Dilraj Singh Murder Canada News: ਕੈਨੇਡਾ 'ਚ ਵੈਨਕੂਵਰ ਵਿਚ ਵੱਡੀ ਵਾਰਦਾਤ, ਪੰਜਾਬੀ ਦਾ ਗੋਲੀਆਂ ਮਾਰ ਕੇ ਕੀਤਾ ਕਤਲ
Published : Jan 25, 2026, 8:42 am IST
Updated : Jan 25, 2026, 12:29 pm IST
SHARE ARTICLE
Dilraj Singh Murder Canada News
Dilraj Singh Murder Canada News

ਦਿਲਰਾਜ ਸਿੰਘ ਵਜੋਂ ਹੋਈ ਪਛਾਣ

Dilraj Singh Murder Canada News; ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਨਾਵਾਂ ਵਾਪਰ ਰਹੀਆਂ ਹਨ। ਅਜਿਹੀ ਹੀ ਮੰਦਭਾਗੀ ਖ਼ਬਰ ਕੈਨੇਡਾ ਤੋਂ ਸਾਹਮਣੇ ਆਈ ਹੈ, ਜਿਥੇ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਦਿਲਰਾਜ ਸਿੰਘ ਵਜੋਂ ਹੋਈ ਹੈ।

ਮਿਲੀ ਜਾਣਕਾਰੀ ਅਨੁਸਾਰ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸ਼ਹਿਰ ਬਰਨਬੀ ਵਿਖੇ ਵੈਨਕੂਵਰ ਨਿਵਾਸੀ ਨੂੰ ਕਿਸੇ ਅਣਪਛਾਤੇ ਨੇ ਗੋਲੀਆਂ ਮਾਰ ਦਿੱਤੀਆਂ। ਪੁਲਿਸ ਨੇ ਦਿਲਰਾਜ ਸਿੰਘ ਗਿੱਲ ਨੂੰ ਜ਼ਖ਼ਮੀ ਹਾਲਤ ਵਿਚ ਹਸਪਤਾਲ ਪਹੁੰਚਿਆਂ। ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ, ਪਰ ਉਹ ਜ਼ਖ਼ਮਾਂ ਦੀ ਤਾਬ ਨਾ ਝੱਲਦਾ ਹੋਇਆ ਦਮ ਤੋੜ ਗਿਆ। ਪੁਲਿਸ ਦਾ ਮੰਨਣਾ ਹੈ ਕਿ ਇਹ ਮਿੱਥ ਕੇ ਕੀਤੀ ਗਈ ਹੱਤਿਆ ਹੈ ਤੇ ਸੂਬੇ 'ਚ ਚੱਲ ਰਹੀ ਗੈਂਗਵਾਰ ਦੀ ਆਪਸੀ ਖਹਿਬਾਜ਼ੀ ਦਾ ਸਿੱਟਾ ਹੈ। 

ਫਿਲਹਾਲ ਕਤਲਾਂ ਦੀ ਜਾਂਚ ਕਰਨ ਵਾਲੀ ਖਾਸ ਟੀਮ, ਇੰਟੀਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ (IHIT), ਨੇ ਮਾਮਲੇ ਨੂੰ ਆਪਣੇ ਹੱਥਾਂ ਵਿੱਚ ਲੈ ਲਿਆ ਹੈ ਅਤੇ ਕਈ ਪਹਿਲੂਆਂ ਤੋਂ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਘਟਨਾ 22 ਜਨਵਰੀ, 2026 ਨੂੰ ਸ਼ਾਮ 5:30 ਵਜੇ ਦੇ ਕਰੀਬ ਵਾਪਰੀ। ਕੈਨੇਡੀਅਨ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ, ਬਰਨਬੀ ਖੇਤਰ ਵਿੱਚ ਗੋਲੀਬਾਰੀ ਦੀ ਰਿਪੋਰਟ ਮਿਲੀ ਹੈ। ਜਦੋਂ ਪੁਲਿਸ ਮੌਕੇ 'ਤੇ ਪਹੁੰਚੀ, ਤਾਂ ਉਨ੍ਹਾਂ ਨੂੰ ਇੱਕ ਨੌਜਵਾਨ ਜ਼ਖ਼ਮੀ ਮਿਲਿਆ।

ਉਸ ਨੂੰ ਗੋਲੀ ਲੱਗੀ ਹੋਈ ਸੀ। ਪੁਲਿਸ ਉਸ ਨੂੰ ਤੁਰੰਤ ਹਸਪਤਾਲ ਲੈ ਗਈ, ਜਿੱਥੇ ਉਸ ਦਾ ਇਲਾਜ ਕੀਤਾ ਗਿਆ, ਪਰ ਬਾਅਦ ਵਿੱਚ ਉਸ ਦੀ ਮੌਤ ਹੋ ਗਈ। 
ਕੈਨੇਡੀਅਨ ਪੁਲਿਸ ਦੇ ਅਨੁਸਾਰ, ਗੋਲੀਬਾਰੀ ਤੋਂ ਥੋੜ੍ਹੀ ਦੇਰ ਬਾਅਦ ਨੇੜਲੀ ਬਕਸਟਨ ਸਟਰੀਟ 'ਤੇ ਇੱਕ ਕਾਰ ਸੜਦੀ ਹੋਈ ਮਿਲੀ। ਪੁਲਿਸ ਨੂੰ ਸ਼ੱਕ ਹੈ ਕਿ ਇਹ ਕਾਰ ਸਿੱਧੇ ਤੌਰ 'ਤੇ ਗੋਲੀਬਾਰੀ ਨਾਲ ਜੁੜੀ ਹੋਈ ਹੈ।

ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਗੋਲੀਬਾਰੀ ਜਾਣਬੁੱਝ ਕੇ ਦਿਲਰਾਜ ਸਿੰਘ ਗਿੱਲ ਨੂੰ ਨਿਸ਼ਾਨਾ ਬਣਾ ਕੇ ਕੀਤੀ ਗਈ ਸੀ। ਕੈਨੇਡੀਅਨ ਪੁਲਿਸ ਦੇ ਅਨੁਸਾਰ, ਨੌਜਵਾਨ ਦਿਲਰਾਜ ਸਿੰਘ ਗਿੱਲ, ਵੈਨਕੂਵਰ ਦਾ ਰਹਿਣ ਵਾਲਾ ਸੀ ਅਤੇ ਉਸ ਦਾ ਪਹਿਲਾਂ ਪੁਲਿਸ ਰਿਕਾਰਡ ਸੀ। ਇਹ ਮਾਮਲਾ ਗੈਂਗ ਵਾਰ ਨਾਲ ਸਬੰਧਤ ਜਾਪਦਾ ਹੈ। ਪੁਲਿਸ ਦਾ ਇਹ ਵੀ ਕਹਿਣਾ ਹੈ ਕਿ ਉਹ ਸੜੀ ਹੋਈ ਕਾਰ ਬਾਰੇ ਹੋਰ ਜਾਣਕਾਰੀ ਇਕੱਠੀ ਕਰ ਰਹੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement