
Gurdaspur Murder News : ਦੋਸਤ ਦੀ ਜਨਮ ਦਿਨ ਦੀ ਪਾਰਟੀ 'ਤੇ ਗਿਆ ਸੀ ਮ੍ਰਿਤਕ
A young man from Canada was killed by his friends Gurdaspur News: ਕੈਨੇਡਾ ਤੋਂ ਪੰਜ ਮਹੀਨੇ ਪਹਿਲਾਂ ਭੈਣ ਦੇ ਵਿਆਹ 'ਤੇ ਆਏ ਨੌਜਵਾਨ ਦਾ ਕਤਲ ਕਰ ਦਿਤਾ ਗਿਆ। ਨੌਜਵਾਨ ਦੀ ਲਾਸ਼ ਖਾਣਾ ਤਿੱਬੜ ਦੇ ਤਹਿਤ ਆਉਂਦੇ ਪਿੰਡ ਕੋਠੇ ਨੇੜੇ ਸਥਿਤ ਫਲਾਈ ਓਵਰ ਦੇ ਥੱਲੋਂ ਝਾੜੀਆਂ ਵਿੱਚੋਂ ਮਿਲੀ। ਮ੍ਰਿਤਕ ਨੌਜਵਾਨ ਘਰੋਂ ਆਪਣੇ ਦੋਸਤ ਦੀ ਜਨਮ ਦਿਨ ਪਾਰਟੀ ਲਈ ਨਿਕਲਿਆ ਸੀ।
ਇਹ ਵੀ ਪੜ੍ਹੋ: Health News: ਬਲੱਡ ਸ਼ੂਗਰ ਕੰਟਰੋਲ ’ਚ ਕਰਨ ਲਈ ਅਪਣੀ ਡਾਈਟ ’ਚ ਜ਼ਰੂਰ ਸ਼ਾਮਲ ਕਰੋ ਨਿੰਬੂ ਦਾ ਅਚਾਰ
ਲਾਸ਼ ਮਿਲਣ ਤੋਂ ਬਾਅਦ ਜਦੋਂ ਪੁਲਿਸ ਨੇ ਆਲੇ ਦੁਆਲੇ ਦੇ ਸੀਸੀ ਟੀਵੀ ਕੈਮਰੇ ਖੰਗਾਲੇ ਤਾਂ ਹੈਰਾਨੀਜਨਕ ਖੁਲਾਸਾ ਹੋਇਆ ਕਿ ਦੋ ਵਿਅਕਤੀਆਂ ਜਿਨ੍ਹਾਂ ਵਿੱਚੋਂ ਇੱਕ ਲੜਕੀ ਦੀ ਕੱਪੜੇ ਪਹਿਣਿਆ ਲੱਗ ਰਿਹਾ ਸੀ ਵੱਲੋਂ ਇਹ ਲਾਸ਼ ਕਾਰ ਵਿੱਚ ਲਿਆ ਕੇ ਇੱਥੇ ਸੁੱਟੀ ਗਈ ਹੈ, ਜਿਸ ਤੋਂ ਬਾਅਦ ਪੁਲਿਸ ਨੇ ਤਫਤੀਸ਼ ਕਰਦਿਆ ਦੋ ਨੌਜਵਾਨਾਂ ਨੂੰ ਮਾਮਲੇ ਵਿੱਚ ਨਾਮਜ਼ਦ ਕਰ ਲਿਆ ਹੈ।
ਇਹ ਵੀ ਪੜ੍ਹੋ: Health News: ਧੁੱਪ ਅਤੇ ਮਿੱਟੀ ਤੋਂ ਪੈਰਾਂ ਨੂੰ ਬਚਾਉਣ ਲਈ ਅਜ਼ਮਾਉ ਇਹ ਘਰੇਲੂ ਨੁਸਖ਼ੇ
ਮ੍ਰਿਤਕ ਦੀ ਪਛਾਣ ਜਸ਼ਨਪ੍ਰੀਤ ਸਿੰਘ (27) ਪੁੱਤਰ ਪਿਤਾ ਨਗਵੰਤ ਸਿੰਘ ਵਾਸੀ ਕੋਟ ਕੇਸਰਾ ਸਿੰਘ ਥਾਣਾ ਝੰਡੇਰ ਹਾਲ ਵਾਸੀ ਫਤਿਹਗੜ੍ਹ ਚੂੜੀਆਂ ਵਜੋਂ ਹੋਈ ਹੈ।
