸਵਾਰਨ ਲਈ ਉਸ ਨੂੰ ਕਰੀਬ 10 ਮਹੀਨੇ ਪਹਿਲਾਂ ਹੀ ਕੈਨੇਡਾ ਪੜਾਈ ਕਰਨ ਲਈ ਭੇਜਿਆ ਸੀ। ਅਜੇ ਸਿਰਫ ਦੋ ਹੀ ਸਮੈਸਟਰ ਕਲੀਅਰ ਹੋਏ ਸਨ ਕਿ ਇਹ ਭਾਣਾ ਵਰਤ ਗਿਆ।
(For more Punjabi news apart from Punjabi died in a road accident in Canada Sukka Chida batala, stay tuned to Rozana Spokesman)