ਅਮਰੀਕਾ ਦੀ ਯੂਬਾ ਸਿਟੀ 'ਚ ਜੀਕੇ 'ਤੇ ਖ਼ਾਲਿਸਤਾਨੀ ਸਮਰਥਕਾਂ ਵਲੋਂ ਹਮਲਾ
Published : Aug 26, 2018, 3:30 pm IST
Updated : Aug 26, 2018, 3:30 pm IST
SHARE ARTICLE
Manjit Singh GK
Manjit Singh GK

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ 'ਤੇ ਕੈਲੇਫੋਰਨੀਆ ਵਿਚ ਕਥਿਤ ਖ਼ਾਲਿਸਤਾਨ ਸਮਰਥਕਾਂ ਨੇ ਹਮਲਾ ਕਰ ਦਿਤਾ, ਜਿਸ ...

ਯੂਬਾ ਸਿਟੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ 'ਤੇ ਕੈਲੇਫੋਰਨੀਆ ਵਿਚ ਕਥਿਤ ਖ਼ਾਲਿਸਤਾਨ ਸਮਰਥਕਾਂ ਨੇ ਹਮਲਾ ਕਰ ਦਿਤਾ, ਜਿਸ ਵਿਚ ਉਨ੍ਹਾਂ ਦਾ ਇਕ ਸਾਥੀ ਜ਼ਖ਼ਮੀ ਹੋ ਗਿਆ। ਨਿਊਯਾਰਕ ਤੋਂ ਬਾਅਦ ਕੈਲੇਫੋਰਨੀਆ ਪਹੁੰਚੇ ਜੀਕੇ ਨੇ ਕਿਹਾ ਕਿ ਉਨ੍ਹਾਂ ਦੀ ਯਾਤਰਾ ਦਾ ਮਕਸਦ ਸ੍ਰੀ ਗੁਰੂ ਨਾਨਕ ਦੇਵ ਜੀ ਦੀ 550ਵੇਂ ਜੈਯੰਤੀ ਦੇ ਸਮਾਗਮ ਦੇ ਸਿਲਸਿਲੇ ਵਿਚ ਸਿੱਖ ਸਮਾਜ ਨਾਲ ਚਰਚਾ ਕਰਨ ਲਈ ਆਏ ਸਨ ਜੋ ਅਗਲੇ ਸਾਲ ਹੈ। 

Manjit Singh GKManjit Singh GK

ਸ਼੍ਰੋਮਣੀ ਅਕਾਲੀ ਦਲ ਦੇ ਨੇਤਾ 'ਤੇ ਅਮਰੀਕਾ ਵਿਚ ਹੋਇਆ ਇਹ ਦੂਜਾ ਹਮਲਾ ਹੈ। ਇਸ ਤੋਂ ਪਹਿਲਾਂ ਉਨ੍ਹਾਂ 'ਤੇ ਨਿਊਯਾਰਕ ਵਿਚ ਹਮਲਾ ਹੋਇਆ ਸੀ। ਜੀਕੇ ਕੈਲੇਫੋਰਨੀਆ ਦੇ ਸ਼ਹਿਰ ਯੂਬਾ ਸਿਟੀ ਸਥਿਤ ਪ੍ਰਮੁੱਖ ਗੁਰਦੁਆਰਾ ਸਾਹਿਬ ਵਿਚ ਮੱਥਾ ਟੇਕਣ ਲਈ ਗਏ ਸਨ। ਇਸੇ ਦੌਰਾਨ ਖ਼ਾਲਿਸਤਾਨ-2020 ਰਾਏਸ਼ੁਮਾਰੀ ਦਾ ਸਮਰਥਨ ਕਰਨ ਵਾਲੇ 30-35 ਲੋਕਾਂ ਦੇ ਇਕੱਠੇ ਨੇ ਉਨ੍ਹਾਂ 'ਤੇ ਹਮਲਾ ਕਰ ਦਿਤਾ। ਜਦਕਿ ਖ਼ਾਲਿਸਤਾਨੀ ਨੇਤਾਵਾਂ ਦਾ ਕਹਿਣਾ ਹੈ ਕਿ ਪਹਿਲ ਪਹਿਲਾਂ ਜੀਕੇ ਦੇ ਸਾਥੀਆਂ ਵਲੋਂ ਕੀਤੀ ਗਈ ਸੀ। 

