
Moga youth died in Canada News: ਘੋਲੀਆਂ ਖੁਰਦ ਨਾਲ ਸਬੰਧਿਤ ਸੀ ਨੌਜਵਾਨ, ਮਾਪਿਆਂ ਦਾ ਇਕਲੌਤਾ ਕਮਾਊਂ ਪੁੱਤ ਸੀ ਮ੍ਰਿਤਕ
Moga youth dies in Canada News: ਮੋਗਾ ਜ਼ਿਲ੍ਹੇ ਦੇ 26 ਸਾਲਾ ਨੌਜਵਾਨ ਦੀ ਕੈਨੇਡਾ ਵਿੱਚ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਮਨਦੀਪ ਸਿੰਘ ਵਜੋਂ ਹੋਈ ਹੈ, ਜੋ ਕਿ ਮੋਗਾ ਦੇ ਪਿੰਡ ਘੋਲੀਆਂ ਖੁਰਦ (Gholiyaan Khurd youth death in canada) ਦਾ ਰਹਿਣ ਵਾਲਾ ਸੀ ਅਤੇ ਚੰਗੇ ਭਵਿੱਖ ਲਈ ਕੈਨੇਡਾ ਗਿਆ ਸੀ। ਜਿੱਥੇ ਕੱਲ੍ਹ ਇੱਕ ਹਾਦਸੇ ਵਿੱਚ ਉਸ ਦੀ ਮੌਤ ਹੋ ਗਈ।
ਜਾਣਕਾਰੀ ਅਨੁਸਾਰ ਇਹ ਦਰਦਨਾਕ ਹਾਦਸਾ ਕੈਨੇਡਾ ਦੇ ਸਟ੍ਰੈਥਮੋਰ ਇਲਾਕੇ ਵਿੱਚ ਵਾਪਰਿਆ। ਉੱਥੇ ਇੱਕ ਟਰੱਕ ਨਾਲ ਭਿਆਨਕ ਟੱਕਰ ਵਿੱਚ ਮਨਦੀਪ ਦੀ ਮੌਕੇ 'ਤੇ ਹੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਆਸ-ਪਾਸ ਦੇ ਲੋਕਾਂ ਨੇ ਤੁਰੰਤ ਪੁਲਿਸ ਅਤੇ ਐਮਰਜੈਂਸੀ ਸੇਵਾਵਾਂ ਨੂੰ ਸੂਚਿਤ ਕੀਤਾ, ਪਰ ਉਦੋਂ ਤੱਕ ਮਨਦੀਪ ਦੀ ਮੌਤ ਹੋ ਚੁੱਕੀ ਸੀ। (Gholiyaan Khurd youth death in canada)
ਮਨਦੀਪ ਸਿੰਘ ਆਪਣੇ ਪਰਿਵਾਰ ਦਾ ਇਕਲੌਤਾ ਕਮਾਉਣ ਵਾਲਾ ਮੈਂਬਰ ਸੀ। ਪਰਿਵਾਰ ਦੀ ਆਰਥਿਕ ਜ਼ਿੰਮੇਵਾਰੀ ਉਸ 'ਤੇ ਸੀ। ਜਿਵੇਂ ਹੀ ਉਸ ਦੀ ਅਚਾਨਕ ਮੌਤ ਦੀ ਖ਼ਬਰ ਪਿੰਡ ਪਹੁੰਚੀ, ਪੂਰੇ ਪਿੰਡ ਵਿੱਚ ਸੋਗ ਛਾ ਗਿਆ। ਰਿਸ਼ਤੇਦਾਰਾਂ ਅਤੇ ਜਾਣ-ਪਛਾਣ ਵਾਲਿਆਂ ਨੂੰ ਇਸ ਘਟਨਾ 'ਤੇ ਵਿਸ਼ਵਾਸ ਨਹੀਂ ਹੋ ਰਿਹਾ। ਮਾਪੇ ਅਤੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਬੁਰਾ ਹਾਲ ਹੈ।
ਪਿੰਡ ਵਾਲਿਆਂ ਦਾ ਕਹਿਣਾ ਹੈ ਕਿ ਮਨਦੀਪ ਇੱਕ ਮਿਹਨਤੀ ਅਤੇ ਜ਼ਿੰਮੇਵਾਰ ਨੌਜਵਾਨ ਸੀ। ਉਹ ਕੈਨੇਡਾ ਜਾ ਕੇ ਆਪਣੇ ਪਰਿਵਾਰ ਦੇ ਸੁਪਨਿਆਂ ਨੂੰ ਪੂਰਾ ਕਰਨਾ ਚਾਹੁੰਦਾ ਸੀ, ਪਰ ਕਿਸਮਤ ਨੇ ਉਸ ਲਈ ਕੁਝ ਹੋਰ ਹੀ ਲਿਖਿਆ ਸੀ। ਹੁਣ ਪਰਿਵਾਰ ਦੇ ਸਾਹਮਣੇ ਸਭ ਤੋਂ ਵੱਡੀ ਚੁਣੌਤੀ ਉਸ ਦੀ ਲਾਸ਼ ਨੂੰ ਭਾਰਤ ਵਾਪਸ ਲਿਆਉਣਾ ਹੈ।
ਪਰਿਵਾਰ ਨੇ ਪੰਜਾਬ ਸਰਕਾਰ ਅਤੇ ਭਾਰਤੀ ਦੂਤਾਵਾਸ ਨੂੰ ਅਪੀਲ ਕੀਤੀ ਹੈ ਕਿ ਮਨਦੀਪ ਦੀ ਲਾਸ਼ ਨੂੰ ਜਲਦੀ ਤੋਂ ਜਲਦੀ ਪਿੰਡ ਲਿਆਂਦਾ ਜਾਵੇ, ਤਾਂ ਜੋ ਪਰਿਵਾਰ ਉਸਨੂੰ ਆਖਰੀ ਵਾਰ ਦੇਖ ਸਕੇ।
(For more news apart from “Gholiyaan Khurd youth death in canada, ” stay tuned to Rozana Spokesman.)