4 Punjabis died in Australia: ਆਸਟ੍ਰੇਲੀਆ 'ਚ 4 ਪੰਜਾਬੀਆਂ ਦੀ ਡੁੱਬਣ ਨਾਲ ਹੋਈ ਮੌਤ

By : GAGANDEEP

Published : Jan 25, 2024, 9:01 am IST
Updated : Jan 25, 2024, 9:01 am IST
SHARE ARTICLE
4 Punjabis died in Australia
4 Punjabis died in Australia

4 Punjabis died in Australia: ਫਿਲਿਪ ਆਈਲੈਂਡ ’ਚ ਡੁੱਬਣ ਕਾਰਨ ਵਾਪਰਿਆ ਹਾਦਸਾ

4 Punjabis died in Australia News in punjabi : ਆਸਟ੍ਰੇਲੀਆ ਦੇ ਮੈਲਬਰਨ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਇਕ ਪੰਜਾਬਣ ਦੀ ਫਿਲਿਪ ਆਈਲੈਂਡ ’ਚ ਡੁੱਬਣ ਕਾਰਨ ਮੌਤ ਹੋ ਗਈ।  ਮ੍ਰਿਤਕਾ ਦੀ ਪਛਾਣ ਰੀਮਾ ਸੋਂਧੀ ਪਤਨੀ ਸੰਜੀਵ ਸੋਂਧੀ ਵਾਸੀ ਫਗਵਾੜਾ ਵਜੋਂ ਹੋਈ ਹੈ।

ਇਹ ਵੀ ਪੜ੍ਹੋ: Punjab Weather Update: ਪੰਜਾਬ 'ਚ ਠੰਢ ਨੇ ਠਾਰੇ ਲੋਕ, ਮੌਸਮ ਵਿਭਾਗ ਨੇ ਕੋਹਰੇ ਦਾ ਅਲਰਟ ਕੀਤਾ ਜਾਰੀ

ਜਾਣਕਾਰੀ ਅਨੁਸਾਰ ਮ੍ਰਿਤਕ ਔਰਤ ਆਪਣੇ ਪੇਕੇ ਪ੍ਰਵਾਰ ਨੂੰ ਮਿਲਣ ਲਈ ਆਸਟ੍ਰੇਲੀਆ ਗਈ ਸੀ ਜਿਥੇ ਹਾਦਸੇ ਵਿਚ ਉਸ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਮ੍ਰਿਤਕ ਦੇ ਪੇਕੇ ਪ੍ਰਵਾਰ ਦੇ ਤਿੰਨ ਜੀਆਂ ਦੀ ਵੀ ਹਾਦਸੇ ਵਿਚ ਮੌਤ ਹੋ ਗਈ। ਮ੍ਰਿਤਕ ਦੀ ਨਨਾਣ ਨੇ ਦੱਸਿਆ ਕਿ ਉਸ ਦੀ ਭਾਬੀ ਤੇ ਭਰਾ ਕੁਝ ਦਿਨ ਪਹਿਲਾਂ ਆਪਣੇ ਪੇਕੇ ਪਰਿਵਾਰ ਨੂੰ ਮਿਲਣ ਲਈ ਫਗਵਾੜਾ ਤੋਂ ਆਸਟ੍ਰੇਲੀਆ ਗਈ ਸੀ।

ਇਹ ਵੀ ਪੜ੍ਹੋ: Barnala News : ਪੰਜਾਬ ਵਿਚ ਠੰਢ ਦਾ ਕਹਿਰ, ਠੰਢ ਲੱਗਣ ਨਾਲ ਮਾਸੂਮ ਬੱਚੇ ਦੀ ਹੋਈ ਮੌਤ 

ਇਸ ਦੌਰਾਨ ਅੱਜ ਉਨ੍ਹਾਂ ਨੂੰ ਉੱਥੋਂ ਦੁਖਦਾਈ ਸੂਚਨਾ ਮਿਲੀ ਕਿ ਰੀਮਾ ਸੋਂਧੀ ਦੀ ਮੈਲਬਰਨ ਦੇ ਫਿਲਿਪ ਆਈਲੈਂਡ ’ਚ ਡੁੱਬਣ ਨਾਲ ਮੌਤ ਹੋ ਗਈ ਹੈ। ਰੀਮਾ ਸੋਂਧੀ ਸਮੇਤ ਉਸ ਦੇ ਪੇਕੇ ਦੇ ਪਰਿਵਾਰ ਦੇ 3 ਹੋਰ ਰਿਸ਼ਤੇਦਾਰਾਂ ਦੀ ਵੀ ਫਿਲਿਪ ਆਈਲੈਂਡ ’ਚ ਜਿੱਥੇ ਇਹ ਹਾਦਸਾ ਵਾਪਰਿਆ ਹੈ ਤੇ ਮੌਤ ਹੋਈ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।


