
ਦਸੰਬਰ 2022 ’ਚ 21 ਸਾਲਾ ਪਵਨਪ੍ਰੀਤ ਕੌਰ ਦਾ ਗੋਲੀਆਂ ਮਾਰ ਕੇ ਕੀਤਾ ਸੀ ਕਤਲ
ਮਿਸੀਸਾਗਾ: ਕੈਨੇਡਾ ਦੇ ਮਿਸੀਸਾਗਾ ਵਿਚ 21 ਸਾਲਾ ਪਵਨਪ੍ਰੀਤ ਕੌਰ ਦੀ ਗੋਲੀ ਮਾਰ ਕੇ ਹੱਤਿਆ ਕਰਨ ਦੇ ਮਾਮਲੇ ਵਿਚ ਇਕ 30 ਸਾਲਾ ਵਿਅਕਤੀ ਲਈ ਕੈਨੇਡਾ-ਵਿਆਪੀ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਗਿਆ ਹੈ। ਇਸ ਦੀ ਜਾਣਕਰੀ ਪੀਲ ਰੀਜਨਲ ਪੁਲਿਸ ਵਲੋਂ ਸਾਂਝੀ ਕੀਤੀ ਗਈ ਹੈ।
ਇਹ ਵੀ ਪੜ੍ਹੋ: ਅਤਿਵਾਦੀ ਸੰਗਠਨ PAFF ਨੇ ਜਾਰੀ ਕੀਤੀਆਂ ਪੁੰਛ ਹਮਲੇ ਤੋਂ ਪਹਿਲਾਂ ਦੀਆਂ 2 ਤਸਵੀਰਾਂ
ਪੀਲ ਪੁਲਿਸ ਅਤੇ ਹੋਮੀਸਾਈਡ ਇਨਵੈਸਟੀਗੇਸ਼ਨ ਬਿਊਰੋ ਨੇ ਫਸਟ ਡਿਗਰੀ ਮਰਡਰ ਦੇ ਜੁਰਮ ਲਈ 30 ਧਰਮ ਸਿੰਘ ਧਾਲੀਵਾਲ ਲਈ ਕੈਨੇਡਾ-ਵਿਆਪੀ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਹੈ। ਪੀਲ ਪੁਲਿਸ ਵੱਲੋ ਧਰਮ ਸਿੰਘ ਧਾਲੀਵਾਲ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਪਵਨਪ੍ਰੀਤ ਕੌਰ ਕੈਨੇਡਾ ਦੇ ਬ੍ਰਿਟਿਆਨੀਆ ਰੋਡ ਅਤੇ ਕ੍ਰੈਡਿਟਵਿਉ ਰੋਡ ’ਤੇ ਸਥਿਤ ਇਕ ਗੈਸ ਸਟੇਸ਼ਨ 'ਤੇ ਕੰਮ ਕਰਦੀ ਸੀ।
ਇਹ ਵੀ ਪੜ੍ਹੋ: ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਸਮੇਤ 14 ਅਕਾਲੀ ਆਗੂਆਂ ਨੂੰ ਨੋਟਿਸ ਜਾਰੀ
ਪਵਨਪ੍ਰੀਤ 18 ਸਾਲ ਦੀ ਉਮਰ 'ਚ ਵਿਦਿਆਰਥੀ ਵੀਜ਼ੇ 'ਤੇ ਕੈਨੇਡਾ ਗਈ ਸੀ। ਪਵਨਪ੍ਰੀਤ ਲੁਧਿਆਣਾ ਦੇ ਪਿੰਡ ਕਲਾੜ ਦੀ ਰਹਿਣ ਵਾਲੀ ਸੀ।3 ਦਸੰਬਰ 2022 ਨੂੰ ਉਸ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ਵਿਚ ਮਦਦ ਕਰਨ ਦੇ ਇਲਜ਼ਾਮ ਤਹਿਤ ਦੋ 25 ਸਾਲਾ ਪ੍ਰਿਤਪਾਲ ਧਾਲੀਵਾਲ ਅਤੇ 50 ਸਾਲਾ ਅਮਰਜੀਤ ਧਾਲੀਵਾਲ ਨੂੰ 18 ਅਪ੍ਰੈਲ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।
Canada-Wide Arrest Warrant for Dharam Singh Dhaliwal for First Degree Murder. Read more: https://t.co/c5dQCadw0J pic.twitter.com/AcIm9SaQBc