
ਨਵੇਂ ਸਾਲ ਦਾ ਜਸ਼ਨ ਵੀ ਕੜਾਕੇ ਦੀ ਠੰਡ ਦੇ ਵਿਚਕਾਰ ਮਨਾਉਣਾ ਪੈ ਸਕਦਾ ਹੈ,
ਨਵੀਂ ਦਿੱਲੀ: ਰਾਸ਼ਟਰੀ ਰਾਜਧਾਨੀ ਦਿੱਲੀ ਅਤੇ ਇਸ ਦੇ ਗੁਆਂਢੀ ਰਾਜਾਂ ਵਿੱਚ ਅਗਲੇ ਕੁਝ ਦਿਨਾਂ ਲਈ ਸਵੇਰੇ ਸੰਘਣੀ ਧੁੰਦ ਪੈ ਸਕਦੀ ਹੈ। ਇਸ ਦੇ ਨਾਲ ਹੀ, ਕੰਬਾ ਦੇਣ ਵਾਲੀ ਸ਼ੀਤ ਲਹਿਰ ਦਾ ਸਾਹਮਣਾ ਵੀ ਕਰਨਾ ਪਵੇਗਾ।
WINTER
ਭਾਰਤੀ ਮੌਸਮ ਵਿਭਾਗ ਦੇ ਅਨੁਸਾਰ, ਨਵੇਂ ਸਾਲ ਦਾ ਜਸ਼ਨ ਵੀ ਕੜਾਕੇ ਦੀ ਠੰਡ ਦੇ ਵਿਚਕਾਰ ਮਨਾਉਣਾ ਪੈ ਸਕਦਾ ਹੈ, ਕਿਉਂਕਿ ਤਾਪਮਾਨ 2 ਤੋਂ 3 ਡਿਗਰੀ ਤੱਕ ਘੱਟਣ ਦੀ ਉਮੀਦ ਹੈ।
Winter
ਆਈਐਮਡੀ ਦੇ ਖੇਤਰੀ ਪੂਰਵ ਅਨੁਮਾਨ ਕੇਂਦਰ ਦੇ ਮੁਖੀ ਕੁਲਦੀਪ ਸ੍ਰੀਵਾਸਤਵ ਨੇ ਬੁੱਧਵਾਰ ਨੂੰ ਕਿਹਾ ਕਿ ਦਿੱਲੀ ਦਾ ਸਭ ਤੋਂ ਘੱਟ ਤਾਪਮਾਨ 3.7 ਡਿਗਰੀ ਅੱਜ ਲੋਡੀ ਰੋਡ ਤੇ ਰਿਕਾਰਡ ਕੀਤਾ ਗਿਆ। ਅਗਲੇ ਕੁਝ ਦਿਨਾਂ ਲਈ ਪੱਛਮੀ ਹਿਮਾਲੀਅਨ ਖੇਤਰ ਤੋਂ ਨਿਰੰਤਰ ਹਵਾ ਚੱਲੇਗੀ।
FOG
ਇਸ ਦੇ ਕਾਰਨ ਤਾਪਮਾਨ 3 ਅਤੇ 4 ਡਿਗਰੀ ਸੈਲਸੀਅਸ ਦੇ ਵਿਚਕਾਰ ਰਹੇਗਾ। ਉਨ੍ਹਾਂ ਕਿਹਾ, ਉੱਤਰੀ ਭਾਰਤ ਦੇ ਕੁਝ ਹਿੱਸਿਆਂ ਵਿੱਚ ਸਵੇਰੇ ਬਹੁਤ ਸੰਘਣੀ ਧੁੰਦ ਪੈ ਸਕਦੀ ਹੈ। ਖ਼ਾਸਕਰ ਦਿੱਲੀ, ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਅਗਲੇ ਦੋ ਦਿਨਾਂ ਵਿੱਚ ਇਸ ਦਾ ਪ੍ਰਕੋਪ ਹੋਰ ਵੇਖਣ ਨੂੰ ਮਿਲੇਗਾ। ਉੱਤਰ ਪ੍ਰਦੇਸ਼ ਦੇ ਉੱਤਰੀ ਹਿੱਸਿਆਂ ਵਿੱਚ ਵੀ ਅਗਲੇ ਦੋ ਦਿਨਾਂ ਤੱਕ ਅਤਿ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।