
ਆਪਣੇ ਪਿੱਛੇ ਛੱਡ ਗਿਆ ਤਿੰਨ ਧੀਆਂ
ਗੁਰਦਾਸਪੁਰ (ਅਵਤਾਰ ਸਿੰਘ) ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ( Punjabi youth) ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ।
A Punjabi youth who went to Italy died
ਅਜਿਹਾ ਹੀ ਮਾਮਲਾ ਇਟਲੀ ਤੋਂ ਸਾਹਮਣੇ ਆਇਆ ਹੈ ਜਿਥੇ ਪੰਜਾਬੀ ਨੌਜਵਾਨ ਬਿਕਰਮਜੀਤ ਸਿੰਘ ( Bikramjit Singh) ਦੀ ਹਾਰਟ ਅਟੈਕ ( Heart attack) ਨਾਲ ਮੌਤ ਹੋ ਗਈ। ਮ੍ਰਿਤਕ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਭਿਖਾਰੀਵਾਲ ( Bhikhariwal village in Gurdaspur district) ਦਾ ਰਹਿਣ ਵਾਲਾ ਸੀ।
A Punjabi youth who went to Italy to earn a living died
ਮ੍ਰਿਤਕ ਬਿਕਰਮਜੀਤ ਸਿੰਘ ( Bikramjit Singh) ਦੀ ਪਤਨੀ ਦੀ ਦੋ ਸਾਲ ਪਹਿਲਾਂ ਮੌਤ ਹੋ ਚੁੱਕੀ ਹੈ। ਮ੍ਰਿਤਕ ਬਿਕਰਮਜੀਤ ( Bikramjit Singh) ਦੀਆਂ ਤਿੰਨ ਬੇਟੀਆਂ ਹਨ ਜਿਹਨਾਂ ਦੀ ਦੇਖਭਾਲ ਬਜ਼ੁਰਗ ਦਾਦਾ ਦਾਦੀ ਕਰ ਰਹੇ ਹਨ।
Bikramjit Singh's brother
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪਿਤਾ ਬਲਕਾਰ ਸਿੰਘ ਅਤੇ ਭਰਾ ਅਮਰਜੀਤ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਬਿਕਰਮਜੀਤ ਸਿੰਘ ( Bikramjit Singh) ਦੋ ਸਾਲ ਪਹਿਲਾਂ ਇਟਲੀ ( Italy) ਰੋਜ਼ੀ ਰੋਟੀ ਕਮਾਉਣ ਲਈ ਗਿਆ ਸੀ ਅਤੇ ਉੱਥੇ ਖੇਤੀਬਾੜੀ ਦਾ ਕੰਮ ਕਰਦਾ ਸੀ ਕੱਲ੍ਹ ਉਨ੍ਹਾਂ ਨੂੰ ਕਿਸੇ ਦਾ ਫੋਨ ਆਇਆ ਕਿ ਉਸਦੇ ਭਰਾ ਬਿਕਰਮਜੀਤ ਦੀ ਹਾਰਟ ਅਟੈਕ ਨਾਲ ਮੌਤ ਹੋ ਚੁੱਕੀ ਹੈ।
Bikramjit Singh's Father
ਹੋਰ ਪੜ੍ਹੋ: Gold Hallmarking ਨਿਯਮਾਂ ਤੋਂ ਬਾਅਦ ਘਰ ਵਿਚ ਪਏ ਸੋਨੇ ਦੇ ਗਹਿਣਿਆਂ ਦਾ ਕੀ ਹੋਵੇਗਾ?
ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੀ ਆਰਥਿਕ ਸਹਾਇਤਾ ਕੀਤੀ ਜਾਵੇ ਅਤੇ ਉਨ੍ਹਾਂ ਦੇ ਬੇਟੇ ਦੀ ਮ੍ਰਿਤਕ ਦੇਹ ਨੂੰ ਜਲਦ ਤੋਂ ਜਲਦ ਭਾਰਤ ਵਾਪਸ ਲਿਆਂਦਾ ਜਾਵੇ ਤਾਂ ਜੋ ਉਸ ਦਾ ਜੱਦੀ ਪਿੰਡ ਵਿੱਚ ਅੰਤਿਮ ਸਸਕਾਰ ਕੀਤਾ ਜਾਵੇ ਅਤੇ ਆਖਰੀ ਵਾਰ ਉਸ ਦੀਆਂ ਬੱਚੀਆਂ ਉਸ ਦਾ ਚਿਹਰਾ ਦੇਖ ਸਕਣ।
ਹੋਰ ਪੜ੍ਹੋ: ਦੇਸ਼ ਵਿਚ ਤੀਜੀ ਲਹਿਰ ਦਾ ਕਾਰਨ ਬਣ ਸਕਦਾ ਹੈ Delta Plus ਵੇਰੀਐਂਟ, ਮਾਹਰਾਂ ਦੀ ਵਧੀ ਚਿੰਤਾ