
ਖੜ੍ਹੇ ਟਰੱਕ ਨੂੰ ਹੋਰ ਟਰੱਕ ਨੇ ਮਾਰੀ ਟੱਕਰ
ਕੈਲਗਰੀ: ਕੈਨੇਡਾ ਦੇ ਸ਼ਹਿਰ ਕੈਲਗਰੀ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਪੰਜਾਬੀ ਨੌਜਵਾਨ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਸ਼ੁੱਕਰਵਾਰ ਸਵੇਰੇ 3 ਵਜੇ ਐਲਬਰਟਾ ਦੇ ਚੈਸਟਰਮੇਅਰ ਵਿਖੇ ਵਾਪਰਿਆ। ਇਸ ਹਾਦਸੇ 'ਚ ਪੰਜਾਬੀ ਨੌਜਵਾਨ ਹਰਮੀਤ ਸਿੰਘ (29) ਦੀ ਮੌਤ ਹੋ ਗਈ ਜਦਕਿ 3 ਜਣੇ ਜ਼ਖਮੀ ਹੋਏ ਹਨ।
ਇਹ ਵੀ ਪੜ੍ਹੋ: Sa Re Ga Ma Pa ਮੁਕਾਬਲੇ ’ਚ ਹਿੱਸਾ ਲੈ ਕੇ ਪਰਤੇ ਹਰਸ਼ ਦਾ ਜਲੰਧਰ ਪਹੁੰਚਣ ’ਤੇ ਹੋਇਆ ਨਿੱਘਾ ਸਵਾਗਤ
ਦੱਸਿਆ ਜਾ ਰਿਹਾ ਹੈ ਕਿ ਹਰਮੀਤ ਸਿੰਘ ਦਾ ਟਰੱਕ ਖਰਾਬ ਹੋ ਗਿਆ, ਇਸ ਲਈ ਉਹ ਕਾਰਨ ਸੜਕ ਕਿਨਾਰੇ ਰਿਪੇਅਰ ਦੀ ਉਡੀਕ ਕਰ ਰਿਹਾ ਸੀ। ਇਸ ਦੌਰਾਨ ਕਿਸੇ ਹੋਰ ਟਰੱਕ ਨੇ ਉਸ ਦੇ ਟਰੱਕ ਨਾਲ ਟੱਕਰ ਮਾਰ ਦਿੱਤੀ। ਦੱਸ ਦੇਈਏ ਕਿ ਹਰਮੀਤ ਸਿੰਘ ਨੂੰ ਕੁਝ ਸਮਾਂ ਪਹਿਲਾਂ ਹੀ ਟਰੱਕ ਦਾ ਲਾਇਸੈਂਸ ਮਿਲਿਆ ਸੀ।