
Punjabi Dead in Canada: ਟਰਾਲਾ ਪਲਟਣ ਕਾਰਨ ਵਾਪਰਿਆ ਹਾਦਸਾ
Punjabi Dead in Canada : ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਢੇਰ ਦੇ ਨੌਜਵਾਨ ਦੀ ਕੈਨੇਡਾ ’ਚ ਸੜਕ ਹਾਦਸੇ ਦੌਰਾਨ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। 34 ਸਾਲਾ ਪ੍ਰਿਤਪਾਲ ਸਿੰਘ ਪੁੱਤਰ ਬਿਕਰਮ ਸਿੰਘ ਭੰਗਲ ਕਰੀਬ ਇਕ ਸਾਲ ਪਹਿਲਾਂ ਪਰਿਵਾਰ ਸਮੇਤ ਕੈਨੇਡਾ ਗਿਆ ਸੀ। ਇੱਥੇ ਉਹ ਸਰੀ ਸ਼ਹਿਰ ’ਚ ਟਰਾਲਾ ਚਲਾਉਂਦਾ ਸੀ।
ਮਿਲੀ ਜਾਣਕਾਰੀ ਮੁਤਾਬਕ ਐਤਵਾਰ ਨੂੰ ਬਰਫ਼ ਕਾਰਨ ਟਰਾਲਾ ਸਲਿਪ ਹੋਣ ਮਗਰੋਂ ਪਲਟ ਗਿਆ। ਇਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਇਧਰ ਪਿੰਡ ’ਚ ਉਸ ਦੇ ਛੋਟੇ ਭਰਾ ਦਾ ਵਿਆਹ ਰੱਖਿਆ ਹੋਇਆ ਸੀ। ਐਤਵਾਰ ਨੂੰ ਜਦੋਂ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਹੋਣਾ ਸੀ ਉਸੇ ਵੇਲੇ ਕੈਨੇਡਾ ਪੁਲਿਸ ਨੇ ਪ੍ਰਿਤਪਾਲ ਦੀ ਮੌਤ ਦੀ ਖ਼ਬਰ ਦਿੱਤੀ। ਇਸ ਦੇ ਨਾਲ ਹੀ ਘਰ ਦੀਆਂ ਖ਼ੁਸ਼ੀਆਂ ਮਾਤਮ ’ਚ ਬਦਲ ਗਈਆਂ। ਪਰਿਵਾਰਕ ਮੈਂਬਰਾਂ, ਪਿੰਡ ਵਾਸੀਆਂ ਨੇ ਕੇਂਦਰ ਤੇ ਸੂਬਾ ਸਰਕਾਰ ਤੋਂ ਮੰਗ ਕੀਤੀ ਹੈ ਕਿ ਮ੍ਰਿਤਕ ਦੇਹ ਭਾਰਤ ਲਿਆਉਣ ’ਚ ਉਨ੍ਹਾਂ ਦੀ ਮਦਦ ਕੀਤੀ ਜਾਵੇ।