Attack on Manjit Singh GK in Yuba City, USAAttack on Manjit Singh GK in Yuba City, USA

ਮਨਜੀਤ ਸਿੰਘ ਜੀਕੇ ਨੇ ਕਿਹਾ ਕਿ ਮੈਂ ਜ਼ਖ਼ਮੀ ਹਾਂ, ਮੈਨੂੰ ਧੱਕਾ ਦਿਤਾ ਗਿਆ ਅਤੇ ਕਰੂਰਤਾ ਨਾਲ ਲੱਤਾਂ ਮਾਰੀਆਂ ਗਈਆਂ। ਇਹ ਮੇਰੇ 'ਤੇ ਇਕ ਜਾਨਲੇਵਾ ਹਮਲਾ ਸੀ। ਉਨ੍ਹਾਂ ਦਸਿਆ ਕਿ ਉਨ੍ਹਾਂ ਦਾ ਇਕ ਸਾਥੀ ਹਸਪਤਾਲ ਵਿਚ ਭਰਤੀ  ਹੈ। ਜੀਕੇ ਨੇ ਕਿਹਾ ਕਿ ਉਹ ਹਮਲੇ ਤੋਂ ਡਰਨਗੇ ਨਹੀਂ। ਉਨ੍ਹਾਂ ਕਿਹਾ ਕਿ ਖ਼ਾਲਿਸਤਾਨ ਦੀ ਮੰਗ ਕਰ ਰਹੇ ਲੋਕ ਅਪਣੀ ਲੜਾਈ ਜਾਰੀ ਰੱਖ ਸਕਦੇ ਹਨ ਪਰ ਹਿੰਸਾ ਕਰਨਾ ਕੋਈ ਤਰੀਕਾ ਨਹੀਂ ਹੈ। ਜੀਕੇ ਨੇ ਕਿਹਾ ਕਿ ਅਸੀਂ ਖ਼ਾਲਿਸਤਾਨ ਦੀ ਲੜਾਈ ਦਾ ਹਿੱਸਾ ਨਹੀਂ ਬਣਾਂਗੇ। 

Attack on Manjit Singh GK in Yuba City, USAAttack on Manjit Singh GK in Yuba City, USA

ਦਸ ਦਈਏ ਕਿ ਯੂਬਾ ਸਿਟੀ ਦੇ ਗੁਰਦੁਆਰਾ ਸਾਹਿਬ ਦੇ ਬਾਹਰ ਮਨਜੀਤ ਸਿੰਘ ਜੀਕੇ 'ਤੇ ਉਸ ਸਮੇਂ ਹਮਲਾ ਹੋਇਆ ਸੀ ਜਦੋਂ ਉਹ ਗੁਰਦੁਆਰਾ ਸਾਹਿਬ ਵਿਚ ਮੱਥਾ ਟੇਕਣ ਲਈ ਜਾ ਰਹੇ ਸਨ। ਇਸ ਦੌਰਾਨ ਖ਼ਾਲਿਸਤਾਨੀ ਸਮਰਥਕਾਂ ਨੇ ਨਾਅਰੇ ਲਾਉਣੇ ਸ਼ੁਰੂ ਕਰ ਦਿਤੇ ਪਰ ਦੂਜੇ ਪਾਸੇ ਤੋਂ ਇਕ ਵਿਅਕਤੀ ਨੇ ਇਸ ਦਾ ਵਿਰੋਧ ਕਰਨਾ ਸ਼ੁਰੂ ਕਰ ਦਿਤਾ। ਜਿਸ ਤੋਂ ਬਾਅਦ ਖ਼ਾਲਿਸਤਾਨੀ ਸਮਰਥਕ ਭੜਕ ਗਏ। ਇਸੇ ਦੌਰਾਨ ਮਾਮਲਾ ਇੰਨਾ ਜ਼ਿਆਦਾ ਵਧ ਗਿਆ ਕਿ ਦੋਵੇਂ ਧਿਰਾਂ ਵਿਚਾਲੇ ਟਕਰਾਅ ਹੋ ਗਿਆ। ਖ਼ਾਲਿਸਤਾਨੀ ਸਮਰਥਕਾਂ ਨੇ ਜੀਕੇ ਨੂੰ ਹੇਠਾਂ ਸੁੱਟ ਕੇ ਲੱਤਾਂ ਮਾਰੀਆਂ, ਜਿਸ ਦੌਰਾਨ ਉਨ੍ਹਾਂ ਦੀ ਦਸਤਾਰ ਵੀ ਉਤਰ ਗਈ।

