
ਸਥਾਨਕ ਪੁਲਿਸ ਨੇ ਦੋਵਾਂ ਦੀਆਂ ਲਾਸ਼ਾਂ ਕੀਤੀਆਂ ਬਰਾਮਦ
ਜਲੰਧਰ: ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ( Punjabi youth) ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ।
Death
ਅਜਿਹਾ ਹੀ ਮਾਮਲਾ ਇਟਲੀ ਤੋਂ ਸਾਹਮਣੇ ਆਇਆ ਹੈ ਜਿਥੇ ਦੋ ਪੰਜਾਬੀਆਂ ਦੀ ਪਾਣੀ ਵਿਚ ਡੁੱਬਣ ਨਾਲ ਮੌਤ ਹੋ ਗਈ। ਜਾਣਕਾਰੀ ਮੁਤਾਬਿਕ ਇਟਲੀ ਵੱਸੇ ਪਰਿਵਾਰ ਦੀ ਧੀ ਸਾਕਸ਼ੀ ਪਨੇਸਰ ਅਤੇ ਇਕ ਹੋਰ ਭਾਰਤੀ ਨੌਜਵਾਨ ਦੀ ਕਰੇਮਾ ਸ਼ਹਿਰ ਦੇ ਨਜ਼ਦੀਕ ਨਹਿਰ ਵਿਚ ਡੁੱਬਣ ਕਾਰਨ ਮੌਤ ਹੋ ਗਈ।
Death
ਮਿਲੀ ਜਾਣਕਾਰੀ ਮੁਤਾਬਕ ਉੱਥੋਂ ਦੀ ਸਥਾਨਕ ਪੁਲਿਸ ਨੇ ਦੋਵਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਹਨ ਅਤੇ ਤਫ਼ਤੀਸ਼ ਕੀਤੀ ਜਾ ਰਹੀ ਹੈ ਕਿ ਕਿਵੇਂ ਡੁੱਬਣ ਕਾਰਨ ਇਹਨਾਂ ਦੀ ਮੌਤ ਹੋਈ ਹੈ। ਇਹ ਦੁਖਦ ਘਟਨਾ ਸੋਮਵਾਰ ਦੀ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ: ਦੂਜੇ ਧਰਮ ਦੇ ਨੌਜਵਾਨ ਨਾਲ ਵਿਆਹ ਕਰਵਾਉਣ ’ਤੇ ਕੁੜੀ ਦਾ ਸਿਰ ਮੁੰਨਿਆ, ਤਿੰਨ ਗ੍ਰਿਫ਼ਤਾਰ