
Punjab News: 6 ਮਹੀਨੇ ਪਹਿਲਾਂ ਹੀ ਵਿਦੇਸ਼ ਗਿਆ ਸੀ ਮ੍ਰਿਤਕ
Death of Punjabi in Canada News in punjabi : ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ ਜਾਨਾਂ ਵੀ ਗੁਆ ਰਹੇ ਹਨ। ਅਜਿਹੀ ਹੀ ਮੰਦਭਾਗੀ ਖ਼ਬਰ ਕੈਨੇਡਾ ਤੋਂ ਸਾਹਮਣੇ ਆ ਰਹੀ ਹੈ। ਜਿਥੇ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ।
ਮ੍ਰਿਤਕ ਦੀ ਪਹਿਚਾਣ ਗੁਰਜਿੰਦਰ ਸਿੰਘ ਸੰਧੂ ਵਜੋਂ ਹੋਈ ਹੈ। ਮ੍ਰਿਤਕ ਅੰਮ੍ਰਿਤਸਰ ਦਾ ਰਹਿਣ ਵਾਲਾ ਸੀ। ਜਾਣਕਾਰੀ ਅਨੁਸਾਰ ਗੁਰਜਿੰਦਰ ਸਿੰਘ ਸੰਧੂ ਮਾਰਚ ਮਹੀਨੇ ਹੀ ਕੈਨੇਡਾ ਆਇਆ ਸੀ ਤੇ ਉਹ ਡਿਲਿਵਰੀਮੈਨ ਵਜੋਂ ਕੰਮ ਕਰ ਰਿਹਾ ਸੀ।
ਗੁਰਜਿੰਦਰ ਦੇ ਰਿਸ਼ਤੇਦਾਰਾਂ ਨੇ ਦੱਸਿਆ 21 ਸਤੰਬਰ ਨੂੰ ਜਦੋਂ ਉਹ ਸਾਰੇ ਪਰਿਵਾਰਕ ਮੈਂਬਰ ਬਾਹਰ ਗਏ ਤਾਂ ਗੁਰਜਿੰਦਰ ਅਚਾਨਕ ਜ਼ਮੀਨ `ਤੇ ਡਿੱਗ ਪਿਆ ਅਤੇ ਉਸ ਨੂੰ ਸਾਹ ਲੈਣ ਵਿੱਚ ਮੁਸ਼ਕਲ ਹੋਣ ਲੱਗੀ ਪੈਰਾ-ਮੈਡੀਕਲ ਕਰਮਚਾਰੀ ਉਸ ਨੂੰ ਬਚਾਉਣ ਲਈ ਇਲਾਜ ਦੇਣ ਪਹੁੰਚੇ ਪਰ ਗੁਰਜਿੰਦਰ ਦੀ ਮੌਤ ਹੋ ਗਈ। ਗੁਰਜਿੰਦਰ ਸਿੰਘ ਪਿੱਛੇ ਗਰਭਵਤੀ ਪਤਨੀ ਤੇ ਦੋ ਧੀਆਂ ਛੱਡ ਗਿਆ।