ਤਰਨਤਾਰਨ ਦੇ ਪਿੰਡ ਖਾਲੜਾ ਨਾਲ ਸਬੰਧਿਤ ਸੀ ਮ੍ਰਿਤਕ
ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਖਾਲੜਾ ਦੇ ਨੌਜਵਾਨ ਦੀ ਅਮਰੀਕਾ ਵਿਚ ਵਾਪਰੇ ਸੜਕ ਹਾਦਸੇ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਦੀਪਕਰਨ ਸਿੰਘ (25) (Deepkaran Singh) ਪੁੱਤਰ ਕੁਲਦੀਪ ਸਿੰਘ ਵਾਸੀ ਪਿੰਡ ਖਾਲੜਾ ਵਜੋਂ ਹੋਈ ਹੈ।
ਮ੍ਰਿਤਕ ਕਰੀਬ ਡੇਢ ਸਾਲ ਤੋਂ ਅਮਰੀਕਾ ਦੇ ਰਾਜ ਕੈਲੀਫੋਰਨੀਆ ਦੇ ਸ਼ਹਿਰ ਸਨਫਰਾਂਸਿਸਕੋ ਵਿਚ ਰਹਿ ਰਿਹਾ ਸੀ। ਜਾਣਕਾਰੀ ਅਨੁਸਾਰ ਬੀਤੇ ਦਿਨ ਜਦੋਂ ਦੀਪਕਰਨ ਸਿੰਘ ਕੰਮ ਤੋਂ ਵਾਪਸ ਘਰ ਨੂੰ ਆ ਰਿਹਾ ਸੀ ਤਾਂ ਪਿਛੋਂ ਆ ਰਹੀ ਤੇਜ਼ ਰਫ਼ਤਾਰ ਗੱਡੀ ਨੇ ਉਸ ਨੂੰ ਟੱਕਰ ਮਾਰ ਦਿੱਤੀ, ਹਾਦਸੇ ਵਿਚ ਉਹ ਗੰਭੀਰ ਜ਼ਖ਼ਮੀ ਹੋ ਗਿਆ। ਦੋ ਦਿਨ ਹਸਪਤਾਲ ਵਿਚ ਜੇਰੇ ਇਲਾਜ ਰਹਿਣ ਦੌਰਾਨ ਦੀਪਕਰਨ ਦੀ ਮੌਤ ਹੋ ਗਈ। ਪੁੱਤ ਦੀ ਮੌਤ ਦੀ ਖ਼ਬਰ ਮਿਲਣ ਤੋਂ ਬਾਅਦ ਮਾਪਿਆਂ ਦਾ ਰੋ-ਰੋ ਬੁਰਾ ਹਾਲ ਹੈ।