ਮ੍ਰਿਤਕ ਜਸ਼ਨਪ੍ਰੀਤ ਸਿੰਘ ਦੇ ਪਿਤਾ ਨਗਵੰਤ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਉਹ ਪੰਜਾਬ ਪੁਲਸ ’ਚ ਤਾਇਨਾਤ ਸੀ। ਉਸ ਦਾ ਲੜਕਾ ਜਸ਼ਨਪ੍ਰੀਤ ਕੈਨੇਡਾ ਰਹਿੰਦਾ ਹੈ ਤੇ ਕਰੀਬ 5 ਮਹੀਨੇ ਪਹਿਲਾਂ ਆਪਣੀ ਭੈਣ ਦੇ ਵਿਆਹ ਲਈ ਪਿੰਡ ਪਰਤਿਆ ਸੀ। 22 ਅਪ੍ਰੈਲ ਨੂੰ ਦੁਪਹਿਰ 2 ਵਜੇ ਦੇ ਕਰੀਬ ਜਸ਼ਨ ਇਹ ਕਹਿ ਕੇ ਘਰੋਂ ਨਿਕਲਿਆ ਸੀ ਕਿ ਗੁਰਦਾਸਪੁਰ ’ਚ ਰਹਿੰਦੇ ਇਕ ਦੋਸਤ ਦੇ ਜਨਮਦਿਨ ’ਤੇ ਜਾ ਰਿਹਾ ਹੈ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
ਸ਼ਾਮ ਕਰੀਬ 5 ਵਜੇ ਉਸ ਨੂੰ ਫੋਨ ਆਇਆ ਕਿ ਉਹ ਦੋਸਤ ਦੀ ਪਾਰਟੀ ’ਚ ਗੁਰਦਾਸਪੁਰ ਪਹੁੰਚ ਗਿਆ ਹੈ। ਜਦੋਂ ਅਸੀਂ ਸਾਢੇ 6 ਵਜੇ ਜਸ਼ਨਪ੍ਰੀਤ ਨੂੰ ਦੁਬਾਰਾ ਫੋਨ ਕੀਤਾ ਤਾਂ ਉਸ ਦਾ ਫੋਨ ਬੰਦ ਸੀ। 23 ਅਪ੍ਰੈਲ ਦੀ ਸਵੇਰ ਸਾਨੂੰ ਪਤਾ ਲੱਗਾ ਕਿ ਥਾਣਾ ਤਿੱਬੜ ਦੀ ਪੁਲਿਸ ਨੂੰ ਪਿੰਡ ਕੋਠੇ ਘਰਾਲਾ ਨੇੜੇ ਇਕ ਨੌਜਵਾਨ ਦੀ ਲਾਸ਼ ਮਿਲੀ ਹੈ, ਜਿਸ ਨੂੰ ਦੇਖ ਕੇ ਪਤਾ ਲੱਗਾ ਕਿ ਇਹ ਜਸ਼ਨਪ੍ਰੀਤ ਦੀ ਹੈ। ਉਨ੍ਹਾਂ ਨੂੰ ਯਕੀਨ ਹੈ ਕਿ ਉਨ੍ਹਾਂ ਦੇ ਲੜਕੇ ਦਾ ਕਤਲ ਗੁਰਪ੍ਰੀਤ ਸਿੰਘ ਉਰਫ਼ ਗੋਲਡੀ ਤੇ ਉਸ ਦੇ ਹੋਰ ਸਾਥੀਆਂ ਨੇ ਕੋਈ ਜ਼ਹਿਰੀਲੀ ਚੀਜ਼ ਦੇ ਕੇ ਕੀਤਾ ਹੈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿਤੀ ਹੈ।
(For more Punjabi news apart from A young man from Canada was killed by his friends Gurdaspur News Newsstay tuned to Rozana Spokesman)