
1 ਸਾਲ ਪਹਿਲਾਂ ਵਿਦੇਸ਼ ਗਿਆ ਸੀ ਨੌਜਵਾਨ
New Zealand: ਸਮਾਣਾ : ਨਿਊਜ਼ੀਲੈਂਡ ’ਚ ਵਾਪਰੇ ਇਕ ਸੜਕ ਹਾਦਸੇ ’ਚ ਪਿੰਡ ਫਤਿਹਗੜ੍ਹ ਛੰਨਾ ਦੇ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਹੈ। ਮ੍ਰਿਤਕ ਨੌਜਵਾਨ ਦੀ ਲਾਸ਼ ਉਸ ਦੇ ਜੱਦੀ ਪਿੰਡ ਪਹੁੰਚਣ ’ਤੇ ਅੰਤਿਮ ਸਸਕਾਰ ਕਰ ਦਿੱਤਾ ਗਿਆ। ਪਰਿਵਾਰ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਸਤਿਗੁਰੂ ਸਿੰਘ (34) ਪੁੱਤਰ ਹਰਪਾਲ ਸਿੰਘ ਰੋਜ਼ੀ ਰੋਟੀ ਲਈ ਕਰੀਬ ਇਕ ਸਾਲ ਪਹਿਲਾਂ ਨਿਊਜ਼ੀਲੈਂਡ ਗਿਆ ਸੀ। ਪਿਛਲੇ ਹਫ਼ਤੇ ਉਸ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਸੀ।
ਬੀਤੇ ਕੱਲ੍ਹ ਉਸ ਦੀ ਲਾਸ਼ ਪਿੰਡ ਪਹੁੰਚੀ ਸੀ। ਸੋਗਮਈ ਮਾਹੌਲ ’ਚ ਉਸ ਦਾ ਸਸਕਾਰ ਕਰ ਦਿੱਤਾ ਗਿਆ ਹੈ। ਪਿੰਡ ਦੇ ਸਾਬਕਾ ਸਰਪੰਚ ਰਜਿੰਦਰ ਸਿੰਘ ਨੇ ਦੱਸਿਆ ਕਿ ਸਤਿਗੁਰੂ ਸਿੰਘ ਆਮ ਕਿਸਾਨ ਪਰਿਵਾਰ ਨਾਲ ਸਬੰਧਤ ਸੀ ਅਤੇ ਥੋੜ੍ਹਾ ਸਮਾਂ ਪਹਿਲਾਂ ਹੀ ਵਿਦੇਸ਼ ਗਿਆ ਸੀ। ਇਸ ਘਟਨਾ ਤੋਂ ਬਾਅਦ ਜਿੱਥੇ ਪਰਿਵਾਰਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੈ, ਉਥੇ ਹੀ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ।
(For more Punjabi news apart from Punjabi youth dies in road accident in New Zealand in punjabi, stay tuned to Rozana Spokesman)