ਕੈਨੇਡਾ ਵਿੱਚ ਪੜ੍ਹਾਈ ਲਈ ਹਰੇਕ ਸਾਲ 68,000 ਕਰੋੜ ਰੁਪਏ ਖਰਚ ਕਰਦੇ ਹਨ ਪੰਜਾਬੀ ਵਿਦਿਆਰਥੀ

By : GAGANDEEP

Published : Sep 24, 2023, 11:57 am IST
Updated : Sep 24, 2023, 11:57 am IST
SHARE ARTICLE
photo
photo

ਕੈਨੇਡਾ ਨੇ ਪਿਛਲੇ ਸਾਲ ਕੁੱਲ 2,26,450 ਵੀਜ਼ੇ ਕੀਤੇ ਮਨਜ਼ੂਰ, ਜਿਨ੍ਹਾਂ ਵਿੱਚੋਂ 1.36 ਲੱਖ ਹਨ ਪੰਜਾਬੀ ਵਿਦਿਆਰਥੀ

 

ਮੁਹਾਲੀ : ਭਾਰਤ-ਕੈਨੇਡਾ ਤਣਾਅ ਦਰਮਿਆਨ ਪੰਜਾਬ ਦੇ ਵਿਦਿਆਰਥੀਆਂ ਨਾਲ ਜੁੜੀ ਇੱਕ ਹੈਰਾਨ ਕਰਨ ਵਾਲੀ ਰਿਪੋਰਟ ਸਾਹਮਣੇ ਆਈ ਹੈ। ਖਾਲਸਾ ਵੋਕਸ ਨਾਂ ਦੀ ਸੰਸਥਾ ਨੇ ਕਿਹਾ ਹੈ ਕਿ ਪੰਜਾਬ ਦੇ ਵਿਦਿਆਰਥੀ ਕੈਨੇਡਾ ਵਿੱਚ ਪੜ੍ਹਨ ਲਈ ਹਰ ਸਾਲ 68,000 ਕਰੋੜ ਰੁਪਏ ਖਰਚ ਕਰ ਰਹੇ ਹਨ। ਇਕ ਹੋਰ ਰਿਪੋਰਟ ਅਨੁਸਾਰ ਕੈਨੇਡਾ ਵਿਚ ਰਹਿ ਰਹੇ 20 ਲੱਖ ਭਾਰਤੀ ਇਸ ਦੀ ਆਰਥਿਕਤਾ ਵਿਚ 3 ਲੱਖ ਕਰੋੜ ਰੁਪਏ ਦਾ ਯੋਗਦਾਨ ਪਾਉਂਦੇ ਹਨ। ਸਟੂਡੈਂਟ ਵੀਜ਼ਾ ਪ੍ਰੋਸੈਸਿੰਗ ਏਜੰਸੀਆਂ ਮੁਤਾਬਕ ਕੈਨੇਡਾ ਵਿੱਚ ਤਕਰੀਬਨ 3 ਲੱਖ 40 ਹਜ਼ਾਰ ਪੰਜਾਬੀ ਵਿਦਿਆਰਥੀ ਪੜ੍ਹ ਰਹੇ ਹਨ।

ਇਹ ਵੀ ਪੜ੍ਹੋ: ਕਾਵੇਰੀ ਦੇ ਪਾਣੀ ਨੂੰ ਲੈ ਕੇ 26 ਸਤੰਬਰ ਨੂੰ ਬੈਂਗਲੁਰੂ ਬੰਦ ਦਾ ਸੱਦਾ; ਜਾਣੋ ਕੀ-ਕੀ ਹੋਵੇਗਾ ਬੰਦ  

ਰਿਪੋਰਟ ਮੁਤਾਬਕ 'ਰਫਿਊਜੀ ਐਂਡ ਸਿਟੀਜ਼ਨਸ਼ਿਪ ਕੈਨੇਡਾ' (IRCC) ਨੇ 2022 'ਚ 2,26,450 ਵੀਜ਼ੇ ਮਨਜ਼ੂਰ ਕੀਤੇ ਸਨ। ਇਨ੍ਹਾਂ ਵਿੱਚੋਂ ਪੰਜਾਬੀ ਵਿਦਿਆਰਥੀਆਂ ਲਈ ਕਰੀਬ 1 ਲੱਖ 36 ਹਜ਼ਾਰ ਵੀਜ਼ੇ ਮਨਜ਼ੂਰ ਕੀਤੇ ਗਏ ਸਨ। ਇਹ ਵਿਦਿਆਰਥੀ 2 ਤੋਂ 3 ਸਾਲ ਤੱਕ ਉੱਥੇ ਵੱਖ-ਵੱਖ ਕੋਰਸਾਂ ਵਿੱਚ ਦਾਖਲਾ ਲੈਂਦੇ ਹਨ।
ਐਸੋਸੀਏਸ਼ਨ ਆਫ ਕੰਸਲਟੈਂਟਸ ਫਾਰ ਓਵਰਸੀਜ਼ ਸਟੱਡੀਜ਼ ਦੇ ਚੇਅਰਮੈਨ ਕਮਲ ਭੂਮਲਾ ਨੇ ਦੱਸਿਆ ਕਿ ਪਿਛਲੇ ਸਾਲ ਭਾਰਤ ਤੋਂ ਕੈਨੇਡਾ ਜਾਣ ਵਾਲੇ ਵਿਦਿਆਰਥੀਆਂ 'ਚੋਂ 60 ਫੀਸਦੀ, ਭਾਵ 1 ਲੱਖ 36 ਹਜ਼ਾਰ ਦੇ ਕਰੀਬ ਪੰਜਾਬੀ ਸਨ। ਇਹਨਾਂ ਵਿੱਚ, ਹਰੇਕ ਵਿਦਿਆਰਥੀ ਔਸਤਨ 17,000 ਕੈਨੇਡੀਅਨ ਡਾਲਰ ਭਾਵ ਲਗਭਗ ₹ 10.47 ਲੱਖ ਸਾਲਾਨਾ ਫੀਸ ਵਜੋਂ ਅਤੇ ਲਗਭਗ 10,200 ਕੈਨੇਡੀਅਨ ਡਾਲਰ ਭਾਵ ਲਗਭਗ ₹ 6.28 ਲੱਖ ਗਾਰੰਟੀਡ ਇਨਵੈਸਟਮੈਂਟ ਸਰਟੀਫਿਕੇਟ (GIC) ਵਿੱਚ ਨਿਵੇਸ਼ ਕਰਦੇ ਹਨ।

ਇਹ ਵੀ ਪੜ੍ਹੋ: ਏਸ਼ਿਆਈ ਖੇਡਾਂ 2023: ਹਾਕੀ 'ਚ ਭਾਰਤ ਦੀ ਧਮਾਕੇਦਾਰ ਸ਼ੁਰੂਆਤ, ਉਜ਼ਬੇਕਿਸਤਾਨ ਨੂੰ 16-0 ਨਾਲ ਹਰਾਇਆ 

ਉਨ੍ਹਾਂ ਕਿਹਾ ਕਿ 2008 ਤੱਕ ਸਿਰਫ਼ 38,000 ਪੰਜਾਬੀ ਵਿਦਿਆਰਥੀਆਂ ਨੇ ਵੀਜ਼ੇ ਲਈ ਅਪਲਾਈ ਕੀਤਾ ਸੀ, ਜਿਸ ਵਿੱਚ ਹਾਲ ਦੇ ਸਾਲਾਂ ਵਿੱਚ ਕਾਫੀ ਵਾਧਾ ਹੋਇਆ ਹੈ। ਫਾਰੇਨ ਐਕਸਚੇਂਜ ਕੰਪਨੀ ਨਾਲ ਜੁੜੇ ਇਕ ਅਧਿਕਾਰੀ ਨੇ ਦੱਸਿਆ ਕਿ ਦੇਖਿਆ ਗਿਆ ਹੈ ਕਿ ਪੰਜਾਬੀ ਮਾਪੇ ਹਰ ਸਾਲ ਔਸਤਨ 20 ਲੱਖ ਰੁਪਏ ਖਰਚ ਕਰਦੇ ਹਨ। ਇਸ ਹਿਸਾਬ ਨਾਲ ਇਕ ਸਾਲ 'ਚ ਇਕੱਲੇ ਪੰਜਾਬ 'ਚੋਂ 68,000 ਕਰੋੜ ਰੁਪਏ ਕੈਨੇਡਾ ਜਾ ਰਹੇ ਹਨ।

