2 ਹਫ਼ਤੇ ਪਹਿਲਾਂ ਦੁਬਈ ਗਏ ਨੌਜਵਾਨ ਦੀ ਹੋਈ ਮੌਤ

By : GAGANDEEP

Published : Oct 22, 2023, 1:20 pm IST
Updated : Oct 22, 2023, 1:22 pm IST
SHARE ARTICLE
photo
photo

ਚਾਰ ਭੈਣਾਂ ਦਾ ਸੀ ਇਕਲੌਤਾ ਭਰਾ

 

ਮਲੋਟ: ਵਿਦੇਸ਼ਾਂ ਵਿਚੋਂ ਰੋਜ਼ਾਨਾ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਹੋਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਹਰੇਕ ਸਾਲ ਬਹੁਤ ਵੱਡੀ ਗਿਣਤੀ ਵਿੱਚ ਨੌਜਵਾਨ ਵਿਦੇਸ਼ਾਂ ਵਿੱਚ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਜਾਂਦੇ ਹਨ। ਅਜਿਹਾ ਹੀ ਮਾਮਲਾ ਦੁਬਈ ਤੋਂ ਸਾਹਮਣੇ ਆਇਆ ਹੈ, ਜਿੱਥੇ ਇਕ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ: ਜਲੰਧਰ 'ਚ ਟਰੱਕ ਦੀ ਫੇਟ ਵੱਜਣ ਨਾਲ ਵਿਅਕਤੀ ਦੀ ਮੌਤ  

ਮ੍ਰਿਤਕ ਨੌਜਵਾਨ ਰੋਜ਼ੀ ਰੋਟੀ ਕਮਾਉਣ ਲਈ ਮਲੋਟ ਤੋਂ ਦੁਬਈ ਗਿਆ ਸੀ। ਮ੍ਰਿਤਕ ਦੀ ਪਛਾਣ 32 ਸਾਲਾ ਹੈਪੀ ਸਿੰਘ ਵਜੋਂ ਹੋਈ ਹੈ। ਦੁਬਈ ਜਾਣ ਦੇ ਤਿੰਨ ਦਿਨਾਂ ਬਾਅਦ ਹੀ ਹੈਪੀ ਸਿੰਘ ਦੀ ਬੀਚ ਵਿਚ ਡੁੱਬਣ ਕਾਰਨ ਮੌਤ ਹੋ ਗਈ। ਹੈਪੀ ਸਿੰਘ ਗਰੀਬ ਪਰਿਵਾਰ ਦੇ ਚਾਰ ਭੈਣਾਂ ਦਾ ਇਕਲੌਤਾ ਭਰਾ ਸੀ।
ਜਾਣਕਾਰੀ ਮੁਤਾਬਕ ਨੌਜਵਾਨ 13 ਤਰੀਕ ਨੂੰ ਦੁਬਈ ਗਿਆ ਸੀ।

​ਇਹ ਵੀ ਪੜ੍ਹੋ: ਬੀ.ਐਸ.ਐਫ. ਨੇ ਖੇਮਕਰਨ ਇਲਾਕੇ 'ਚੋਂ ਤਿੰਨ ਪੈਕਟ ਹੈਰੋਇਨ ਕੀਤੀ ਬਰਾਮਦ 

16 ਤਰੀਕ ਨੂੰ ਇਸ ਦੇ ਏਜੰਟ ਦਾ ਫੋਨ ਆਇਆ ਕੇ ਹੈਪੀ ਸਿੰਘ ਦੀ ਪਾਣੀ ਵਿਚ ਡੁੱਬਣ ਨਾਲ ਮੋਤ ਹੋ ਗਈ। 18 ਤਰੀਕ ਨੂੰ ਹੈਪੀ ਸਿੰਘ ਦੀ ਲਾਸ਼ ਮਿਲੀ। ਹੈਪੀ ਸਿੰਘ ਵਿਆਹਿਆ ਹੋਇਆ ਸੀ। ਉਹ ਆਪਣੇ ਪਿੱਛੇ ਪਤਨੀ ਅਤੇ ਇੱਕ ਦੋ ਸਾਲ ਦਾ ਬੇਟਾ ਛੱਡ ਗਿਆ ਹੈ। ਪੀੜਤ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ ਪਰਿਵਾਰ ਨੇ ਮੌਤ ਦੇ ਕਾਰਨਾਂ ਦੀ ਜਾਂਚ ਦੀ ਮੰਗ ਕੀਤੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement