
ਰੇਲਿੰਗ ਨਾਲ ਟਕਰਾਉਣ ਤੋਂ ਬਾਅਦ ਟਰਾਲੇ ਨੂੰ ਲੱਗੀ ਅੱਗ, ਪੰਜ ਦਿਨ ਪਹਿਲਾਂ ਆਪਣੇ ਜਨਮ ਦਿਨ 'ਤੇ ਖ਼ਰੀਦੀ ਸੀ ਨਵੀਂ ਕਾਰ
Punjabi died in America Fatehgarh Sahib News : ਅਮਰੀਕਾ ਤੋਂ ਇਕ ਬਹੁਤ ਹੀ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕਰਨਵੀਰ ਸਿੰਘ ਵੜੈਚ (Karanvir Singh Waraich) ਵਜੋਂ ਹੋਈ ਹੈ, ਜੋ ਕਿ ਜ਼ਿਲ੍ਹਾ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਪਿੰਡ ਸ਼ਿਵਦਾਸਪੁਰ ਦਾ ਰਹਿਣ ਵਾਲਾ ਸੀ।
ਮਿਲੀ ਜਾਣਕਾਰੀ ਅਨੁਸਾਰ ਕਰਨਵੀਰ ਸਿੰਘ ਤਿੰਨ ਸਾਲ ਪਹਿਲਾਂ ਪੜ੍ਹਾਈ ਲਈ ਅਮਰੀਕਾ ਗਿਆ ਸੀ ਅਤੇ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਉਥੇ ਟਰਾਲਾ ਚਲਾਉਂਦਾ ਸੀ। ਅਚਾਨਕ ਬੀਤੀ ਰਾਤ ਟਰਾਲਾ ਸੜਕ ‘ਤੇ ਰੇਲਿੰਗ ਨਾਲ ਟਕਰਾਉਣ ਕਾਰਨ ਪਲਟ ਗਿਆ ਅਤੇ ਟਰਾਲੇ ਨੂੰ ਅੱਗ ਲੱਗ ਗਈ। ਅੱਗ ਇੰਨੀ ਜ਼ਿਆਦਾ ਭਿਆਨਕ ਸੀ ਕਿ ਕਰਨਵੀਰ ਨੂੰ ਟਰਾਲੇ ਵਿੱਚੋਂ ਬਾਹਰ ਨਿਕਲਣਾ ਵੀ ਨਸੀਬ ਨਾ ਹੋਇਆ।
ਪਰਿਵਾਰਿਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਰਨਵੀਰ ਨੇ ਹਾਲੇ ਕੁਝ ਦਿਨ ਪਹਿਲਾਂ ਹੀ ਆਪਣਾ ਜਨਮ ਦਿਨ ਮਨਾਇਆ ਸੀ ਅਤੇ ਉਸ ਨੇ ਆਪਣੇ ਜਨਮ ਦਿਨ ਮੌਕੇ ਆਪਣੀ ਮਿਹਨਤ ਦੇ ਪੈਸਿਆਂ ਨਾਲ ਇੱਕ ਨਵੀਂ ਕਾਰ ਖ਼ਰੀਦੀ ਸੀ, ਜਿਸ ਨੂੰ ਲੈ ਕੇ ਉਹ ਬਹੁਤ ਖ਼ੁਸ਼ ਸੀ।
(For more news apart from “Punjabi died in America Fatehgarh Sahib News , ” stay tuned to Rozana Spokesman.)