ਆਸਟ੍ਰੇਲੀਆ ਦੀ ਵਿਕਟੋਰੀਆ ਪੁਲਿਸ ਦੇ ਕਰੀਬੀ ਸੂਤਰਾਂ ਨੇ ਦੱਸਿਆ ਕਿ ਫਿਲਿਪ ਆਈਲੈਂਡ ਦੇ ਦੱਖਣ-ਪੂਰਬੀ ਤੱਟ ’ਤੇ ਫੋਰਸਟ ਕੇਵਸ ਤੋਂ ਤਿੰਨ ਔਰਤਾਂ ਅਤੇ ਇਕ ਪੁਰਸ਼ ਸਮੇਤ 4 ਲੋਕਾਂ ਨੂੰ ਪਾਣੀ ਵਿਚੋਂ ਬਾਹਰ ਕੱਢਿਆ ਗਿਆ ਸੀ ਅਤੇ ਮੌਕੇ ’ਤੇ ਹੀ ਸੀ. ਪੀ. ਆਰ. ਵੀ ਦਿੱਤਾ ਗਿਆ ਸੀ। ਬਾਅਦ ’ਚ 3 ਲੋਕਾਂ ਨੂੰ ਮੌਕੇ ’ਤੇ ਹੀ ਮ੍ਰਿਤਕ ਐਲਾਨ ਦਿੱਤਾ ਗਿਆ ਹੈ। ਇਨ੍ਹਾਂ ਵਿਚੋਂ ਇਕ ਦੀ ਪਛਾਣ ਰੀਮਾ ਸੋਂਧੀ ਵਾਸੀ ਫਗਵਾੜਾ ਵਜੋਂ ਹੋਈ ਹੈ। ਪਰਿਵਾਰ ਦੇ ਇਕ ਹੋਰ ਮੈਂਬਰ, ਨੇ ਹਸਪਤਾਲ ਵਿਚ ਦਮ ਤੋੜ ਦਿਤਾ।

 (For more Punjabi news apart from4 Punjabis died in Australia News in punjabi stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

TODAY TOP NEWS LIVE - ਵੇਖੋ ਅੱਜ ਦੀਆਂ ਮੁੱਖ ਖ਼ਬਰਾ, ਜਾਣੋ ਕੀ ਕੁੱਝ ਹੈ ਖ਼ਾਸ SPEED NEWS

18 May 2024 12:12 PM

ਰਾਹ ਜਾਂਦੀ ਔਰਤ ਤੋਂ Motorcycle ਸਵਾਰਾਂ ਨੇ ਝਪਟਿਆ ਪਰਸ, CCTV 'ਚ ਕੈਦ ਹੋਈ ਵਾਰਦਾਤ | Latest Punjab News

18 May 2024 11:23 AM

Suit-Boot ਪਾ ਕੇ Gentleman ਲੁਟੇਰਿਆਂ ਨੇ ਲੁੱਟਿਆ ਕਬਾੜ ਨਾਲ ਭਰਿਆ ਟਰੱਕ, ਲੱਖਾਂ ਦਾ ਕਬਾੜ ਤੇ ਪਿਕਅਪ ਗੱਡੀ

18 May 2024 9:39 AM

Ludhiana News Update: ਕੈਨੇਡਾ ਜਾ ਕੇ ਮੁੱਕਰੀ ਇੱਕ ਹੋਰ ਪੰਜਾਬਣ, ਨੇਪਾਲ ਤੋਂ ਚੜ੍ਹੀ ਪੁਲਿਸ ਅੜ੍ਹਿੱਕੇ, ਪਰਿਵਾਰ ਨਾਲ

17 May 2024 4:33 PM

Today Top News Live - ਵੇਖੋ ਅੱਜ ਦੀਆਂ ਮੁੱਖ ਖ਼ਬਰਾ, ਜਾਣੋ ਕੀ ਕੁੱਝ ਹੈ ਖ਼ਾਸ Bulletin LIVE

17 May 2024 1:48 PM
Advertisement