ਖ਼ਬਰਾਂ |

ਤਾਜ਼ਾ |

Granthi Singh Murder Case: ਅਮਰੀਕਾ 'ਚ ਅਣਪਛਾਤਿਆਂ ਨੇ ਗ੍ਰੰਥੀ ਸਿੰਘ ਦਾ ਗੋਲ਼ੀਆਂ ਮਾਰ ਕੇ ਕੀਤਾ ਕਤਲ
Published : Feb 26, 2024, 9:15 am IST
Updated : Feb 26, 2024, 11:26 am IST
SHARE ARTICLE
Raj Singh
Raj Singh

ਹਮਲਾਵਰ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫ਼ਰਾਰ ਹੋ ਗਏ। ਮ੍ਰਿਤਕ ਗ੍ਰੰਥੀ ਦੀ ਪਛਾਣ ਰਾਜ ਸਿੰਘ ਵਜੋਂ ਹੋਈ ਹੈ। 

Granthi Singh Murder Case: ਨਿਊਯਾਰਕ - ਬੀਤੇ ਦਿਨ ਅਮਰੀਕਾ ਦੇ ਕੈਲੀਫੋਰਨੀਆ ਸੂਬੇ ਦੇ ਸੇਲਮਾ ਟਾਊਨ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇਕ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਦਾ ਬੀਤੀ ਰਾਤ 10:30 ਵਜੇ ਅਣਪਛਾਤੇ ਵਿਅਕਤੀ ਵੱਲੋਂ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਇਹ ਘਟਨਾ ਗੁਰੂ ਘਰ ਦੇ ਬਾਹਰ ਵਾਪਰੀ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਗ੍ਰੰਥੀ ਸਿੰਘ ਗੁਰਦੁਆਰਾ ਸਾਹਿਬ ਦੇ ਬਾਹਰ ਟਹਿਲ ਰਿਹਾ ਸੀ। ਹਮਲਾਵਰ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫ਼ਰਾਰ ਹੋ ਗਏ। ਮ੍ਰਿਤਕ ਗ੍ਰੰਥੀ ਦੀ ਪਛਾਣ ਰਾਜ ਸਿੰਘ ਵਜੋਂ ਹੋਈ ਹੈ। 

Raj Singh

Raj Singh

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਜਾਣਕਾਰੀ ਅਨੁਸਾਰ 29 ਸਾਲਾ ਗ੍ਰੰਥੀ ਰਾਜ ਸਿੰਘ ਸੇਲਮਾ ਦੇ ਗੁਰਦੁਆਰਾ ਸਾਹਿਬ ਵਿਖੇ ਕੀਰਤਨ ਕਰਨ ਦੀ ਵੀ ਸੇਵਾ ਨਿਭਾਉਂਦਾ ਸੀ ਪਰ ਰਾਤੀਂ ਕਰੀਬ ਸਾਢੇ 10 ਵਜੇ ਜਦੋਂ ਉਹ ਗੁਰਦੁਆਰਾ ਸਾਹਿਬ ਤੋਂ ਬਾਹਰ ਆਇਆ ਤਾਂ ਕੁਝ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਉਸ ਦੀ ਹੱਤਿਆ ਕਰ ਦਿੱਤੀ। ਇਹ ਘਟਨਾ ਗੁਰਦੁਆਰਾ ਸਾਹਿਬ ਦੀ ਚਾਰ ਦੀਵਾਰੀ ਤੋਂ ਬਾਹਰ ਵਾਪਰੀ, ਜਦੋਂ ਤੱਕ ਗੋਲੀਆਂ ਦੀ ਆਵਾਜ਼ ਸੁਣ ਕੇ ਅੰਦਰੋਂ ਕੋਈ ਬਾਹਰ ਆਇਆ, ਉਦੋਂ ਤੱਕ ਹਮਲਾਵਰ ਉਥੋਂ ਫ਼ਰਾਰ ਹੋ ਚੁੱਕੇ ਸੀ। ਮ੍ਰਿਤਕ ਗ੍ਰੰਥੀ ਦਾ ਭਾਰਤ ਤੋਂ ਪਿਛੋਕੜ ਉੱਤਰ ਪ੍ਰਦੇਸ਼ ਦੇ ਬਿਜਨੌਰ ਦੇ ਨਾਲ ਸੀ।  

(For more Punjabi news apart from Granthi Singh was shot dead by unknown persons in America, stay tuned to Rozana Spokesman)

SHARE ARTICLE

ਏਜੰਸੀ

Advertisement

ਪੰਜਾਬ 'ਚ ਹੁਣ ਨਹੀਂ ਹੋਵੇਗੀ ਬੇਅਦਬੀ! ਬਣ ਗਿਆ ਸਖ਼ਤ ਕਾਨੂੰਨ, ਉਮਰ ਕੈਦ ਦੀ ਹੋਵੇਗੀ ਸਜ਼ਾ

20 Apr 2026 1:44 PM

Punjab ਦੀ ਤਰਜ਼ 'ਤੇ Haryana 'ਚ ਵੀ ਬਣਾਇਆ ਜਾਵੇ ਬੇਅਦਬੀ ਕਾਨੂੰਨ : Jagdish Singh Jhinda | Beadbi Bill

20 Apr 2026 1:43 PM

Bhai Manpreet Singh Kanpuri ਨੂੰ ਜਥੇ 'ਚੋ ਬਰਖਾਸਤ ਕਰਨ 'ਤੇ ਜਥੇ ਦੇ ਮੁੱਖ ਬੁਲਾਰੇ Bhai RP Singh ਦਾ Interview

19 Apr 2026 12:29 PM

ਅਹਿਮ ਮੁੱਦੇ 'ਤੇ ਦੇਖੋ The Spokesman Debate

18 Apr 2026 3:05 PM

ਰਿਸ਼ਤੇ ਹੋਏ ਤਾਰ-ਤਾਰ, ਛੋਟੇ ਭਰਾ ਨੇ ਵੱਡੇ ਭਰਾ ਨੂੰ ਬੇਰਹਿਮੀ ਨਾਲ ਉਤਾਰਿਆ ਮੌ.ਤ ਦੇ ਘਾਟ

17 Apr 2026 3:07 PM
Advertisement