 
          	6 ਮਹੀਨੇ ਪਹਿਲਾਂ ਹੀ ਵਿਦੇਸ਼ ਗਿਆ ਸੀ ਮਾਪਿਆਂ ਦਾ ਇਕਲੌਤਾ ਪੁੱਤ
ਆਦਮਪੁਰ : ਵਿਦੇਸ਼ਾਂ ਤੋਂ ਹਰ ਰੋਜ਼ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਅਜਿਹੀ ਹੀ ਮੰਦਭਾਗੀ ਖਬਰ ਅਮਰੀਕਾ ਤੋਂ ਸਾਹਮਣੇ ਆਈ ਹੈ। ਜਿਥੇ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ।
ਇਹ ਵੀ ਪੜ੍ਹੋ: ਪੰਜਾਬ ਵਿਚ ਵੱਡੀ ਵਾਰਦਾਤ, ਤਲਵਾਰਾਂ ਨਾਲ ਵੱਢਿਆ ਨੌਜਵਾਨ
ਮ੍ਰਿਤਕ ਦੀ ਪਹਿਚਾਣ ਦਮਨਜੋਤ ਸਿੰਘ ਪੁੱਤਰ ਬਲਜੀਤ ਸਿੰਘ ਵਜੋਂ ਹੋਈ ਹੈ। ਮ੍ਰਿਤਕ ਜਲੰਧਰ ਦੇ ਪਿੰਡ ਪਧਿਆਣਾ ਦਾ ਰਹਿਣ ਵਾਲਾ ਸੀ। ਮ੍ਰਿਤਕ ਕਰੀਬ ਛੇ ਮਹੀਨੇ ਪਹਿਲਾਂ 40 ਲੱਖ ਰੁਪਏ ਦੇ ਕਰੀਬ ਕਰਜ਼ਾ ਲੈਕੇ ਵਿਦੇਸ਼ (ਅਮਰੀਕਾ) ਗਿਆ ਸੀ।
ਇਹ ਵੀ ਪੜ੍ਹੋ: ਮੁਹਾਲੀ 'ਚ ਅੱਜ ਖੇਡਿਆ ਜਾਵੇਗਾ ਭਾਰਤ-ਆਸਟ੍ਰੇਲੀਆ ਵਨਡੇ ਮੈਚ, ਸੁਰੱਖਿਆ ਲਈ ਪੰਜਾਬ ਪੁਲਿਸ ਦੇ 3 ਹਜ਼ਾਰ ਜਵਾਨ ਤਾਇਨਾਤ
20 ਸਤੰਬਰ ਨੂੰ ਕਰੀਬ 10 ਵਜੇ ਅਮਰੀਕਾ ਤੋਂ ਦਮਨਜੋਤ ਸਿੰਘ ਦੇ ਘਰ ਵਾਲਿਆਂ ਨੂੰ ਫੋਨ ਆਇਆ ਕਿ ਉਸ ਦੀ ਦਿਲ ਦਾ ਦੌਰਾਨ ਪੈਣ ਨਾਲ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਮ੍ਰਿਤਕ ਦਮਨਜੋਤ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ।
ਦਮਨਜੋਤ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ। ਪਿੰਡ ਦੇ ਲੋਕਾਂ ਦੇ ਨਾਲ-ਨਾਲ ਰਿਸ਼ਤੇਦਾਰ ਵੀ ਦਮਨਜੋਤ ਦੇ ਘਰ ਪੁੱਜਣੇ ਸ਼ੁਰੂ ਹੋ ਗਏ ਹਨ। ਪਿੰਡ ਦੇ ਨੰਬਰਦਾਰ ਬਲਜੀਤ ਸਿੰਘ ਨੇ ਦੱਸਿਆ ਕਿ ਦਮਨਜੋਤ ਸਿੰਘ ਪਰਿਵਾਰ ਦਾ ਇਕਲੌਤਾ ਪੁੱਤਰ ਸੀ। ਉਨ੍ਹਾਂ ਕਿਹਾ ਕਿ ਦਮਨਜੋਤ ਸਿੰਘ ਦੀ ਮ੍ਰਿਤਕ ਦੇਹ ਨੂੰ ਅਮਰੀਕਾ ਤੋਂ ਲਿਆਉਣ ਲਈ ਯਤਨ ਕੀਤੇ ਜਾ ਰਹੇ ਹਨ। ਵਿਦੇਸ਼ਾਂ ਵਿੱਚ ਰਿਸ਼ਤੇਦਾਰਾਂ ਅਤੇ ਭਾਰਤ ਵਿੱਚ ਅਮਰੀਕੀ ਦੂਤਾਵਾਸ ਨਾਲ ਸੰਪਰਕ ਕੀਤਾ ਜਾ ਰਿਹਾ ਹੈ।
 
                     
                
 
	                     
	                     
	                     
	                     
     
     
     
     
     
                     
                     
                     
                     
                    