Canada News: ਕੈਨੇਡਾ ਵਿਚ ਜ਼ਿੰਦਾ ਸੜਿਆ ਪੰਜਾਬੀ ਟਰੱਕ ਡਰਾਈਵਰ
Published : Apr 25, 2024, 3:30 pm IST
Updated : Apr 25, 2024, 3:30 pm IST
SHARE ARTICLE
Punjabi truck driver burnt alive in Canada News
Punjabi truck driver burnt alive in Canada News

Canada News: 2 ਟਰੱਕਾਂ ਵਿਚਾਲੇ ਭਿਆਨਕ ਟੱਕਰ ਹੋਣ ਨਾਲ ਟਰੱਕਾਂ ਨੂੰ ਲੱਗੀ ਅੱਗ

Punjabi truck driver burnt alive in Canada News: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ ਹੋ ਗਈ ਹੈ। ਮ੍ਰਿਤਕ ਦੀ ਪਹਿਚਾਣ ਧਰਮਿੰਦਰ ਸਿੰਘ (37 ਸਾਲ) ਪੁੱਤਰ ਬਖਸ਼ੀਸ਼ ਸਿੰਘ ਵਜੋਂ ਹੋਈ ਹੈ। ਮ੍ਰਿਤਕ ਫਿਰੋਜ਼ਪੁਰ ਦੇ ਪਿੰਡ ਰਾਮਪੁਰ ਦਾ ਰਹਿਣ ਵਾਲਾ ਸੀ। ਮਿਲੀ ਜਾਣਕਾਰੀ ਅਨੁਸਾਰ ਕੈਨੇਡਾ ਦੇ ਸ਼ਹਿਰ ਸਰੀ ਨਜ਼ਦੀਕ ਬੀ. ਸੀ. ਹਾਈਵੇ 5 ਨੇੜੇ ਕਲੀਅਰ ਵਾਟਰ ਕੋਲ 2 ਟਰੱਕਾਂ ਵਿਚਾਲੇ ਭਿਆਨਕ ਟੱਕਰ ਹੋ ਗਈ।

ਇਹ ਵੀ ਪੜ੍ਹੋ: Abohar News: ਅਬੋਹਰ 'ਚ ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਿਹਾ ਈ-ਰਿਕਸ਼ਾ ਪਲਟਿਆ, 7 ਬੱਚੇ ਜ਼ਖ਼ਮੀ  

ਜਿਸ ਤੋਂ ਬਾਅਦ  ਦੋਵਾਂ ਟਰੱਕਾਂ ਨੂੰ ਭਿਆਨਕ ਅੱਗ ਲੱਗ ਗਈ। ਇਕ ਟਰੱਕ ਵਿਚ ਇਕ ਪੰਜਾਬੀ ਨੌਜਵਾਨ ਸੀ, ਜਿਸ ਦੀ ਜ਼ਿੰਦਾ ਸੜਨ ਨਾਲ ਮੌਤ ਹੋ ਗਈ। ਨੌਜਵਾਨ ਦੀ ਮੌਤ ਦੀ ਖਬਰ ਮਿਲਣ ਤੋਂ ਬਾਅਦ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ।  ਮ੍ਰਿਤਕ ਦੇ ਪਰਿਵਾਰ ਵੱਲੋਂ ਦਿੱਤੀ ਗਈ ਜਾਣਕਾਰੀ ਦੇਣ ਅਨੁਸਾਰ ਧਰਮਿੰਦਰ ਕਰੀਬ ਇਕ ਸਾਲ ਪਹਿਲਾਂ ਕੈਨੇਡਾ ਗਿਆ ਸੀ ਜਿੱਥੇ ਉਹ ਟਰੱਕ ਚਲਾਉਂਦਾ ਸੀ।

