Kapurthala News : 8 ਮਹੀਨੇ ਪਹਿਲਾਂ ਅਮਰੀਕਾ ਗਏ ਪੰਜਾਬੀ ਦੀ ਮੌਤ
Published : Jun 26, 2025, 11:40 am IST
Updated : Jun 26, 2025, 2:03 pm IST
SHARE ARTICLE
Punjabi dead in America Talwandi Purdal Kapurthala News
Punjabi dead in America Talwandi Purdal Kapurthala News

Kapurthala News : ਕੈਂਸਰ ਵਰਗੀ ਨਾਮੁਰਾਦ ਬੀਮਾਰੀ ਤੋਂ ਸੀ ਪੀੜਤ

Punjabi dead in America Talwandi Purdal Kapurthala:  ਅਮਰੀਕਾ ਤੋਂ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰਣਜੀਤ ਸਿੰਘ ਪੁੱਤਰ ਸਤਨਾਮ ਸਿੰਘ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਕਰੀਬ 8 ਮਹੀਨੇ ਪਹਿਲਾਂ ਹੀ ਵਿਦੇਸ਼ ਗਿਆ ਸੀ, ਜਿੱਥੇ ਜਾ ਕੇ ਉਸ ਨੂੰ ਕੈਂਸਰ ਦੀ ਬਿਮਾਰੀ ਨੇ ਘੇਰ ਲਿਆ, ਜਿਥੇ ਹਸਪਤਾਲ ’ਚ ਜ਼ੇਰੇ ਇਲਾਜ ਉਸ ਦੀ ਮੌਤ ਹੋ ਗਈ। ਮ੍ਰਿਤਕ ਕਪੂਰਥਲਾ ਦੇ ਬਲਾਕ ਨਡਾਲਾ ਦੇ ਪਿੰਡ ਤਲਵੰਡੀ ਪੁਰਦਲ ਨਾਲ ਸਬੰਧਿਤ ਸੀ। 

ਮ੍ਰਿਤਕ ਨੌਜਵਾਨ ਦੇ ਪਿਤਾ ਸਤਨਾਮ ਸਿੰਘ ਨੇ ਦੱਸਿਆ ਕਿ ਰਣਜੀਤ ਸ਼ੁਰੂ ਤੋਂ ਹੀ ਬਹੁਤ ਮਿਹਨਤੀ ਅਤੇ ਇਮਾਨਦਾਰ ਨੌਜਵਾਨ ਸੀ। ਇੱਥੇ ਬੇਰੁਜ਼ਗਾਰੀ ਹੋਣ ਕਾਰਨ ਉਸ ਨੇ ਰੋਜ਼ੀ-ਰੋਟੀ ਦੀ ਭਾਲ ਵਿਚ ਵਿਦੇਸ਼ ਜਾਣ ਦਾ ਫ਼ੈਸਲਾ ਲਿਆ। ਹਾਲਾਂਕਿ ਪਰਿਵਾਰ ਦੇ ਆਰਥਿਕ ਹਾਲਾਤ ਇੰਨੇ ਚੰਗੇ ਨਹੀਂ ਸਨ ਇਸ ਦੇ ਬਾਵਜੂਦ ਅਸੀਂ ਉਸ ਨੂੰ ਕਰਜ਼ਾ ਚੁੱਕ ਕੇ ਅਮਰੀਕਾ ਭੇਜਿਆ। ਰਣਜੀਤ ਪਿਛਲੇ ਸਾਲ ਅਕਤੂਬਰ ਮਹੀਨੇ ਵਿਚ ਹੀ ਅਮਰੀਕਾ ਪੁੱਜਿਆ ਸੀ।

ਜਿਥੇ ਉਹ ਕੈਲੇਫੋਰਨੀਆ ਦੇ ਏਲੈ ਸ਼ਹਿਰ 'ਚ ਰਹਿੰਦਾ ਸੀ ਤੇ ਕੁਝ ਮਹੀਨੇ ਬਾਅਦ ਉਸ ਨੂੰ ਨਾ- ਮੁਰਾਦ ਬਿਮਾਰੀ ਕੈਂਸਰ ਨੇ ਜਕੜ ਲਿਆ। ਜਿਥੇ ਇੱਕ ਨਿੱਜੀ ਹਸਪਤਾਲ 'ਚ ਉਸ ਦਾ ਇਲਾਜ ਚੱਲ ਰਿਹਾ ਸੀ। ਜਿਥੇ ਉਸ ਨੇ 25 ਜੂਨ ਨੂੰ ਦਮ ਤੋੜ ਦਿੱਤਾ। ਪ੍ਰਵਾਰ ਨੇ ਸਰਕਾਰ ਤੋਂ ਮਦਦ ਲਈ ਗੁਹਾਰ ਲਗਾਈ ਹੈ। 

(For more news apart from 'Punjabi dead in America Talwandi Purdal Kapurthala News  ',  stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement