Jalandhar News:6 ਸਾਲ ਪਹਿਲਾਂ ਗਿਆ ਸੀ ਵਿਦੇਸ਼
Punjabi died in Italy News in punjabi : ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ( Punjabi youth) ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ( Death of a Punjabi youth) ਵਿਚ ਜਾ ਪੈਂਦੇ ਹਨ।
ਇਹ ਵੀ ਪੜ੍ਹੋ: Faridkot News: ਫਰੀਦਕੋਟ 'ਚ MBBS ਡਾਕਟਰ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
ਅਜਿਹਾ ਹੀ ਮਾਮਲਾ ਇਟਲੀ ਤੋਂ ਸਾਹਮਣੇ ਆਇਆ ਹੈ, ਜਿਥੇ ਇਕ ਪੰਜਾਬੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਹਰਪਾਲ ਰਾਮ ਵਜੋਂ ਹੋਈ ਹੈ। ਮ੍ਰਿਤਕ ਜਲੰਧਰ ਦੇ ਪਿੰਡ ਢੱਕ ਮਜਾਰਾ ਦਾ ਰਹਿਣ ਵਾਲਾ ਸੀ।
ਇਹ ਵੀ ਪੜ੍ਹੋ: America News: ਅਮਰੀਕਾ 'ਚ ਈਂਧਨ ਲੈ ਕੇ ਜਾ ਰਿਹਾ ਜਹਾਜ਼ ਹੋਇਆ ਕਰੈਸ਼, ਦੋ ਦੀ ਮੌਤ
ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਮੁਤਾਬਕ ਹਰਪਾਲ ਪੁੱਤਰ ਨੰਜੂ ਰਾਮ ਛੇ ਸਾਲ ਪਹਿਲਾਂ ਇਟਲੀ ਗਿਆ ਸੀ। ਉੱਥੇ ਉਹ ਸਲੈਰਨੋ ਸ਼ਹਿਰ 'ਚ ਇਕ ਰੈਸਟੋਰੈਂਟ 'ਚ ਕੰਮ ਕਰਦਾ ਸੀ। ਬੀਤੇ ਦਿਨੀਂ ਕੰਮ ਤੋਂ ਘਰ ਪਰਤਣ ਮਗਰੋਂ ਰਾਤ ਨੂੰ ਉਸ ਦੀ ਸਿਹਤ ਵਿਗੜ ਗਈ ਤੇ ਫਿਰ ਉਸ ਦੀ ਮੌਤ ਹੋ ਗਈ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
(For more Punjabi news apart from A plane carrying fuel crashed in America News, stay tuned to Rozana Spokesman)