ਇਹ ਵੀ ਪੜ੍ਹੋ: Canada News: ਕੈਨੇਡਾ ਦੇ ਕੈਲਗਰੀ ਵਿਚ ਪੰਜਾਬਣ ਦੀ ਮਿਲੀ ਲਾਸ਼, ਘਬਰਾਏ ਬਾਕੀ ਵਿਦਿਆਰਥੀ  

ਘਟਨਾ ਵਾਲੇ ਦਿਨ ਸ਼ਿਫਟ ਖਤਮ ਹੋਣ ਤੋਂ ਬਾਅਦ ਉਹ ਆਪਣੇ ਸਾਥੀ ਡ੍ਰਾਈਵਰ ਨਾਲ ਜਾ ਰਿਹਾ ਸੀ ਕਿ ਸਾਹਮਣੇ ਤੋਂ ਆ ਰਹੇ ਇੱਕ ਟਰੱਕ ਦੀ ਉਹਨਾਂ ਦੇ ਟਰੱਕ ਨਾਲ ਸਿੱਧੀ ਟੱਕਰ ਹੋ ਗਈ। ਇਸ ਕਾਰਨ ਟਰੱਕ ਨੂੰ ਅੱਗ ਲੱਗ ਗਈ ਅਤੇ ਧਰਮਿੰਦਰ ਦੀ ਟਰੱਕ ਦੇ ਵਿੱਚ ਹੀ ਸੜ ਕੇ ਮੌਤ ਹੋ ਗਈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

 ਜ਼ਿਕਰਯੋਗ ਹੈ ਕਿ ਧਰਮਿੰਦਰ 10 ਸਾਲ ਸਿੰਗਾਪੁਰ ਰਹਿ ਕੇ ਫਿਰ ਪਿਛਲੇ ਸਾਲ ਕੈਨੇਡਾ ਗਿਆ ਸੀ, ਜਿੱਥੇ ਉਹ ਡ੍ਰਾਈਵਰੀ ਕਰਦਾ ਸੀ। ਧਰਮਿੰਦਰ ਸਿੰਘ ਵਿਆਹਿਆ ਹੋਇਆ ਸੀ। ਉਹ ਆਪਣੇ ਪਿੱਛੇ ਪਰਿਵਾਰ ਵਿੱਚ ਇੱਕ ਅੱਠ ਸਾਲ ਦੀ ਬੱਚੀ ਪਤਨੀ ਅੱਤੇ ਬਜੁਰਗ ਮਾਤਾ ਪਿਤਾ ਨੂੰ ਛੱਡ ਗਿਆ ਹੈ। 

(For more Punjabi news apart from Punjabi truck driver burnt alive in Canada News, turned in Abohar, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Ludhiana By Election 2025 : ਗਿਣਤੀ 'ਚ ਹੋ ਗਈ ਪੂਰੀ ਟੱਕਰ, ਫੱਸ ਗਏ ਪੇਚ, ਸਟੀਕ ਨਤੀਜੇ

23 Jun 2025 2:03 PM

Ludhiana west ByPoll Result Update Live : ਹੋ ਗਿਆ ਨਿਪਟਾਰਾ

23 Jun 2025 2:01 PM

Ludhiana West bypoll ਦੇ ਪਹਿਲੇ ਰੁਝਾਨਾਂ ਨੇ ਕਰ 'ਤਾ ਸਭ ਨੂੰ ਹੈਰਾਨ, ਕਾਂਗਰਸ ਨੂੰ ਵੱਡਾ ਝਟਕਾ

23 Jun 2025 9:38 AM

ਮੋਹਾਲੀ ਦੇ GD Goenka Public ਸਕੂਲ 'ਚ ਕਰਵਾਇਆ ਜਾ ਰਿਹਾ ਕਾਰਪੋਰੇਟ ਕ੍ਰਿਕੇਟ ਚੈਲੇਂਜ - ਸੀਜ਼ਨ 3

22 Jun 2025 2:53 PM

Trump Bombs Iran LIVE: Trump's Address to Nation | Trump Attacks Iran | U.S Attacks Iran

22 Jun 2025 2:52 PM
Advertisement