
Punjabi Murdered in America: ਟਰੱਕ ਡਰਾਈਵਰ ਸੀ ਪੰਜਾਬੀ ਨੌਜਵਾਨ
Murder of Punjabi youth in America News in punjabi: ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ ਜਾਨਾਂ ਵੀ ਗੁਆ ਰਹੇ ਹਨ। ਅਜਿਹੀ ਹੀ ਮੰਦਭਾਗੀ ਖ਼ਬਰ ਅਮਰੀਕਾ ਤੋਂ ਸਾਹਮਣੇ ਆ ਰਹੀ ਹੈ। ਜਿਥੇ ਪੰਜਾਬੀ ਟਰੱਕ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ: India Whatsapp Closed: ਬੰਦ ਹੋ ਜਾਵੇਗਾ WHATSAPP! ਕੰਪਨੀ ਨੇ ਕਿਹਾ ਕਿ ਭਾਰਤ 'ਚ ਕੰਮ ਕਰਨਾ ਕਰ ਦੇਵਾਂਗੇ ਬੰਦ!
ਮ੍ਰਿਤਕ ਦੀ ਪਹਿਚਾਣ ਗੁਰਪ੍ਰੀਤ ਸਿੰਘ ਪੁੱਤਰ ਨਿਰਮਲ ਸਿੰਘ ਵਜੋਂ ਹੋਈ ਹੈ। ਮ੍ਰਿਤਕ ਸਾਲ 2012 ‘ਚ ਰੋਜ਼ੀ-ਰੋਟੀ ਕਮਾਉਣ ਲਈ ਅਮਰੀਕਾ ਗਿਆ ਸੀ, ਜਿਥੇ ਹੁਣ ਉਹ ਟਰੱਕ ਡਰਾਈਵਰ ਵਜੋਂ ਕੰਮ ਕਰਦਾ ਸੀ ਤੇ ਅਜੇ ਤੱਕ ਕੁਆਰਾ ਸੀ।
ਇਹ ਵੀ ਪੜ੍ਹੋ: Pakistan Burger News: ਪ੍ਰੇਮਿਕਾ ਦਾ ਅੱਧਾ ਬਰਗਰ ਖਾਣ 'ਤੇ ਲੜਕੇ ਨੇ ਆਪਣੇ ਯਾਰ ਦਾ ਗੋਲੀ ਮਾਰ ਕੇ ਕੀਤਾ ਕਤਲ
ਮ੍ਰਿਤਕ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਅੱਤੋਵਾਲ ਦਾ ਰਹਿਣ ਵਾਲਾ ਹੈ। ਜਾਣਕਾਰੀ ਅਨੁਸਾਰ 23 ਅਪ੍ਰੈਲ ਨੂੰ ਅਮਰੀਕਾ ‘ਚ ਹੀ ਕਿਸੇ ਹੋਰ ਟਰੱਕ ਡਰਾਈਵਰ ਨਾਲ ਉਸ ਦੀ ਬਹਿਸ ਹੋ ਗਈ। ਉਸ ਟਰੱਕ ਡਰਾਈਵਰ ਨੇ ਆਪਣੀ ਗੰਨ ਨਾਲ ਉਸ ਦੇ ਸਰੀਰ ‘ਚ 6 ਤੋਂ 7 ਗੋਲੀਆਂ ਦਾਗ ਦਿੱਤੀਆਂ, ਜਿਸ ਕਾਰਨ ਗੁਰਪ੍ਰੀਤ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਦੇ ਪਿਤਾ ਦੀ ਕੁਝ ਸਮਾਂ ਪਹਿਲਾਂ ਮੌਤ ਹੋ ਗਈ ਸੀ, ਹੁਣ ਉਸ ਦੇ ਘਰ ਵਿਚ ਵਿਧਵਾ ਮਾਂ ਰਹਿ ਗਈ ਹੈ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
(For more Punjabi news apart from Punjabi Murdered in America News in punjabi , turned in Abohar, stay tuned to Rozana Spokesman)