ਖਾਲਸਾ ਵੋਕਸ ਪ੍ਰਕਾਸ਼ਨ ਨੇ ਰਿਪੋਰਟ ਦਿੱਤੀ ਕਿ ਕੈਨੇਡੀਅਨ ਕੈਂਪਸਾਂ ਵਿੱਚ ਪੰਜਾਬੀ ਵਿਦਿਆਰਥੀਆਂ ਦਾ ਵਾਧਾ ਇੱਕ ਧਿਆਨ ਦੇਣ ਯੋਗ ਰੁਝਾਨ ਹੈ, ਜਿਸ ਵਿੱਚ ਕੈਨੇਡਾ ਜਾਣ ਵਾਲੇ ਲਗਭਗ 60 ਪ੍ਰਤੀਸ਼ਤ ਭਾਰਤੀ ਵਿਦਿਆਰਥੀ ਪੰਜਾਬੀ ਮੂਲ ਦੇ ਹਨ। ਐਸੋਸੀਏਸ਼ਨ ਆਫ ਕੰਸਲਟੈਂਟਸ ਫਾਰ ਓਵਰਸੀਜ਼ ਸਟੱਡੀਜ਼ ਦੇ ਚੇਅਰਮੈਨ ਕਮਲ ਭੂਮਲਾ ਨੇ ਦੱਸਿਆ ਕਿ ਪਿਛਲੇ ਸਾਲ ਲਗਭਗ 1.36 ਲੱਖ ਪੰਜਾਬੀ ਵਿਦਿਆਰਥੀਆਂ ਨੇ ਕੈਨੇਡਾ ਦੀ ਯਾਤਰਾ ਕੀਤੀ, ਜਿਸ ਵਿੱਚ ਹਰੇਕ ਵਿਦਿਆਰਥੀ ਨੇ ਔਸਤਨ ਸਾਲਾਨਾ 17,000 ਕੈਨੇਡੀਅਨ ਡਾਲਰ ਦੀ ਫੀਸ ਅਦਾ ਕੀਤੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸੁਣੋ ਨਸ਼ੇ ਨੂੰ ਲੈ ਕੇ ਕੀ ਬੋਲ ਗਏ ਅਨੰਦਪੁਰ ਸਾਹਿਬ ਦੇ ਲੋਕ ਕਹਿੰਦੇ, "ਚਿੱਟਾ ਸ਼ਰੇਆਮ ਵਿੱਕਦਾ ਹੈ"

20 May 2024 8:37 AM

Punjab Weather Update : ਬੱਚਿਆਂ ਦੀ ਜਾਨ ਲੈ ਸਕਦੀਆਂ ਨੇ ਗਰਮ ਹਵਾਵਾਂ, ਡਾਕਟਰ ਨੇ ਦੱਸਿਆ ਬਚਾਅ !

19 May 2024 5:13 PM

Spokesman Live || Sidhi Gaal || Public Review Elections 2024

19 May 2024 4:41 PM

ਰੈਲੀ ਦੌਰਾਨ Karamjit Anmol ਕਰ ਗਏ ਵੱਡਾ ਦਾਅਵਾ Anmol ਦਾ ਸਾਥ ਦੇਣ ਲਈ ਪਹੁੰਚੇ ਵੱਡੇ ਪੰਜਾਬੀ ਕਲਾਕਾਰ.......

19 May 2024 4:26 PM

ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਕੌਣ ਮਾਰੇਗਾ ਬਾਜ਼ੀ? ਕਿਹੜੇ ਉਮੀਦਵਾਰ ਦਾ ਪਲੜਾ ਭਾਰੀ?ਕੀ ਕਾਂਗਰਸ ਬਚਾਅ ਸਕੇਗੀ ਆਪਣਾ ਕਿਲ੍ਹ

19 May 2024 1:18 PM
Advertisement