
ਕਾਰਤਿਕ ਸੈਣੀ ਓਨਟਾਰੀਓ ਦੇ ਸ਼ੈਰੀਡਨ ਕਾਲਜ ਦਾ ਵਿਦਿਆਰਥੀ ਸੀ।
ਟੋਰਾਂਟੋ: ਕੈਨੇਡਾ ਵਿਚ ਵਾਪਰੇ ਸੜਕ ਹਾਦਸੇ ਵਿਚ ਇਕ ਭਾਰਤੀ ਵਿਦਿਆਰਥੀ ਦੀ ਮੌਤ ਹੋ ਗਈ। 20 ਸਾਲਾ ਕਾਰਤਿਕ ਸੈਣੀ ਹਰਿਆਣਾ ਦੇ ਕਰਨਾਲ ਦਾ ਰਹਿਣ ਵਾਲਾ ਸੀ, ਜੋ ਕਿ ਇਕ ਸਾਲ ਪਹਿਲਾਂ ਸਟਡੀ ਵੀਜ਼ਾ ’ਤੇ ਕੈਨੇਡਾ ਆਇਆ ਸੀ। ਕਾਰਤਿਕ ਸੈਣੀ ਓਨਟਾਰੀਓ ਦੇ ਸ਼ੈਰੀਡਨ ਕਾਲਜ ਦਾ ਵਿਦਿਆਰਥੀ ਸੀ।
ਮਿਲੀ ਜਾਣਕਾਰੀ ਅਨੁਸਾਰ ਸਾਈਕਲ ਚਲਾਉਂਦੇ ਸਮੇਂ ਕਾਰਤਿਕ ਨੂੰ ਪਿੱਕ-ਅਪ ਟਰੱਕ ਨੇ ਟੱਕਰ ਮਾਰੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਇਹ ਘਟਨਾ ਬੁੱਧਵਾਰ ਸਵੇਰੇ 4:30 ਵਜੇ ਟੋਰਾਂਟੋ ਵਿਖੇ ਵਾਪਰੀ। ਪਰਿਵਾਰ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਕਾਰਤਿਕ ਸੈਣੀ ਦੀ ਲਾਸ਼ ਨੂੰ ਜਲਦੀ ਤੋਂ ਜਲਦੀ ਸਸਕਾਰ ਲਈ ਭਾਰਤ ਭੇਜਿਆ ਜਾਵੇਗਾ।
ਇਸ ਦੇ ਨਾਲ ਹੀ ਕਾਰਤਿਕ ਦੇ ਕਾਲਜ ਨੇ ਸ਼ੁੱਕਰਵਾਰ ਨੂੰ ਇਕ ਈਮੇਲ ਵਿਚ ਕਿਹਾ, "ਅਸੀਂ ਕਾਰਤਿਕ ਦੀ ਅਚਾਨਕ ਮੌਤ ਤੋਂ ਬਹੁਤ ਦੁਖੀ ਹੈ। ਅਸੀਂ ਉਸ ਦੇ ਪਰਿਵਾਰ, ਦੋਸਤਾਂ, ਸਾਥੀਆਂ ਅਤੇ ਪ੍ਰੋਫੈਸਰਾਂ ਪ੍ਰਤੀ ਦਿਲੀ ਹਮਦਰਦੀ ਪ੍ਰਗਟ ਕਰਦੇ ਹਾਂ।" ਟੋਰਾਂਟੋ ਪੁਲਿਸ ਵੱਲੋਂ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।