Khalistani Supporters AresstKhalistani Supporters Aresst

ਉਧਰ ਦੂਜੇ ਪਾਸੇ ਖ਼ਾਲਿਸਤਾਨੀ ਸਮਰਥਕਾਂ ਦਾ ਕਹਿਣਾ ਹੈ ਕਿ ਜੀਕੇ ਵਿਦੇਸ਼ਾਂ ਵਿਚ ਵਸਦੇ ਸਿੱਖਾਂ ਨੂੰ ਦੋਫਾੜ ਕਰਨ ਦਾ ਕੰਮ ਕਰ ਰਿਹਾ ਹੈ ਅਤੇ ਖ਼ਾਲਿਸਤਾਨੀ ਸਿੱਖਾਂ ਨੂੰ ਅਤਿਵਾਦੀ ਦੱਸਦਾ ਹੈ। ਉਨ੍ਹਾਂ ਆਖਿਆ ਕਿ ਜੀਕੇ ਉਸ ਅਕਾਲੀ ਦਲ ਦਾ ਨੁਮਾਇੰਦਾ ਹੈ, ਜਿਸ ਨੇ ਪੰਜਾਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਵਾਈ। ਉਨ੍ਹਾਂ ਕਿਹਾ ਕਿ ਅਜਿਹੇ ਲੋਕਾਂ ਨੂੰ ਅਮਰੀਕਾ ਦੀ ਧਰਤੀ 'ਤੇ ਪੈਰ ਨਹੀਂ ਪਾਉਣ ਦਿਤਾ ਜਾਵੇਗਾ। ਉਨ੍ਹਾਂ ਇਸ ਗੱਲ ਨੂੰ ਸਪੱਸ਼ਟ ਕੀਤਾ , ਜਿਸ ਵਿਚ ਖ਼ਾਲਿਸਤਾਨੀ ਸਮਰਥਕਾਂ ਨੂੰ ਗ੍ਰਿਫ਼ਤਾਰ ਕਰਨ ਦੀ ਗੱਲ ਆਖੀ ਜਾ ਰਹੀ ਹੈ। ਉਨ੍ਹਾਂ ਆਖਿਆ ਕਿ ਸਾਡੇ ਕੋਲੋਂ ਸਿਰਫ਼ ਪੁਛਗਿਛ ਕੀਤੀ ਸੀ, ਉਸ ਤੋਂ ਬਾਅਦ ਛੱਡ ਦਿਤਾ ਗਿਆ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੌਣ ਖੋਹੇਗਾ ਤੁਹਾਡੀਆਂ ਜ਼ਮੀਨਾਂ-ਜਾਇਦਾਦਾਂ ? ਮਰ+ਨ ਤੋਂ ਬਾਅਦ ਕਿੱਥੇ ਜਾਵੇਗੀ 55% ਦੌਲਤ ?

26 Apr 2024 11:00 AM

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM
Advertisement