5 ਸਾਲ ਪਹਿਲਾਂ ਕੈਨੇਡਾ ਗਏ ਨੌਜਵਾਨ ਦੀ ਸੜਕ ਹਾਦਸੇ ਵਿਚ ਹੋਈ ਮੌਤ

By : GAGANDEEP

Published : Oct 25, 2023, 7:48 am IST
Updated : Oct 25, 2023, 7:48 am IST
SHARE ARTICLE
photo
photo

PR ਹੋਣ ਦੀ ਖੁਸ਼ਖਬਰੀ ਦਿੰਦਿਆਂ ਮਾਪਿਆਂ ਨੂੰ ਕਿਹਾ ਸੀ, ''ਜਲਦ ਆਵੇਗਾ ਪਿੰਡ''

 

ਲੁਧਿਆਣਾ :  ਵਿਦੇਸ਼ ਤੋਂ ਹਰ ਰੋਜ਼ ਪੰਜਾਬੀ ਨੌਜਵਾਨਾਂ ਦੀਆਂ ਮੌਤ ਹੋਣ ਦੀਆਂ ਖਬਰਾਂ ਆ ਰਹੀਆਂ ਹਨ। ਅਜਿਹੀ ਹੀ ਇਕ ਹੋਰ ਮੰਦਬਾਗੀ ਖਬਰ ਕੈਨੇਡਾ ਤੋਂ ਸਾਹਮਣੇ ਆਇਆ ਹੈ। ਇਥੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਗੁਰਮਿੰਦਰ ਸਿੰਘ ਗਰੇਵਾਲ (24) ਪੁੱਤਰ ਬਲਜੀਤ ਸਿੰਘ ਗਰੇਵਾਲ ਵਜੋਂ ਹੋਈ ਹੈ।  ਮ੍ਰਿਤਕ ਨੌਜਵਾਨ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਦੇਹੜਕਾ ਦਾ ਰਹਿਣ ਵਾਲਾ ਸੀ।

ਇਹ ਵੀ ਪੜ੍ਹੋ: ਸਿਹਤ ਲਈ ਲਾਭਦਾਇਕ ਹੈ ਸੋਇਆਬੀਨ ਦਾ ਸੇਵਨ  

ਜਾਣਕਾਰੀ ਦਿੰਦਿਆਂ ਨੌਜਵਾਨ ਗੁਰਮਿੰਦਰ ਸਿੰਘ ਦੇ ਚਾਚਾ ਅਵਤਾਰ ਸਿੰਘ ਗਰੇਵਾਲ ਨੇ ਦੱਸਿਆ ਕਿ ਗੁਰਮਿੰਦਰ ਸਾਢੇ 5 ਸਾਲ ਪਹਿਲਾਂ +2 ਦੀ ਪੜ੍ਹਾਈ ਤੋਂ ਬਾਅਦ ਆਈਲੈਟਸ ਕਰਕੇ ਕੈਨੇਡਾ ਦੇ ਸ਼ਹਿਰ ਕੈਲਗਰੀ ਗਿਆ ਸੀ।

ਇਹ ਵੀ ਪੜ੍ਹੋ: ਅੱਖਾਂ ਦੀ ਰੋਸ਼ਨੀ ਲਈ ਫ਼ਾਇਦੇਮੰਦ ਹੁੰਦਾ ਹੈ ਗੁਲਾਬ ਜਲ

ਬੀਤੇ ਦਿਨੀਂ ਉਹ ਸੈਮੀ ਟਰੱਕ ਲੈ ਕੇ ਐਡਮਿੰਟਨ ਜਾ ਰਿਹਾ ਸੀ ਤਾਂ ਰਸਤੇ 'ਚ ਟਰੱਕ 'ਚ ਮਕੈਨੀਕਲ ਖਰਾਬੀ ਆ ਗਈ ਤੇ ਉਹ ਟਰੱਕ ਸੜਕ ਦੇ ਕਿਨਾਰੇ ਖੜ੍ਹਾ ਕਰਕੇ ਪੁਲਸ ਨੂੰ ਸੂਚਿਤ ਕਰਨ ਤੋਂ ਬਾਅਦ ਟਰੱਕ ਦੇ ਦੁਆਲੇ ਰਿਫਲੈਕਟਰ ਲਗਾਉਣ ਲੱਗ ਗਿਆ। ਇਸ ਦੌਰਾਨ ਇਕ ਤੇਜ਼ ਰਫ਼ਤਾਰ ਆ ਰਹੀ ਐਕਸਯੂਵੀ ਕਾਰ ਨੇ ਉਸ ਨੂੰ ਟੱਕਰ ਮਾਰ ਦਿਤੀ, ਜਿਸ ਕਾਰਨ ਗੁਰਮਿੰਦਰ ਮੌਕੇ 'ਤੇ ਹੀ ਦਮ ਤੋੜ ਗਿਆ। ਦੱਸ ਦੇਈਏ ਕਿ ਗੁਰਮਿੰਦਰ ਸਿੰਘ ਨੇ ਕੈਨੇਡਾ 'ਚ ਪੱਕਾ ਹੋ ਗਿਆ ਸੀ ਤੇ ਜਲਦ ਹੀ ਉਸ ਨੇ ਪਿੰਡ ਆਉਆ ਸੀ।


 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement