
ਮੈਂ ਇਸ ਘਟਨਾ ਵਿਚ ਜ਼ਖਮੀ ਹੋਏ ਹੋਰ ਬੱਚਿਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦੀ ਹਾਂ। ’’
Delhi: ਨਵੀਂ ਦਿੱਲੀ - ਦਿੱਲੀ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਐਤਵਾਰ ਨੂੰ ਕਿਹਾ ਕਿ ਦਿੱਲੀ ਦੇ ਇਕ ਹਸਪਤਾਲ 'ਚ ਅੱਗ ਲੱਗਣ ਨਾਲ ਬੱਚਿਆਂ ਦੀ ਮੌਤ ਦਿਲ ਦਹਿਲਾ ਦੇਣ ਵਾਲੀ ਹੈ। ਉਨ੍ਹਾਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਦੁਖੀ ਮਾਪਿਆਂ ਨੂੰ ਇਸ ਦੁੱਖ ਨੂੰ ਸਹਿਣ ਕਰਨ ਦੀ ਤਾਕਤ ਦੇਵੇ। ਰਾਸ਼ਟਰਪਤੀ ਮੁਰਮੂ ਨੇ ਕਿਹਾ ਕਿ ਮੈਂ ਇਸ ਘਟਨਾ 'ਚ ਜ਼ਖਮੀ ਹੋਏ ਹੋਰ ਬੱਚਿਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦੀ ਹਾਂ। ’’
ਜ਼ਿਕਰਯੋਗ ਹੈ ਕਿ ਪੂਰਬੀ ਦਿੱਲੀ ਦੇ ਵਿਵੇਕ ਵਿਹਾਰ 'ਚ ਸ਼ਨੀਵਾਰ ਨੂੰ ਬੱਚਿਆਂ ਦੇ ਇਕ ਹਸਪਤਾਲ 'ਚ ਭਿਆਨਕ ਅੱਗ ਲੱਗਣ ਨਾਲ ਘੱਟੋ-ਘੱਟ 7 ਨਵਜੰਮੇ ਬੱਚਿਆਂ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਦਿੱਲੀ ਦੇ ਵਿਵੇਕ ਵਿਹਾਰ ਦੇ ਇਕ ਹਸਪਤਾਲ 'ਚ ਅੱਗ ਲੱਗਣ ਨਾਲ ਕਈ ਬੱਚਿਆਂ ਦੀ ਮੌਤ ਦੀ ਖ਼ਬਰ ਦਿਲ ਦਹਿਲਾ ਦੇਣ ਵਾਲੀ ਹੈ।
ਪ੍ਰਮਾਤਮਾ ਦੁਖੀ ਮਾਪਿਆਂ ਅਤੇ ਪਰਿਵਾਰਕ ਮੈਂਬਰਾਂ ਨੂੰ ਇਸ ਘਾਟੇ ਨੂੰ ਸਹਿਣ ਕਰਨ ਦੀ ਤਾਕਤ ਦੇਵੇ। ਮੈਂ ਇਸ ਘਟਨਾ ਵਿਚ ਜ਼ਖਮੀ ਹੋਏ ਹੋਰ ਬੱਚਿਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦੀ ਹਾਂ। ’’